ਪੰਚਾਇਤੀ ਜ਼ਮੀਨਾ ਦੀ ਬੋਲੀ ਵਿਚ ਹਰ ਵਰਗ ਨੂੰ ਨਿਯਮਾਂ ਅਨੁਸਾਰ ਬਣਦਾ ਹੱਕ ਦਿੱਤਾ ਜਾਵੇਗਾ: ਕੁਲਦੀਪ ਧਾਲੀਵਾਲ

ਚੰਡੀਗੜ੍ਹ, (ਦ ਸਟੈਲਰ ਨਿਊਜ਼): ਪੇਂਡੂ ਵਿਕਾਸ ਅਤੇ ਪੰਚਾਇਤ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਸੱਪਸ਼ਟ ਕੀਤਾ ਹੈ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਸੂਬੇ ਦੇ ਸਰਵਪੱਖੀ ਵਿਕਾਸ ਲਈ ਬਿਨਾਂ ਕਿਸੇ ਜਾਤੀ ਜਾ ਧਰਮਿਕ ਭੇਦਭਾਵ ਦੇ ਕਰਨ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਪੰਚਾਇਤੀ ਜ਼ਮੀਨਾਂ ਦੀ ਬੋਲੀ ਬਿਨਾਂ ਕਿਸੇ ਭੇਦਭਾਵ ਦੇ ਯਕੀਨੀ ਬਣਾਈ ਜਾਵੇਗੀ ਅਤੇ ਹਰ ਜਾਤੀ/ਵਰਗ ਨੂੰ ਨਿਯਮਾਂ ਅਤੇ ਕਾਨੂੰਨ ਅਨੁਸਾਰ ਬਣਦਾ ਹੱਕ ਦਿੱਤਾ ਜਾਵੇਗਾ। ਇਸ ਦੇ ਨਾਲ ਹੀ ਉਨ੍ਹਾਂ ਵਿਭਾਗ ਦੇ ਸਮੂਹ ਅਧਿਕਾਰੀਆਂ ਨੂੰ ਵੀ ਹਦਾਇਤਾਂ ਜਾਰੀ ਕਰਦਿਆਂ ਕਿਹਾ ਕਿ ਪੰਚਾਇਤੀ ਜ਼ਮੀਨਾਂ ਦੀ ਖੁੱਲੀ ਬੋਲੀ ਨੂੰ ਨਿਯਮਾਂ ਦੇ ਤਹਿਤ ਵੀਡੀਓਗ੍ਰਾਫੀ ਦੀ ਨਿਗਰਾਨੀ ਹੇਠ ਨੇਪਰੇ ਚਾੜਿਆ ਜਾਵੇ।

Advertisements

ਕੁਲਦੀਪ ਧਾਲੀਵਾਲ ਨੇ ਅੱਜ ਮੀਡੀਆ ਦੇ ਇੱਕ ਤਬਕੇ ਵਲੋਂ ਛਾਪੀ ਖਬਰ ਦਾ ਖੰਡਨ ਕਰਦਿਆਂ ਕਿਹਾ ਕਿ ਮੀਡੀਆ ਕਰਮੀਆਂ ਨੂੰ ਅਜਿਹੀਆਂ ਅਧਾਰਹੀਣ ਤੱਥਾਂ ਤੋਂ ਰਹਿਤ ਖਬਰਾਂ ਛਾਪਣ ਤੋਂ ਬਚਣਾ ਚਾਹੀਦਾ ਹੈ ਤਾਂ ਜੋ ਸਮਾਜ ਦੇ ਵੱਖ ਵੱਖ ਵਰਗਾਂ ਵਿਚ ਸਰਕਾਰੀ ਸਕੀਮਾਂ ਨੂੰ ਲੈ ਕੇ ਕੋਈ ਗਲਤਫਹਿਮੀ ਪੈਦਾ ਨਾ ਹੋਵੇ। ਇਸ ਦੇ ਨਾਲ ਉਨ੍ਹਾਂ ਲੋਕਾਂ ਨੂੰ ਵੀ ਬੇਨਤੀ ਕੀਤੀ ਹੈ ਕਿ ਅਜਿਹੇ ਗੁਮਰਾਹਕੁੰਨ ਪ੍ਰਚਾਰ ਤੋਂ ਬਚਿਆ ਜਾਵੇ।ਇਸ ਦੇ ਨਾਲ ਹੀ ਉਨ੍ਹਾਂ ਇੱਕ ਬਾਰ ਫਿਰ ਦੁਹਰਾਇਆ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿਚ ਪੰਜਾਬ ਸਰਕਾਰ ਵਲੋਂ ਸਭ ਵਰਗਾਂ ਦੀ ਭਲਾਈ ਅਤੇ ਬਿਹਤਰੀ ਲਈ ਡਟ ਕੇ ਪਹਿਰਾ ਦਿੱਤਾ ਜਾਵੇਗਾ ਅਤੇ ਕਾਨੂੰਨ ਅਨੁਸਾਰ ਸਭ ਨੂੰ ਬਣਦੇ ਹੱਕ ਦਿੱਤੇ ਜਾਣਗੇ।

LEAVE A REPLY

Please enter your comment!
Please enter your name here