ਪਿੰਡ ਸੰਦਲਪੁਰ ‘ਚ ਨੌਜਵਾਨ ਦੀ ਸ਼ੱਕੀ ਹਾਲਾਤਾਂ ‘ਚ ਮੌਤ, ਪ੍ਰੇਮ ਸਬੰਧਾਂ ਦਾ ਮਾਮਲਾ, ਪੁਲਸ ਜਾਂਚ ‘ਚ ਜੁਟੀ

ਗੁਰਦਾਸਪੁਰ (ਦ ਸਟੈਲਰ ਨਿਊਜ਼), ਰਿਪੋਰਟ-ਲਵਪ੍ਰੀਤ ਸਿੰਘ ਖੁਸ਼ੀਪੁਰ । ਗੁਰਦਾਸਪੁਰ ਦੇ ਪਿੰਡ ਸੰਦਲਪੁਰ ‘ਚ ਨੌਜਵਾਨ ਦੀ ਸ਼ੱਕੀ ਹਾਲਾਤਾਂ ‘ਚ ਮੌਤ, ਮ੍ਰਿਤਕ ਦੇ ਵਾਰਸਾਂ ਨੇ ਪਿੰਡ ਦੀ ਹੀ ਇਕ ਲੜਕੀ ‘ਤੇ ਨੌਜਵਾਨ ਨੂੰ ਘਰ ਬੁਲਾ ਕੇ ਉਸ ਦੀ ਕੁੱਟਮਾਰ ਕਰਨ ਅਤੇ ਜ਼ਬਰਦਸਤੀ ਜ਼ਹਿਰੀਲੀ ਵਸਤੂ ਪਿਲਾਉਣ ਦਾ ਦੋਸ਼ ਲਗਾਇਆ ਹੈ, ਜਿਸ ਨੇ ਕਿਹਾ ਕਿ ਮੌਤ ਲੜਕੀ ਨਾਲ ਪ੍ਰੇਮ ਸਬੰਧਾਂ ਕਾਰਨ ਵਾਪਰਿਆ, ਜਦਕਿ ਪੁਲਿਸ ਦਾ ਕਹਿਣਾ ਹੈ ਕਿ ਮ੍ਰਿਤਕ ਦੇ ਵਾਰਸਾਂ ਦੇ ਬਿਆਨ ਦਰਜ ਕਰਕੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ। ਜੋ ਵੀ ਦੋਸ਼ੀ ਪਾਇਆ ਗਿਆ, ਉਸ ਵਿਰੁੱਧ ਕਾਰਵਾਈ ਕੀਤੀ ਜਾਵੇਗੀ। ਮ੍ਰਿਤਕ ਦੇ ਵਾਰਸਾਂ ਨੇ ਦੱਸਿਆ ਕਿ ਪਿੰਡ ਖਹਿਰਾ ਕੋਟਲੀ ਦੇ ਰਹਿਣ ਵਾਲੇ ਨੋਜਵਾਨ ਸੁਖਵਿੰਦਰ ਸਿੰਘ ਦੇ ਪਿੰਡ ਸੰਦਲਪੁਰ ਦੀ ਇੱਕ ਲੜਕੀ ਨਾਲ ਪਿਛਲੇ 12 ਸਾਲਾਂ ਤੋਂ ਪ੍ਰੇਮ ਸਬੰਧ ਚੱਲ ਰਹੇ ਸਨ। ਉਸ ਦਾ ਭਰਾ ਉਕਤ ਲੜਕੀ ਨਾਲ ਵਿਆਹ ਕਰਨਾ ਚਾਹੁੰਦਾ ਸੀ ਪਰ ਕਰੀਬ ਡੇਢ ਸਾਲ ਪਹਿਲਾਂ ਲੜਕੀ ਦੇ ਪਰਿਵਾਰ ਵਾਲਿਆਂ ਨੇ ਉਸ ਦਾ ਕੀਤੇ ਹੋਰ ਵਿਆਹ ਕਰਵਾ ਦਿੱਤਾ। ਪਰ ਲੜਕੀ ਕੁਝ ਸਮੇਂ ਬਾਅਦ ਵਾਪਸ ਆ ਗਈ ਅਤੇ ਉਸ ਦੇ ਭਰਾ ਨਾਲ ਫਿਰ ਤੋਂ ਸਬੰਧ ਵਧ ਗਏ। ਲੜਕੀ ਨੇ ਸੁਖਵਿੰਦਰ ਸਿੰਘ ਨੂੰ ਭਰੋਸਾ ਦਿਵਾਇਆ ਕਿ ਉਹ ਹੁਣ ਉਸ ਨਾਲ ਹੀ ਵਿਆਹ ਕਰੇਗੀ ਪਰ ਕੁਝ ਦਿਨ ਪਹਿਲਾਂ ਲੜਕਾ ਆਪਣੇ ਪਿੰਡ ਦੀ ਪੰਚਾਇਤ ਨੂੰ ਨਾਲ ਲੈ ਕੇ ਲੜਕੀ ਦੇ ਪਰਿਵਾਰ ਨਾਲ ਗੱਲ ਕਰਨ ਗਿਆ ਸੀ ਪਰ ਉਸ ਸਮੇਂ ਲੜਕੀ ਨੇ ਲੜਕੇ ਨਾਲ ਵਿਆਹ ਕਰਨ ਤੋਂ ਇਨਕਾਰ ਕਰ ਦਿੱਤਾ ਤਾਂ ਉਨ੍ਹਾਂ ਦੱਸਿਆ ਕਿ ਲੜਕੀ ਨੇ ਲੜਕੇ ਨੂੰ ਦੁਬਾਰਾ ਫੋਨ ਕਰਕੇ ਬੁਲਾਇਆ ਅਤੇ ਉੱਥੇ ਉਸ ਦੇ ਪਰਿਵਾਰ ਨਾਲ ਮਿਲ ਕੇ ਉਸ ਦੀ ਕੁੱਟਮਾਰ ਕੀਤੀ ਅਤੇ ਕੋਈ ਜ਼ਹਿਰੀਲੀ ਚੀਜ਼ ਖੁਆ ਦਿੱਤੀ ਪਰ ਉਹ ਉਥੋਂ ਫਰਾਰ ਹੋ ਕੇ ਰਸਤੇ ‘ਚ ਹੀ ਡਿੱਗ ਗਿਆ।

Advertisements

ਜਿਸ ਤੋਂ ਬਾਅਦ ਮ੍ਰਿਤਕ ਨੇ ਆਪਣੇ ਰਿਸ਼ਤੇਦਾਰਾਂ ਨੂੰ ਫੋਨ ਕਰਕੇ ਪੂਰੇ ਮਾਮਲੇ ਦੀ ਜਾਣਕਾਰੀ ਦਿੱਤੀ ਅਤੇ ਆਪਣੀ ਲੋਕੇਸ਼ਨ ਵੀ ਦੱਸੀ ਅਤੇ ਮੌਕੇ ‘ਤੇ ਪਹੁੰਚ ਕੇ ਪਰਿਵਾਰਕ ਮੈਂਬਰ ਲੜਕੇ ਨੂੰ ਇਲਾਜ ਲਈ ਸਿਵਲ ਹਸਪਤਾਲ ਗੁਰਦਾਸਪੁਰ ਲੈ ਗਏ ਅਤੇ ਇਸ ਦੌਰਾਨ ਲੜਕੇ ਨੇ ਆਪਣੀ ਭੈਣ ਨੂੰ ਦੱਸਿਆ ਕਿ ਉਸ ਨੂੰ ਲੜਕੀ ਨੇ ਆਪਣੇ ਘਰ ਬੁਲਾਇਆ ਸੀ ਅਤੇ ਪਰਿਵਾਰ ਸਮੇਤ ਉਸ ਨੂੰ ਕੋਈ ਜ਼ਹਿਰੀਲੀ ਚੀਜ਼ ਖੁਆ ਦਿੱਤੀ ਸੀ। ਉਸ ਦੇ ਬਿਆਨ ਨੂੰ ਲੜਕੇ ਦੀ ਭੈਣ ਨੇ ਵੀਡੀਓ ਰਿਕਾਰਡ ਕੀਤਾ। ਇਲਾਜ ਦੌਰਾਨ ਉਸ ਦੀ ਮੌਤ ਹੋ ਗਈ। ਰਿਸ਼ਤੇਦਾਰਾਂ ਨੇ ਪੁਲਸ ਪ੍ਰਸ਼ਾਸਨ ਤੋਂ ਮੰਗ ਕੀਤੀ ਹੈ ਕਿ ਦੋਸ਼ੀਆਂ ਖਿਲਾਫ ਸਖਤ ਤੋਂ ਸਖਤ ਕਾਰਵਾਈ ਕੀਤੀ ਜਾਵੇ।
ਇਸੇ ਥਾਣੇ ਦੇ ਤਫਤੀਸ਼ੀ ਅਫਸਰ ਜਸਬੀਰ ਸਿੰਘ ਨੇ ਦੱਸਿਆ ਕਿ ਮ੍ਰਿਤਕ ਦੇ ਵਾਰਸਾਂ ਦੇ ਬਿਆਨ ਦਰਜ ਕਰਕੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ, ਜੋ ਵੀ ਤੱਥ ਸਾਹਮਣੇ ਆਉਣਗੇ, ਉਸ ਦੇ ਆਧਾਰ ‘ਤੇ ਹੀ ਕਾਰਵਾਈ ਕੀਤੀ ਜਾਵੇਗੀ। ਜਿਸ ਸਬੰਧੀ ਅਗਲੀ ਕਾਰਵਾਈ ਕੀਤੀ ਜਾਵੇਗੀ।

LEAVE A REPLY

Please enter your comment!
Please enter your name here