14 ਮਈ ਨੂੰ ਲੱਗੇਗੀ ਨੈਸ਼ਨਲ ਲੋਕ ਅਦਾਲਤ

ਫਿਰੋਜਪੁਰ (ਦ ਸਟੈਲਰ ਨਿਊਜ਼): ਮਾਨਯੋਗ ਨੈਸ਼ਨਲ ਲੀਗਲ ਸਰਵਿਸਜ਼ ਅਥਾਰਟੀ ਦੇ ਦਿਸ਼ਾ ਨਿਰਦੇਸ਼ਾਂ ਦੀ ਪਾਲਣਾ ਕਰਦੇ ਹੋਏ ਤੇਜਿੰਦਰ ਸਿੰਘ ਢੀਂਡਸਾ ਐਗਜੀਕਿਊਟਿਵ ਚੇਅਰਮੈਨ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ, ਐੱਸ. ਏ. ਐੱਸ. ਨਗਰ ਦੀ ਰਹਿਨੁਮਾਈ ਹੇਠ ਵੀਰਇੰਦਰ ਅਗਰਵਾਲ ਮਾਨਯੋਗ ਜ਼ਿਲ੍ਹਾ ਅਤੇ ਸੈਸ਼ਨਜ਼ ਜੱਜ ਸਹਿਤ ਚੇਅਰਮੈਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਫਿਰੋਜ਼ਪੁਰ ਵੱਲੋਂ ਮਿਤੀ 14 ਮਈ 2022 ਨੂੰ ਨੈਸ਼ਨਲ ਲੋਕ ਅਦਾਲਤ ਲਗਾਈ ਜਾ ਰਹੀ ਹੈ । ਇਸ ਦੇ ਸਬੰਧ ਵਿੱਚ ਵੀਰਇੰਦਰ ਅਗਰਵਾਲ ਮਾਨਯੋਗ ਇੰਚਾਰਜ ਜ਼ਿਲ੍ਹਾ ਅਤੇ ਸੈਸ਼ਨਜ਼ ਜੱਜ ਨੇ ਦੱਸਿਆ ਕਿ ਇਸ ਨੈਸ਼ਨਲ ਲੋਕ ਅਦਾਲਤ ਵਿੱਚ ਧਿਰਾਂ ਦੀ ਆਪਸੀ ਸਹਿਮਤੀ ਨਾਲ ਕੇਸਾਂ ਦਾ ਨਿਪਟਾਰਾ ਕੀਤਾ ਜਾਵੇਗਾ ਅਤੇ ਇਸ ਲੋਕ ਅਦਾਲਤ ਵਿੱਚ ਪ੍ਰੀ-ਲਿਟੀਗੇਟਿਵ ਕੇਸ ਜੋ ਕਿ ਅੱਜੇ ਤੱਕ ਅਦਾਲਤ ਵਿੱਚ ਦਾਇਰ ਨਹੀਂ ਕੀਤੇ ਗਏ ਉਹ ਵੀ ਕੇਸ ਇਸ ਲੋਕ ਅਦਾਲਤ ਨਿਪਟਾਏ ਜਾਣਗੇ। ਇਸ ਲੋਕ ਅਦਾਲਤ ਵਿੱਚ ਸੰਗੀਨ ਫੌਜਦਾਰੀ ਕੇਸਾਂ ਨੂੰ ਛੱਡ ਕੇ, ਜਿਵੇਂ ਕਿ  ਹਰ ਕਿਸਮ ਦੇ ਦੀਵਾਨੀ ਕੇਸ, ਪ੍ਰੀਵਾਰਿਕ ਝਗੜੇ, ਰੈਵਿਨਿਉ ਕੇਸ, ਚੈੱਕ ਬਾਊਂਸ ਆਦਿ ਕੇਸਾਂ ਦੀ ਇਸ ਲੋਕ ਅਦਾਲਤ ਵਿੱਚ ਸੁਣਵਾਈ ਕੀਤੀ ਜਾਵੇਗੀ। ਇਸ ਤੋਂ ਇਲਾਵਾ ਬੈਂਕ ਲੋਨ ਕੇਸ, ਇਨਸ਼ਿਉਰੈਸ ਰਿਕਵਰੀ ਕੇਸਾਂ ਦੀ ਵੀ ਸੁਣਵਾਈ ਹੋਵੇਗੀ।

Advertisements

ਉਨ੍ਹਾਂ ਦੱਸਿਆ ਕਿ ਇਸ ਲੋਕ ਅਦਾਲਤ ਵਿਚ ਫੈਸਲਾ ਹੋਏ ਕੇਸਾਂ ਦੀ ਕੋਈ ਅਪੀਲ ਦਲੀਲ ਨਹੀਂ ਹੁੰਦੀ। ਲੋਕ ਅਦਾਲਤ ਵਿੱਚ ਹੋਏ ਫੈਸਲੇ ਨੂੰ ਡਿਕਰੀ ਦੀ ਮਾਨਤਾ ਪ੍ਰਾਪਤ ਹੈ ਅਤੇ ਇਹ ਫੈਸਲੇ ਤਸੱਲੀਬਖਸ਼ ਹੁੰਦੇ ਹਨ ਅਤੇ ਧਿਰਾਂ ਨੂੰ ਮੁੱਕਦਮੇ ਬਾਜੀ ਤੋਂ ਮੁਕਤੀ ਮਿਲਦੀ ਹੈ। ਇਸ ਮੌਕੇ ਮਿਸ ਏਕਤਾ ਉੱਪਲ ਚੀਫ ਜੁਡੀਸ਼ੀਅਲ ਮੈਜਿਸਟ੍ਰੇਟ ਸਹਿਤ ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਫਿਰੋਜ਼ਪੁਰ ਵੀ ਜੱਜ ਸਾਹਿਬ ਦੇ ਨਾਲ ਮੌਜੂਦ ਸਨ । ਇਸ ਮੌਕੇ ਉਨ੍ਹਾਂ ਬੋਲਦਿਆਂ ਦੱਸਿਆ ਕਿ ਜੇਕਰ ਕਿਸੇ ਵੀ ਵਿਅਕਤੀ ਨੂੰ ਇਸ ਲੋਕ ਅਦਾਲਤ ਸਬੰਧੀ ਕੋਈ ਵੀ ਲੋੜੀਂਦੀ ਜਾਣਕਾਰੀ ਚਾਹੀਦੀ ਹੋਵੇ ਤਾਂ ਉਹ ਹਰੇਕ ਕੰਮ ਕਾਜ ਵਾਲੇ ਦਿਨ ਦਫ਼ਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਫਿਰੋਜ਼ਪੁਰ ਨਾਲ ਸੰਪਰਕ ਕਰ ਸਕਦਾ ਹੈ । ਅੰਤ ਵਿੱਚ ਮਾਨਯੋਗ ਸੈਸ਼ਨਜ਼ ਜੱਜ ਸਾਹਿਬ ਨੇ ਆਮ ਜਨਤਾ ਨੂੰ ਇਹ ਅਪੀਲ ਕੀਤੀ ਕਿ ਲੋਕ ਅਦਾਲਤ ਵਿੱਚ ਆਪਣੇ ਕੇਸ ਲਗਵਾਓ ਅਤੇ ਆਪਣਾ ਸਮਾਂ ਅਤੇ ਧਨ ਬਚਾਓ।

LEAVE A REPLY

Please enter your comment!
Please enter your name here