ਫਰੀਡਮ ਫਾਈਟਰ ਉਤਰਾਅਧਿਕਾਰੀ ਜਥੇਬੰਦੀ ਵੱਲੋਂ ਨੇਤਰਦਾਨ ਕਰਨ ਦਾ ਲਿਆ ਗਿਆ ਪ੍ਰਣ

ਹੁਸ਼ਿਆਰਪੁਰ (ਦ ਸਟੈਲਰ ਨਿਊਜ਼)। ਫਰੀਡਮ ਫਾਈਟਰ ਉਤਰਾਅਧਿਕਾਰੀ ਜਥੇਬੰਦੀ ਦੀ ਇਕੱਕਰਤਾ ਜਥੇਬੰਦੀ ਦੇ ਪ੍ਰਧਾਨ ਅਵਤਾਰ ਸਿੰਘ ਦੀ ਅਗਵਾਈ ਵਿੱਚ ਹੋਈ। ਇਕੱਕਰਤਾ ਦੌਰਾਨ ਨੇਤਰਦਾਨ ਸੰਸਥਾ ਹੁਸ਼ਿਆਰਪੁਰ ਵੱਲੋਂ ਪ੍ਰੌ. ਬਹਾਦਰ ਸਿੰਘ ਸੁਨੇਤ, ਇੰਜ.ਜਸਵੀਰ ਸਿੰਘ ਅਤੇ ਬਲਜੀਤ ਸਿੰਘ ਪਨੇਸਰ ਨੇ ਮਰਨ ਉਪਰੰਤ ਨੇਤਰਦਾਨ ਕਰਨ ਸੰਬੰਧੀ ਜਥੇਬੰਦੀ ਦੇ ਮੈਂਬਰ ਸਾਹਿਬਾਨਾਂ ਨੂੰ ਜਾਗਰੂਕ ਕੀਤਾ।

Advertisements

ਇਸ ਦੌਰਾਨ ਸਮੂਹ ਮੈਂਬਰਾਂ ਨੇ ਸਰਬਸੰਮਤੀ ਨਾਲ ਮਰਨ ਉਪਰੰਤ ਨੇਤਰਦਾਨ ਕਰਨ ਦਾ ਪ੍ਰਣ ਲਿਆ। ਜਥੇਬੰਦੀ ਦੇ ਜਰਨਲ ਸਕੱਤਰ ਰਮੇਸ਼ ਚੰਦਰ ਨੇ ਕਿਹਾ ਕਿ ਜਥੇਬੰਦੀ ਦਾ ਹਰ ਮੈਂਬਰ ਆਪੋ-ਆਪਣੇ ਪਿੰਡ ਸ਼ਹਿਰ ਵਿੱਚ ਨੇਤਰਦਾਨ ਕਰਨ ਸੰਬੰਧੀ ਪ੍ਰਚਾਰ ਕਰੇਗਾ ਤਾਂ ਜੋ ਸਮਾਜ ਵਿੱਚੌਂ ਨੇਤਰਹੀਣਤਾ ਨੂੰ ਖਤਮ ਕੀਤਾ ਜਾ ਸਕੇ।

LEAVE A REPLY

Please enter your comment!
Please enter your name here