ਗਰੀਬੀ ਰੇਖਾ ਤੋਂ ਹੇਠਾਂ ਰਹਿ ਰਹੇ ਲੋਕਾਂ ਦੀਆਂ ਸਮੱਸਿਆਂਵਾਂ ਨੂੰ ਸਰਕਾਰ ਤੱਕ ਪਹੁੰਚਾਇਆ ਜਾਵੇਗਾ: ਪ੍ਰੋ. ਸੁਨੇਤ

ਹੁਸ਼ਿਆਰਪੁਰ (ਦ ਸਟੈਲਰ ਨਿਊਜ਼)। ਹੁਸ਼ਿਆਰਪੁਰ ਦੇ ਪਿੰਡ ਅੱਜੋਵਾਲ ਦੇ ਮਹੱਲਾ ਸ਼ਿਗਲੀਗਰ ਪ੍ਰੀਤ ਨਗਰ ਦੇ ਵਿਖੇ  ਗਰੀਬੀ ਰੇਖਾ ਤੋਂ ਹੇਠਾਂ ਰਹਿ ਰਹੇ ਲੋਕਾਂ ਦਾ ਜੀਵਨ ਪੱਧਰ ਉੱਚਾ ਚੁੱਕਣ ਲਈ ਅਤੇ ਉਨ੍ਹਾਂ ਦੇ ਬੱਚਿਆਂ ਨੂੰ ਵਿੱਦਿਆ ਪ੍ਰਾਪਤ ਕਰਨ ਲਈ ਅਤੇ ਇਨ੍ਹਾਂ ਦੀਆਂ ਸਮੱਸਿਆਂਵਾਂ ਨੂੰ ਸਰਕਾਰ ਤੱਕ ਪਹੁੰਚਾਉਣਾ ਲਈ ਗੁਰੂ ਨਾਨਕ ਇੰਟਰਨੈਸ਼ਨਲ ਐਜ਼ੂਕੇਸ਼ਨਲ ਟਰੱਸਟ ਜਿਸ ਦੇ ਚੇਅਰਮੈਨ ਇੰਗਲੈਂਡ ਨਿਵਾਸੀ ਸਰਦਾਰ ਰਣਜੀਤ ਸਿੰਘ , ਪ੍ਰਬੰਧਕ ਕਮੇਟੀ ਦੇ ਟਰੱਸਟੀ ਸ਼੍ਰੀ ਜਸਜੀਤ ਸਿੰਘ ਆਹਲੂਵਾਲੀਆ ਅਤੇ ਪ੍ਰਧਾਨ ਪ੍ਰੋਫੈਸਰ ਬਹਾਦਰ ਸਿੰਘ ਸੁਨੇਤ  ਵੱਲੋਂ ਵਿਸ਼ੇਸ਼ ਉਪਰਾਲੇ ਕੀਤੇ ਜਾ ਰਹੇ ਹਨ । ਇਥੇ ਸਥਿਤ ਸਰਕਾਰੀ ਐਲੀਮੈਂਟਰੀ ਸਕੂਲ ਨੂੰ ਗੋਦ ਲਿਆ ਹੋਇਆ ਹੈ  ਨਵੇਂ ਕਮਰੇ ਉਸਾਰੇ ਗਏ, ਬੈਠਣ ਲਈ ਨਵੇਂ ਡੈਸਕ ਅਤੇ ਹੋਰ ਲੋੜੀਂਦਾ ਸਮਾਨ ਮੁਹੱਈਆ ਕਰਵਾਇਆ ਜਾਂਦਾ ਹੈ। ਘਰ ਘਰ ਜਾ ਕੇ ਵਿਦਿਆ ਹਾਸਲ ਕਰਨ ਲਈ ਕਰਨ ਲਈ ਪ੍ਰੇਰਿਤ ਕਰਨ ਦਾ ਨਤੀਜਾ ਹੈ ਕਿ ਇਥੋਂ ਦੀਆਂ ਚਾਰ ਲੜਕੀਆਂ ਸਰਕਾਰੀ ਪੋਲੀਟੈਕਨਿਕ ਕਾਲਜ ਹੁਸ਼ਿਆਰਪੁਰ ਵਿਖੇ ਵਿਦਿਆ ਹਾਸਲ ਕਰਕੇ ਕੰਪਿਊਟਰ ਇੰਜਨੀਅਰ ਬਣ ਗਈਆਂ ਹਨ ਅਤੇ ਹੋਰ ਵੀ ਬੱਚੇ ਪੜ੍ਹਾਈ ਲਈ ਉਤਸ਼ਾਹਿਤ ਹੋ ਰਹੇ ਹਨ।   

Advertisements

ਪ੍ਰੋਫੈਸਰ ਬਹਾਦਰ ਸਿੰਘ ਸੁਨੇਤ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ  ਸਰਕਾਰ ਵੱਲੋਂ ਇਨ੍ਹਾਂ ਲੋਕਾਂ ਦੇ ਜੀਵਨ ਪੱਧਰ ਉੱਚਾ ਚੁੱਕਣ ਲਈ   ਬਣਾਈਆਂ ਜਾਂਦੀਆਂ ਸਕੀਮਾਂ ਪੂਰੀ ਤਰ੍ਹਾਂ ਨਾਲ ਲਾਗੂ ਨਹੀਂ ਹੋ ਰਹੀਆਂ ਹਨ ।  ਪ੍ਰੋਫੈਸਰ ਸੁਨੇਤ ਵੱਲੋਂ ਇਨ੍ਹਾਂ ਦੀ ਅਵਾਜ਼ ਬਣਕੇ ਅਤੇ ਇਨ੍ਹਾਂ  ਘੱਟ ਪੜ੍ਹੇ ਲਿਖੇ ਲੋਕਾਂ ਦੀ ਕਲਮ ਬਣਕੇ  ਇਨ੍ਹਾਂ ਲੋਕਾ ਲਈ ਸਵੱਛ ਭਾਰਤ ਅਭਿਆਨ ਤਹਿਤ ਸੋਚਲਿਆ ਬਣਾਉਣ ਅਤੇ ਪ੍ਰਧਾਨ ਮੰਤਰੀ ਅਵਾਸ ਯੋਜਨਾ ਅਧੀਨ ਪੱਕੇ ਮਕਾਨ ਬਣਾਉਣ ਲਈ ਯੋਜਨਾਵਾਂ ਪ੍ਰਤੀ ਜਾਗਰੂਕਤਾ ਪੈਦਾ ਕੀਤਾ ਅਤੇ ਲੋੜਿੰਦੇ ਦਸਤਾਵੇਜ਼ ਵੀ ਆਪ ਤਿਆਰ ਕਰਵਾਉਣ ਦੀ ਕਾਰਵਾਈ ਕੀਤੀ ਗਈ।   ਮਾਨਯੋਗ ਡਿਪਟੀ ਕਮਿਸ਼ਨਰ ਹੁਸ਼ਿਆਰਪੁਰ ਨੂੰ ਇਨ੍ਹਾਂ ਦੀਆਂ ਸਮੱਸਿਆਂਵਾਂ ਬਾਰੇ ਜਾਣੂ ਕਰਵਾਇਆ ਅਤੇ ਲੋੜਿੰਦੇ ਦਸਤਾਵੇਜ਼ ਵੀ ਜਮਾਂ ਕਰਵਾਏ ਗਏ। ਮਾਨਯੋਗ ਡਿਪਟੀ ਕਮਿਸ਼ਨਰ ਸਾਹਿਬ ਨੇ ਤੁਰੰਤ ਕਾਰਵਾਈ ਕਰਦੇ ਹੋਏ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਇਨ੍ਹਾਂ ਲੋਕਾਂ ਦੀਆਂ ਸਮੱਸਿਆਂਵਾਂ ਜਲਦੀ ਹੱਲ ਕੀਤੀਆਂ ਜਾਣ।

2018 ਵਿੱਚ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ  ਵੱਲੋਂ ਸੋਚਾਲਿਆ ਬਣਾਉਣ ਲਈ ਕੰਮ ਸ਼ੁਰੂ ਕੀਤਾ ਗਿਆ ਪ੍ਰੰਤੂ ਪੂਰੀ ਤਰ੍ਹਾਂ ਨਾਲ ਲਾਗੂ ਨਹੀਂ ਕੀਤਾ ਗਿਆ ਅਤੇ ਪ੍ਰਧਾਨ ਮੰਤਰੀ ਅਵਾਸ ਯੋਜਨਾ ਅਧੀਨ ਪੱਕੇ ਮਕਾਨ ਬਣਾਉਣ ਦਾ ਕੰਮ ਅਜੇ ਸ਼ੁਰੂ ਨਹੀਂ ਹੋਇਆ। ਇਥੋਂ ਦੇ ਇਲਾਕਿਆਂ ਨਿਵਾਸੀਆਂ ਵਿਸ਼ੇਸ਼ ਤੌਰ ਤੇ ਇਸਤਰੀਆਂ ਵੱਲੋਂ ਆਮ ਆਦਮੀ ਪਾਰਟੀ ਦੇ ਇਸਤਰੀ ਵਿੰਗ ਦੇ ਆਗੂ ਸੰਤੋਸ਼ ਸੈਣੀ, ਮਨਦੀਪ ਕੌਰ ਅਤੇ ਸਮਾਜ ਸੇਵੀ ਅਤੇ ਮੁਲਾਜ਼ਮ ਆਗੂ ਕੁਲਵੰਤ ਸਿੰਘ ਸੈਣੀ ,ਗੁਰਪ੍ਰੀਤ ਸਿੰਘ , ਜਤਿੰਦਰ ਕੌਰ , ਦਰਸ਼ਨ ਸਿੰਘ  ਅਤੇ ਪ੍ਰੋਫੈਸਰ ਬਹਾਦਰ ਸਿੰਘ ਸੁਨੇਤ ਨੂੰ ਮਿਲ ਕੇ ਆਪਣੀਆਂ ਸਮੱਸਿਆਂਵਾਂ ਬਾਰੇ ਦੱਸਿਆ ਅਤੇ ਕਿਹਾ ਕਿ ਦੇਸ਼ ਦੀ ਆਜ਼ਾਦੀ ਲਈ ਵੀ ਸਾਡੇ ਪੁਰਖਿਆਂ ਵੱਲੋਂ ਉਘਾ ਯੋਗਦਾਨ ਪਾਇਆ ਗਿਆ ਸੀ ਅਤੇ  ਪਿਛਲੇ ਲੱਗ ਭੱਗ 60 ਸਾਲਾਂ ਤੋਂ ਇਥੇ ਰਹਿ ਰਹੇ ਹਨ। ਸਮਾਜ ਸੇਵੀ ਆਗੂਆਂ ਨੇ ਵਿਸ਼ਵਾਸ ਦਿਵਾਇਆ ਕਿ ਉਨ੍ਹਾਂ ਦੀਆਂ ਸਮੱਸਿਆਂਵਾਂ ਦੇ ਹੱਲ ਲਈ ਹਮੇਸ਼ਾ ਹੀ ਆਪਣਾ ਸਹਿਯੋਗ ਦੇਣਗੇ ਅਤੇ ਮਾਨਯੋਗ ਬ੍ਰਹੰਮ ਸ਼ੰਕਰ ਜਿੰਪਾ ਕੈਬਨਿਟ ਮੰਤਰੀ ਪੰਜਾਬ ਸਰਕਾਰ ਦੇ ਧਿਆਨ ਵਿੱਚ ਲਿਆਕੇ ਉਨ੍ਹਾਂ ਦੀਆਂ ਸਮੱਸਿਆਂਵਾਂ ਦਾ ਕਰਵਾਉਣ ਲਈ ਯਤਨ ਕੀਤੇ ਜਾਣਗੇ। 

LEAVE A REPLY

Please enter your comment!
Please enter your name here