ਪੇਂਡੂ ਬੇਰੁਜਗਾਰ ਨੌਜਵਾਨਾ ਲਈ 2 ਹਫਤੇ ਦਾ ਡੇਅਰੀ ਫਾਰਮਿੰਗ ਸਿਖਲਾਈ ਕੋਰਸ 9 ਮਈ ਤੋਂ ਸੁਰੂ

ਪਠਾਨਕੋਟ (ਦ ਸਟੈਲਰ ਨਿਊਜ਼) : ਜਿਲਾ ਪਠਾਨਕੋਟ ਨਾਲ ਸਬੰਧਿਤ ਪੇਂਡੂ ਬੇਰੁਜਗਾਰ ਨੌਜਵਾਨ ਲੜਕੇ/ਲੜਕੀਆਂ, ਜੋ ਡੇਅਰੀ ਦਾ ਕਿੱਤਾ ਸੁਰੂ ਕਰਨਾ ਚਾਹੁੰਦੇ ਹਨ, ਉਨ੍ਹਾਂ ਲਈ ਡੇਅਰੀ ਸਿਖਲਾਈ ਕੋਰਸ ਵਾਸਤੇ ਦਫਤਰ ਡਿਪਟੀ ਡਾਇਰੈਕਟਰ ਡੇਅਰੀ ਪਠਾਨਕੋਟ, ਜਿਲਾ ਪ੍ਰਬੰਧਕੀ ਕਪਲੈਕਸ, ਬਲਾਕ-ਏ, ਦੂਜੀ ਮੰਜਿਲ, ਕਮਰਾ ਨੰ:345-ਏ ਵਿਖੇ ਮਿਤੀ 6/05/2022 ਤੱਕ ਫਾਰਮ ਅਪਲਾਈ ਕਰ ਸਕਦੇ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਕਸਮੀਰ ਸਿੰਘ ਗੋਰਾਇਆ, ਡਿਪਟੀ ਡਾਇਰੈਕਟਰ ਡੇਅਰੀ ਪਠਾਨਕੋਟ ਨੇ ਦੱਸਿਆ ਕਿ ਖੇਤੀ ਵਿਚ ਵਿਭਿੰਨਤਾ ਲਿਆਉਣ ਅਤੇ ਕਿਸਾਨਾਂ ਦੀ ਆਮਦਨ ਵਿੱਚ ਵਾਧਾ ਕਰਨ ਲਈ ਡੇਅਰੀ ਦੇ ਕਿੱਤੇ ਨੂੰ ਸਹਾਇਕ ਧੰਦੇ ਵਜੋਂ ਅਪਨਾਉਣ ਲਈ 2 ਹਫਤੇ ਦੀ ਡੇਅਰੀ ਸਿਖਲਾਈ ਕਰਵਾਈ ਜਾਣੀ ਹੈ।

Advertisements

 ਇਸ ਸਿਖਲਾਈ ਕੋਰਸ ਵਿੱਚ ਜਿਲ੍ਹਾ ਪਠਾਨਕੋਟ ਨਾਲ ਸਬੰਧਤ ਬੇਰੁਜਗਾਰ ਨੌਜਵਾਨ ਲੜਕੇ/ਲੜਕੀਆਂ ਜੋ ਘੱਟੋ ਘੱਟ 5ਵੀਂ ਪਾਸ ਹੋਣ,ਉਮਰ 18 ਤੋਂ 50 ਸਾਲ ਦਰਮਿਆਨ ਹੋਵੇ ਪੇਂਡੂ ਖੇਤਰ ਨਾਲ ਸਬੰਧਤ ਹੋਣ, ਗਰੰਟੀ ਅਤੇ ਹਰੇ ਚਾਰੇ ਦੀ ਬਿਜਾਈ ਵਾਸਤੇ ਜਮੀਨ ਦਾ ਪ੍ਰਬੰਧ ਹੋਵੇ ਇਸ ਸਿਖਲਾਈ ਵਿੱਚ ਭਾਗ ਲੈ ਸਕਦੇ ਹਨ।   ਉਨ੍ਹਾਂ ਦੱਸਿਆ ਕਿ ਸਿਖਲਾਈ ਉਪਰੰਤ ਵਿਭਾਗ ਵੱਲੋਂ ਸਬੰਧਤਾਂ ਨੂੰ ਵੱਖ ਵੱਖ ਬੈਂਕਾਂ ਤੋਂ ਡੇਅਰੀ ਕਰਜੇ ਦੀ ਸੁਵਿਧਾ ਰਾਹੀਂ 2 ਤੋਂ 20 ਪਸੂਆਂ ਦੇ ਡੇਅਰੀ ਯੂਨਿਟ ਸਥਾਪਤ ਕਰਵਾ ਕੇ 25% ਜਨਰਲ ਅਤੇ 33% ਅ.ਜਾਤੀ. ਲਈ ਸਬਸਿਡੀ ਮੁਹੱਈਆ ਕਰਵਾਈ ਜਾਵੇਗੀ। ਉਨ੍ਹਾਂ ਕਿਹਾ ਕਿ ਚਾਹਵਾਨ ਲੜਕੇ/ਲੜਕੀਆਂ ਇਸ ਸਬੰਧੀ ਦਫਤਰ ਡਿਪਟੀ ਡਾਇਰੈਕਟਰ ਡੇਅਰੀ, ਪਠਾਨਕੋਟ ਨਾਲ ਆਪਣੇ ਅਸਲ ਯੋਗਤਾ ਸਰਟੀਫਿਕੇਟ ਅਤੇ ਪਾਸਪੋਰਟ ਸਾਈਜ ਫੋਟੋ ਲੈ ਕੇ ਮਿਤੀ 6/5/2022 ਤੱਕ ਫਾਰਮ ਭਰਵਾ ਸਕਦੇ ਹਨ। ਉਨ੍ਹਾਂ ਕਿਹਾ ਕਿ ਵਧੇਰੇ ਜਾਣਕਾਰੀ ਲਈ ਫੋਨ ਨੰ: 0186-2345454 ਜਾਂ 9876260243 ਤੇ ਸੰਪਰਕ ਕਰੋ।    

LEAVE A REPLY

Please enter your comment!
Please enter your name here