ਕੋਵਿਡ-19 ਦੀ ਬਿਮਾਰੀ ਕਾਰਨ ਹੋਈ ਮੌਤ ਹੋਣ ਤੇ ਮਿ੍ਰਤਕ ਦੇ ਕਾਨੂੰਨੀ ਵਾਰਸਾਂ ਨੂੰ ਦਿੱਤੀ ਜਾਵੇਗੀ 50 ਹਜ਼ਾਰ ਐਕਸ ਗ੍ਰੇਸੀਆ: ਡਿਪਟੀ ਕਮਿਸ਼ਨਰ 

ਪਠਾਨਕੋਟ (ਦ ਸਟੈਲਰ ਨਿਊਜ਼)। ਭਾਰਤ ਸਰਕਾਰ/ ਪੰਜਾਬ ਸਰਕਾਰ ਵੱਲੋਂ ਕੋਵਿਡ 19 ਦੀ ਬਿਮਾਰੀ ਕਾਰਨ ਜਿਲ੍ਹਾ ਪਠਾਨਕੋਟ ਵਿੱਚ ਕਿਸੇ ਵੀ ਵਿਅਕਤੀ ਦੀ ਮੌਤ ਹੋਣ ਤੇ ਮਿ੍ਰਤਕ ਦੇ ਕਾਨੂੰਨੀ ਵਾਰਸਾਂ ਨੂੰ 50,000/- ਰੁਪਏ ਐਕਸ ਗ੍ਰੇਸੀਆ ਦੇਣ ਲਈ ਗਾਇਡਲਾਇਨ ਜਾਰੀ ਕੀਤੀਆਂ ਗਈਆਂ ਹਨ। ਇਹ ਪ੍ਰਗਟਾਵਾ ਸ. ਹਰਬੀਰ ਸਿੰਘ ਡਿਪਟੀ ਕਮਿਸਨਰ ਪਠਾਨਕੋਟ ਵੱਲੋਂ ਕੀਤਾ ਗਿਆ। ਉਨ੍ਹਾਂ ਕਿਹਾ ਕਿ ਇਸ ਲਈ ਐਕਸ ਗ੍ਰੇਸੀਆਂ ਲੈਣ ਸਬੰਧੀ ਮਿ੍ਰਤਕ ਵਿਅਕਤੀ ਦੇ ਕਾਨੂੰਨੀ ਵਾਰਸਾਂ ਨੂੰ ਅਪੀਲ ਕੀਤੀ ਜਾਂਦੀ ਹੈ ਕਿ ਉਹ ਸਰਕਾਰ ਵੱਲੋਂ ਨਿਰਧਾਰਤ ਪ੍ਰੋਫਾਰਮੇ ਵਿੱਚ ਆਪਣਾ ਅਰਜੀ ਫਾਰਮ ਅਤੇ ਸਬੰਧਤ ਲੋੜੀਂਦੇ ਦਸਤਾਵੇਜ ਮੁੰਕਮਲ ਕਰਕੇ ਦਫਤਰ ਉਪ ਮੰਡਲ ਮੈਜਿਸਟ੍ਰੇਟ ਪਠਾਨਕੋਟ ਕਮਰਾ ਨੰ 124 ਅਤੇ ਉਪ ਮੰਡਲ ਮੈਜਿਸਟ੍ਰੇਟ ਧਾਰ ਕਲ੍ਹਾਂ ਦੇ ਦਫਤਰ ਵਿੱਚ ਜਮ੍ਹਾ ਕਰਵਾ ਸਕਦੇ ਹਨ ਤਾਂ ਜੋ ਸਮੇਂ ਸਿਰ ਪ੍ਰਾਪਤ ਦਰਖਾਸਤਾਂ ਤੇ ਕਾਰਜ ਸੁਰੂ ਕੀਤਾ ਜਾ ਸਕੇ।

Advertisements

ਡਿਪਟੀ ਕਮਿਸਨਰ ਪਠਾਨਕੋਟ ਨੇ ਦੱਸਿਆ ਕਿ ਕਰੋਨਾ ਕਾਲ ਦੋਰਾਨ ਜਿਨ੍ਹਾਂ ਲੋਕਾਂ ਦੀ ਕਰੋਨਾ ਪਾਜੀਟਿਵ ਹੋਣ ਤੇ ਮੋਤ ਹੋ ਗਈ ਉਨ੍ਹਾਂ ਦੇ ਵਾਰਿਸਾਂ ਨੂੰ ਉਪਰੋਕਤ ਲਾਭ ਲੈਣ ਲਈ ਨਿਰਧਾਰਤ ਪ੍ਰੋਫਾਰਮੇ ਦੇ ਨਾਲ ਮਿ੍ਰਤਕ ਵਿਅਕਤੀ ਦੇ ਪਛਾਣ ਕਾਰਡ ਦੀ ਕਾਪੀ, ਕਲੇਮ ਕਰਤਾ ਦਾ ਪਛਾਣ ਕਾਰਡ, ਕਲੇਮ ਕਰਤਾ ਅਤੇ ਮਿ੍ਰਤਕ ਵਿਅਕਤੀ ਦੇ ਸਬੰਧ ਦਾ ਪਛਾਣ ਕਾਰਡ, ਕਰੋਨਾ ਪਾਜੀਟਿਵ ਟੈਸਟ ਦੀ ਰਿਪੋਰਟ, ਹਸਪਤਾਲ ਵੱਲੋਂ ਜਾਰੀ ਹੋਏ ਮੋਤ ਦੇ ਕਾਰਣਾਂ ਦਾ ਸੰਖੇਪ ਸਾਰ, ਮਿ੍ਰਤਕ ਵਿਅਕਤੀ ਦਾ ਮੋਤ ਸਰਟੀਫਿਕੇਟ,ਕਾਨੂੰਨੀ ਵਾਰਸਾਂ ਸਬੰਧੀ ਸਰਟੀਫਿਕੇਟ, ਕਲੇਮ ਕਰਤਾ ਦੇ ਬੈਂਕ ਖਾਤੇ ਦਾ ਰੱਦ ਹੋਇਆ ਬੈਂਕ ਚੈਕ ਅਤੇ ਮਿ੍ਰਤਕ ਵਿਅਕਤੀ ਦੇ ਕਾਨੂੰਨੀ ਵਾਰਸਾਂ ਦਾ ਇਤਰਾਜਹੀਣਤਾ ਸਰਟੀਫਿਕੇਟ ਦੀ ਕਾਪੀ ਵੀ ਨਾਲ ਲਗਾਈ ਜਾਣੀ ਚਾਹੀਦੀ ਹੈ।

LEAVE A REPLY

Please enter your comment!
Please enter your name here