ਡਿਪਟੀ ਕਮਿਸ਼ਨਰ ਵਲੋਂ ਜ਼ਿਲੇ ‘ਚ ਅਮਨ-ਸ਼ਾਂਤੀ ਬਰਕਰਾਰ ਰੱਖਣ ਦੀ ਅਪੀਲ

dcssp

ਹੁਸ਼ਿਆਰਪੁਰ: ਡਿਪਟੀ ਕਮਿਸ਼ਨਰ ਹੁਸ਼ਿਆਰਪੁਰ ਸ਼੍ਰੀਮਤੀ ਅਨਿੰਦਿਤਾ ਮਿਤਰਾ ਨੇ ਅੱਜ ਜ਼ਿਲੇ ਦੀਆਂ ਧਾਰਮਿਕ ਅਤੇ ਸਮਾਜਿਕ ਸੰਸਥਾਵਾਂ ਨਾਲ ਮੀਟਿੰਗ ਕੀਤੀ, ਜਿਸ ਵਿਚ ਉਨਾਂ ਅਮਨ-ਸ਼ਾਂਤੀ ਬਣਾਈ ਰੱਖਣ ਦੀ ਅਪੀਲ ਕੀਤੀ। ਇਸ ਮੌਕੇ ਐਸ.ਐਸ.ਪੀ. ਸ਼੍ਰੀਮਤੀ ਧੰਨਪ੍ਰੀਤ ਕੌਰ ਤੋਂ ਇਲਾਵਾ ਵੱਖ-ਵੱਖ ਸਭਾਵਾਂ ਅਤੇ ਸੰਸਥਾਵਾਂ ਦੇ ਨੁਮਾਇੰਦੇ ਹਾਜ਼ਰ ਸਨ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਜ਼ਿਲੇ ਵਿਚ ਸ਼ਾਂਤੀ ਬਰਕਰਾਰ ਰੱਖਣੀ ਬਹੁਤ ਜ਼ਰੂਰੀ ਹੈ, ਇਸ ਲਈ ਜ਼ਿਲੇ ਵਿਚ ਅਮਨ-ਸ਼ਾਂਤੀ ਅਤੇ ਆਪਸੀ ਭਾਈਚਾਰੇ ਦੀ ਮਜ਼ਬੂਤੀ ਲਈ ਸਭ ਵਰਗਾਂ ਦਾ ਸਹਿਯੋਗ ਬਹੁਤ ਜ਼ਰੂਰੀ ਹੈ। ਉਨਾਂ ਜ਼ਿਲਾ ਵਾਸੀਆਂ ਨੂੰ ਅਪੀਲ ਕਰਦਿਆਂ ਕਿਹਾ ਕਿ ਜਿਸ ਤਰਾਂ ਉਨਾਂ ਨੇ ਪਹਿਲਾਂ ਸ਼ਾਂਤੀ ਕਾਇਮ ਰੱਖੀ ਹੈ, ਉਸੇ ਤਰਾਂ ਹੁਣ ਵੀ ਸ਼ਾਂਤੀ ਬਰਕਰਾਰ ਰੱਖੀ ਜਾਵੇ। ਉਨਾਂ ਕਿਹਾ ਕਿ ਸ਼ਾਂਤੀ ਅਤੇ ਭਾਈਚਾਰਕ ਸੁਨੇਹਾ ਘਰ-ਘਰ ਪਹੁੰਚਾਉਣ ਲਈ ਜ਼ਿਲੇ ਦੇ ਹਰੇਕ ਵਿਅਕਤੀ ਨੂੰ ਆਪਣੀ ਜ਼ਿੰਮੇਵਾਰੀ ਨਿਭਾਉਣੀ ਚਾਹੀਦੀ ਹੈ। ਐਸ.ਐਸ.ਪੀ. ਸ਼੍ਰੀਮਤੀ ਧੰਨਪ੍ਰੀਤ ਕੌਰ ਨੇ ਕਿਹਾ ਕਿ ਜ਼ਿਲਾ ਪੁਲਿਸ ਜ਼ਿਲਾ ਵਾਸੀਆਂ ਨੂੰ ਸੁਰੱਖਿਅਤ ਮਾਹੌਲ ਪ੍ਰਦਾਨ ਕਰਨ ਲਈ ਵਚਨਬੱਧ ਹੈ। ਉਧਰ ਧਾਰਮਿਕ ਅਤੇ ਸਮਾਜਿਕ ਸੰਗਠਨਾਂ ਨੇ ਜ਼ਿਲਾ ਪ੍ਰਸ਼ਾਸ਼ਨ ਨੂੰ ਭਰੋਸਾ ਦਿਵਾਇਆ ਕਿ ਉਹ ਜ਼ਿਲੇ ਵਿਚ ਅਮਨ ਅਤੇ ਭਾਈਚਾਰਕ ਸਾਂਝ ਪੈਦਾ ਕਰਨ ਲਈ ਹਰ ਸਹਿਯੋਗ ਦੇਣਗੇ।

Advertisements

LEAVE A REPLY

Please enter your comment!
Please enter your name here