ਜ਼ਿਲ੍ਹੇ ਵਿੱਚ ਕੋਰੋਨਾ ਦਾ ਕੋਈ ਨਵਾਂ ਮਰੀਜ਼ ਨਹੀਂ

ਹੁਸ਼ਿਆਰਪੁਰ , (ਦ ਸਟੈਲਰ ਨਿਊਜ਼)। ਫਲੂ ਵਰਗੇ ਸ਼ੱਕੀ ਲੱਛਣਾ ਵਾਲੇ 854 ਨਵੇਂ ਸੈਪਲ ਲੈਣ ਨਾਲ ਅਤੇ 816 ਸੈਪਲਾਂ ਦੀ ਰਿਪੋਟ ਪ੍ਰਾਪਤ ਹੋਣ ਨਾਲ ਕੋਵਿਡ-19 ਦਾ ਕੋਈ ਪਾਜੇਟਿਵ ਮਰੀਜ ਨਹੀਂ ਆਇਆ ਹੈ। ਹੁਣ ਤੱਕ ਕੁੱਲ ਪਾਜੇਟਿਵ ਮਰੀਜਾਂ ਦੀ ਗਿਣਤੀ ਜ਼ਿਲ੍ਹੇ ਦੇ ਸੈਪਲਾਂ ਵਿੱਚੋ 38023 ਹੈ ਅਤੇ ਬਾਹਰਲੇ ਜ਼ਿਲਿਆਂ ਤੋਂ 2862 ਪਾਜਟਿਵ ਕੇਸ ਪ੍ਰਾਪਤ ਹੋਣ ਨਾਲ ਕੋਵਿਡ-19 ਦੇ ਕੁੱਲ ਪਾਜਟਿਵ ਕੇਸ 40885 ਹੋ ਗਏ ਹਨ ।

Advertisements

ਜ਼ਿਲ੍ਹੇ ਵਿੱਚ ਹੁਣ ਤੱਕ ਕੋਵਿਡ-19 ਦੇ ਲਏ ਗਏ ਕੁੱਲ ਸੈਪਲਾਂ ਦੀ ਗਿਣਤੀ 1174517 ਹੈ ਤੇ ਲੈਬ ਤੋ ਪ੍ਰਾਪਤ ਰਿਪੋਟਾਂ ਅਨੁਸਾਰ , 1135508 ਸੈਪਲ ਨੈਗਟਿਵ ਹਨ । ਜਦ ਕਿ 2794 ਸੈਪਲਾਂ ਦੀ ਰਿਪੋਟ ਦਾ ਇੰਤਜਾਰ ਹੈ ਤੇ ਹੁਣ ਤੱਕ ਮੌਤਾਂ ਦੀ ਗਿਣਤੀ 1096 ਹੈ । ਐਕਟਿਵ ਕੇਸਾ ਦੀ ਗਿਣਤੀ 01 ਹੈ, ਜਦਕਿ ਠੀਕ ਹੋਏ ਮਰੀਜਾਂ ਦੀ ਗਿਣਤੀ 39788 ਹੈ ।

LEAVE A REPLY

Please enter your comment!
Please enter your name here