ਸੂਬੇ ਵਿੱਚ ਜੰਗੀ ਪੱਧਰ ‘ਤੇ ਕੀਤੇ ਜਾ ਰਹੇ ਹਨ ਵਿਕਾਸ ਕਾਰਜ: ਬ੍ਰਹਮ ਸ਼ੰਕਰ ਜਿੰਪਾ

ਹੁਸ਼ਿਆਰਪੁਰ, (ਦ ਸਟੈਲਰ ਨਿਊਜ਼)। ਕੈਬਨਿਟ ਮੰਤਰੀ ਬ੍ਰਹਮ ਸ਼ੰਕਰ ਜਿੰਪਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਜੀ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਪੂਰੇ ਸੂਬੇ ਵਿੱਚ ਵਿਕਾਸ ਕਾਰਜ ਜੰਗੀ ਪੱਧਰ ‘ਤੇ ਸ਼ੁਰੂ ਕੀਤੇ ਹਨ, ਜਿਸ ਨਾਲ ਲੋਕਾਂ ਨੂੰ ਬਹੁਤ ਸਾਰੀਆਂ ਸਹੂਲਤਾਂ ਮਿਲ ਰਹੀਆਂ ਹਨ।  ਉਨ੍ਹਾਂ ਕਿਹਾ ਕਿ ਲੋਕਾਂ ਨੂੰ ਮੁੱਢਲੀਆਂ ਸਹੂਲਤਾਂ ਜਲਦੀ ਤੋਂ ਜਲਦੀ ਮੁਹੱਈਆ ਕਰਵਾਉਣਾ ਸਰਕਾਰ ਦੀ ਤਰਜੀਹ ਹੈ।  ਉਹ ਵਾਰਡ ਨੰਬਰ 22, 23 ਅਤੇ 26 ਵਿੱਚ 46.65 ਲੱਖ ਰੁਪਏ ਦੀ ਲਾਗਤ ਨਾਲ ਵੱਖ-ਵੱਖ ਵਿਕਾਸ ਕਾਰਜਾਂ ਦੀ ਸ਼ੁਰੂਆਤ ਮੌਕੇ ਲੋਕਾਂ ਨੂੰ ਸੰਬੋਧਨ ਕਰ ਰਹੇ ਸਨ। 

Advertisements

ਇਸ ਦੌਰਾਨ ਉਨ੍ਹਾਂ ਵਾਰਡ ਨੰ: 22 ਵਿਚ 15.86 ਲੱਖ ਰੁਪਏ ਦੀ ਲਾਗਤ ਨਾਲ ਗਲੀਆਂ ਦਾ ਨਿਰਮਾਣ, ਵਾਰਡ ਨੰਬਰ 23 ਦੇ ਮੁਹੱਲਾ ਨਿਊ ਮੰਡੀ ਗੋਕਲ ਨਗਰ ਵਿਚ 16.72 ਲੱਖ ਰੁਪਏ ਅਤੇ ਵਾਰਡ ਨੰਬਰ 26 ਦੇ ਮੁਹੱਲਾ ਮਿਲਾਪ ਨਗਰ ਵਿਚ 14.07 ਲੱਖ ਰੁਪਏ ਦੀ ਲਾਗਤ ਨਾਲ ਪਾਰਕਾਂ ਵਿਚ ਵਿਕਾਸ ਕਾਰਜਾਂ ਦੀ ਸ਼ੁਰੂਆਤ ਕਰਵਾਈ। ਇਸ ਮੌਕੇ ਵਿਧਾਇਕ ਗੜ੍ਹਸ਼ੰਕਰ ਜੈ ਕ੍ਰਿਸ਼ਨ ਰੋੜੀ, ਵਾਰਡ ਦੇ ਕੌਂਸਲਰ ਜਗਰੂਪ ਸਿੰਘ, ਮਨਮੀਤ ਕੌਰ ਅਤੇ ਹਰਵਿੰਦਰ ਸਿੰਘ ਵੀ ਹਾਜ਼ਰ ਸਨ। ਕੈਬਨਿਟ ਮੰਤਰੀ ਨੇ ਕਿਹਾ ਕਿ ਸੂਬੇ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਆਉਣ ਨਾਲ ਲੋਕਾਂ ਵਿੱਚ ਇੱਕ ਨਵੀਂ ਆਸ ਦੀ ਕਿਰਨ ਜਗੀ ਹੈ।  ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਲੋਕਾਂ ਦੀ ਹਰ ਜਾਇਜ਼ ਮੰਗ ਨੂੰ ਪੂਰਾ ਕਰਨ ਲਈ ਵਚਨਬੱਧ ਹੈ ਅਤੇ ਸੂਬੇ ਵਿੱਚ ਨਵੀਂ ਊਰਜਾ ਨਾਲ ਵਿਕਾਸ ਕਾਰਜ ਕਰਵਾਉਣ ਵਿਚ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ।  ਇਸ ਮੌਕੇ ਵਰਿੰਦਰ ਸ਼ਰਮਾ ਬਿੰਦੂ, ਸੁਮੇਸ਼ ਸੋਨੀ, ਵਰਿੰਦਰ ਵੈਦ ਤੋਂ ਇਲਾਵਾ ਹੋਰ ਮੁਹੱਲਾ ਨਿਵਾਸੀ ਵੀ ਹਾਜ਼ਰ ਸਨ।

LEAVE A REPLY

Please enter your comment!
Please enter your name here