ਪਟਵਾਰੀ ਤੇ ਕਾਂਨੂੰਗੋ 15 ਮਈ ਤਕ ਰਹਿਣਗੇ ਹੜਤਾਲ ’ਤੇ, ਦਫ਼ਤਰਾਂ ਦਾ ਕੰਮਕਾਜ ਰਹੇਗਾ ਠੱਪ

ਕਪੂਰਥਲਾ (ਦ ਸਟੈਲਰ ਨਿਊਜ਼) ਰਿਪੋਰਟ: ਗੌਰਵ ਮੜੀਆ। ਰੈਵੀਨਿਊ ਪਟਵਾਰ ਯੂਨੀਅਨ ਪੰਜਾਬ ਅਤੇ ਦਿ ਰੈਵੀਨਿਊ ਕਾਨੂੰਗੋ ਐਸੋਸੀਏਸ਼ਨ ਦੀ ਸਾਂਝੀ ਮੀਟਿੰਗ ਹੋਈ, ਜਿਸ ਵਿਚ ਸੰਗਰੂਰ ਜ਼ਿਲ੍ਹੇ ਦੇ ਪ੍ਰਧਾਨ ਦੀਦਾਰ ਸਿੰਘ ਛੋਕਰ ’ਤੇ ਵਿਜੀਲੈਂਸ ਵੱਲੋਂ ਝੂਠੀ ਸ਼ਿਕਾਇਤ ਉੱਪਰ ਮਾਮਲਾ ਦਰਜ ਕਰਨ ਦੀ ਨਿਖੇਧੀ ਕੀਤੀ ਗਈ ਹੈ। ਇਸ ਦੇ ਵਿਰੋਧ ਵਿੱਚ ਪੰਜਾਬ ਦੇ ਸਮੂਹ ਪਟਵਾਰੀਆਂ ਅਤੇ ਕਾਂਨੂੰਗੋ ਵੱਲੋਂ 15 ਮਈ ਤਕ ਸਮੂਹਿਕ ਛੱੂਟੀ ਤੇ ਜਾਣ ਦਾ ਫ਼ੈਸਲਾ ਲਿਆ ਗਿਆ। ਸਾਰੇ ਪਟਵਾਰੀ ਤੇ ਕਾਂਨੂੰਗੋ 4 ਤੋਂ 6 ਮਈ ਤਕ ਫਿਰ 9 ਤੋਂ 15 ਮਈ ਤੱਕ ਸਮੂਹਿਕ ਛੁੱਟੀ ’ਤੇ ਰਹਿਣਗੇ।

Advertisements

ਰੈਵੀਨਿਊ ਪਟਵਾਰ ਯੂਨੀਅਨ ਪੰਜਾਬ ਦੇ ਪ੍ਰਧਾਨ ਹਰਵੀਰ ਸਿੰਘ ਢੀਂਡਸਾ ਅਤੇ ਦਿ ਰੈਵੀਨਿਊ ਕਾਨੂੰਗੋ ਐਸੋਸੀਏਸ਼ਨ ਪੰਜਾਬ ਦੇ ਪ੍ਰਧਾਨ ਰੁਪਿੰਦਰ ਸਿੰਘ ਗਰੇਵਾਲ ਨੇ ਕਿਹਾ ਕਿ ਝੂਠਾ ਮਾਮਲਾ ਦਰਜ ਕਰ ਕੇ ਛੋਕਰ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ। ਇਹ ਸਾਰਾ ਮਾਮਲਾ ਸਿਆਸਤ ਤੋ ਪ੍ਰੇਰਿਤ ਹੈ। ਉਨ੍ਹਾਂ ਕਿਹਾ ਕਿ ਜੇਕਰ ਸਰਕਾਰ ਨੇ 15 ਮਈ ਤਕ ਦੀਦਾਰ ਸਿੰਘ ਛੋਕਰ ’ਤੇ ਦਰਜ ਮਾਮਲਾ ਵਾਪਸ ਨਾ ਲਿਆ ਤਾਂ ਸੰਘਰਸ਼ ਦੀ ਅਗਲੀ ਰਣਨੀਤੀ ਐਲਾਨੀ ਜਾਵੇਗੀ।

LEAVE A REPLY

Please enter your comment!
Please enter your name here