ਬਜ਼ੁਰਗਾਂ ਤੇ ਬੱਚਿਆਂ ਨੂੰ ਗਰਮੀਆਂ ’ਚ ਲੂ ਤੋਂ ਬਚਾਅ ਕੇ ਰੱਖੋ : ਡਾ ਗੁਰਿੰਦਰਬੀਰ ਕੌਰ

ਕਪੂਰਥਲਾ (ਦ ਸਟੈਲਰ ਨਿਊਜ਼) ਰਿਪੋਰਟ: ਗੌਰਵ ਮੜੀਆ। ਪਿਛਲੇ ਸਾਲ ਦੇ ਮੁਕਾਬਲੇ ਇਸ ਵਾਰ ਤਾਪਮਾਨ ਬਹੁਤ ਜ਼ਿਆਦਾ ਹੈ, ਜਿਸ ਕਾਰਨ ਹਰ ਵਿਅਕਤੀ ਖਾਸ ਤੌਰ ’ਤੇ ਬਜ਼ੁਰਗ ਅਤੇ ਬੱਚਿਆਂ ਨੂੰ ਲੂ ਲੱਗਣ ਦਾ ਖਤਰਾ ਜ਼ਿਆਦਾ ਬਣਿਆ ਰਹਿੰਦਾ ਹੈ ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਸਿਵਲ ਹਸਪਤਾਲ ਕਪੂਰਥਲਾ ਡਾ. ਗੁਰਿੰਦਰਬੀਰ ਕੌਰ ਨੇ ਕੀਤਾ। ਉਨ੍ਹਾਂ ਕਿਹਾ ਕਿ ਜਿਥੇ ਸੂਰਜ ਦੀ ਤਪਸ਼ ਧਰਤੀ ਤੇ ਹਵਾ ਨੂੰ ਪ੍ਰਭਾਵਿਤ ਕਰਦੀ ਹੈ, ਉਥੇ ਹੀ ਕਾਰਖਾਨਿਆਂ ਤੇ ਵਾਹਨਾਂ ਵਿਚੋਂ ਨਿਕਲਣ ਵਾਲਾ ਧੂੰਆਂ ਤੇ ਪ੍ਰਦੂਸ਼ਣ ਵੀ ਇਸ ਸਭ ਲਈ ਜ਼ਿੰਮੇਵਾਰ ਹੈ। ਡਾ. ਗੁਰਿੰਦਰਬੀਰ ਕੌਰ ਨੇ ਅੱਗੇ ਦੱਸਿਆ ਕਿ ਲਗਾਤਾਰ ਅਸੀਂ ਦਰਖਤਾਂ ਨੂੰ ਵੱਢਕੇ ਜੰਗਲ ਖਤਮ ਕਰਦੇ ਜਾ ਰਹੇ ਹਾਂ, ਜਿਸ ਕਾਰਨ ਗਲੋਬਲ ਵਾਰਮਿੰਗ ਵਰਗੀਆਂ ਸਮੱਸਿਆਵਾਂ ਸਾਨੂੰ ਦਰਪੇਸ਼ ਆ ਰਹੀਆਂ ਹਨ। ਉਨ੍ਹਾਂ ਕਿਹਾ ਕਿ ਸਾਨੂੰ ਵੱਧ ਤੋਂ ਵੱਧ ਬੂਟੇ ਲਗਾਉਣੇ ਚਾਹੀਦੇ ਹਨ ਤਾਂ ਕਿ ਵਾਤਾਵਰਨ ਨੂੰ ਸ਼ੁਧ ਕਰਨ ’ਚ ਮਦਦ ਮਿਲ ਸਕੇ।

Advertisements

ਡਾ. ਗੁਰਿੰਦਰਬੀਰ ਕੌਰ ਨੇ ਕਿਹਾ ਕਿ ਸਾਨੂੰ ਵੱਧ ਰਹੇ ਗਰਮੀ ਦੇ ਪ੍ਰਕੋਪ ਤੋਂ ਬਚਣ ਲਈ ਖਾਸ ਕਰਕੇ ਦੁਪਹਿਰ ਸਮੇਂ ਘਰ ਤੋਂ ਬਾਹਰ ਨਿਕਲਣ ਤੋਂ ਪਰਹੇਜ਼ ਕਰਨਾ ਚਾਹੀਦਾ ਹੈ ਅਤੇ ਪਾਣੀ, ਨਿੰਬੂ ਪਾਣੀ, ਲੱਸੀ ਅਤੇ ਹੋਰ ਤਰਲ ਪਦਾਰਥਾਂ ਦੀ ਵਰਤੋਂ ਕਰਨੀ ਚਾਹੀਦੀ ਹੈ। ਗਰਮੀਆਂ ਦੇ ਦਿਨਾਂ ਚ ਮੌਸਮੀ ਫਲ ਸਬਜ਼ੀਆਂ ਸਬਜ਼ੀਆਂ ਨੂੰ ਆਪਣੇ ਖਾਣੇ ’ਚ ਇਸਤੇਮਾਲ ਕਰਨਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਘਰੋਂ ਬਾਹਰ ਜਾਣ ਲੱਗਿਆ ਸਾਨੂੰ ਆਪਣੇ ਬੱਚਿਆਂ ਤੇ ਬਜ਼ੁਰਗਾਂ ਨੂੰ ਘਰੋਂ ਪਾਣੀ ਪਿਆਕੇ ਭੇਜਣਾ ਚਾਹੀਦਾ ਹੈ ਤੇ ਨਾਲ ਪਾਣੀ ਦੀ ਬੌਤਲ ਵੀ ਦੇ ਕੇ ਭੇਜਣਾ ਚਾਹੀਦਾ ਹੈ ਤਾਂ ਕਿ ਉਨ੍ਹਾਂ ਨੂੰ ਪਿਆਸ ਲੱਗਣ ’ਤੇ ਉਹ ਪਾਣੀ ਪੀ ਸਕਣ। ਲੂ ਲੱਗਣ ਦੇ ਲੱਛਣਾਂ ਬਾਰੇ ਦੱਸਦਿਆਂ ਡਾ. ਗੁਰਿੰਦਰਬੀਰ ਕੌਰ ਨੇ ਕਿਹਾ ਕਿ ਲੂ ਲੱਗਣ ’ਤੇ ਅੱਖਾਂ ਅੱਗੇ ਹਨੇਰਾ ਆਉਂਦਾ, ਪੱਠਿਆਂ ’ਚ ਤੇਜ਼ ਦਰਦ ਹੁੰਦਾ, ਬੈਚੇਨੀ ਤੇ ਘਬਰਾਹਟ ਦਾ ਹੋਣਾ, ਸਾਹ ਫੁੱਲਣਾ ਜਾ ਦਿਲ ਦੀ ਧੜਕਣ ਤੇਜ਼ ਹੋਣਾ, ਮਾਸਪੇਸ਼ੀਆਂ ਵਿਚ ਜਕੜਨ ਤੇ ਕਮਜ਼ੋਰੀ ਮਹਿਸੂਸ ਅਤੇ ਸਰੀਰ ਵਿੱਚ ਪਾਣੀ ਦੀ ਕਮੀਂ ਹੋਣਾ ਆਦਿ ਇਸ ਦੇ ਮੁੱਖ ਲੱਛਣ ਹਨ। ਇਸ ਤਰ੍ਹਾਂ ਦੀ ਕਿਸੇ ਵੀ ਤਰ੍ਹਾਂ ਦੀ ਸਮੱਸਿਆਂ ਆਉਣ ’ਤੇ ਤੁਰੰਤ ਡਾਕਟਰ ਨਾਲ ਸੰਪਰਕ ਕਰਨਾ ਚਾਹੀਦਾ ਹੈ।

LEAVE A REPLY

Please enter your comment!
Please enter your name here