ਗਿਆਨ ਚੰਦ ਦੇ ਅਕਾਲ ਚਲਾਣਾ ਕਰਨ ਤੋ ਬਾਅਦ ਪਰਿਵਾਰ ਨੇ ਉਨ੍ਹਾਂ ਨੇਤਰ ਦਾਨ ਕਰਕੇ ਪ੍ਰਣ ਕੀਤਾ ਪੂਰਾ

ਹੁਸ਼ਿਆਰਪੁਰ (ਦ ਸਟੈਲਰ ਨਿਊਜ਼)। ਅਸਲਾਮਾਬਾਦ ਨਿਵਾਸੀ ਗਿਆਨ ਚੰਦ ਪੁੱਤਰ ਵਤਨ ਚੰਦ ਦੇ ਅਕਾਲ ਚਲਾਣਾ ਕਰਨ ਉਪਰੰਤ ਪਰਿਵਾਰਕ ਮੈਂਬਰਾਂ ਵਲੌਂ ਉਹਨਾਂ ਦੇ ਨੇਤਰਦਾਨ ਦੇ ਪ੍ਰਣ ਨੂੰ ਪੂਰਾ ਕਰਦੇ ਹੋਏ ਉਹਨਾਂ ਦੇ ਨੇਤਰ ਨੇਤਰਦਾਨ ਸੰਸਥਾ ਹੁਸ਼ਿਆਰਪੁਰ ਨੂੰ ਦਾਨ ਕੀਤੇ ਗਏ।ਇਸ ਸਮੇਂ ਉਹਨਾਂ ਦੇ ਸਪੁੱਤਰ ਧਨਜੀਤ ਅਤੇ ਹੋਰ ਪਰਿਵਾਰਕ ਮੈਂਬਰ, ਜਗਮੀਤ ਸਿੰਘ ਸੇਠੀ ਹਾਜਰ ਸਨ।ਇਸ ਸਮੇਂ ਸੰਸਥਾ ਦੇ ਪੈਨਰਨ ਪ੍ਰੌ. ਬਹਾਦਰ ਸਿੰਘ ਸੁਨੇਤ, ਉੱਪ ਪ੍ਰਧਾਨ ਸੁਰੇਸ਼ ਕਪਾਟੀਆ, ਜਰਨਲ ਸਕੱਤਰ ਇੰਜ ਬਲਜੀਤ ਸਿੰਘ, ਮੈਡਮ ਸੰਤੋਸ਼ ਸੈਣੀ, ਗੁਰਪ੍ਰੀਤ ਸਿੰਘ, ਕੁਲਤਾਰ ਸਿੰਘ ਜੀ ਨੇ ਪਰਿਵਾਰ ਨਾਲ ਦੁੱਖ ਸਾਂਝਾਂ ਕੀਤਾ ਅਤੇ ਇਸ ਪਵਿੱਤਰ ਕਾਰਜ ਵਿੱਚ ਹਿੱਸਾ ਪਾਉਣ ਲਈ ਪਰਿਵਾਰ ਦਾ ਧੰਨਵਾਦ ਕੀਤਾ।ਸੰਸਥਾ ਦੇ ਮੈਂਬਰਾ ਨੇ ਦੱਸਿਆ ਕਿ ਗਿਆਨ ਚੰਦ ਜੀ ਦੇ ਨੇਤਰ ਥਿੰਦ ਹਸਪਤਾਲ ਜਲੰਧਰ ਭੇਜੇ ਜਾਣਗੇ ਅਤੇ ਦੋ ਨੇਤਰਹੀਣ ਵਿਅਕਤੀਆਂ ਨੂੰ ਲਗਵਾਏ ਜਾਣਗੇ।

Advertisements

LEAVE A REPLY

Please enter your comment!
Please enter your name here