ਜ਼ਿਲ੍ਹੇ ਵਿੱਚ ਕੋਵਿਡ-19 ਦਾ ਕੋਈ ਪਾਜੇਟਿਵ ਮਰੀਜ ਨਹੀਂ

ਹੁਸ਼ਿਆਰਪੁਰ , (ਦ ਸਟੈਲਰ ਨਿਊਜ਼): ਸਿਵਲ ਸਰਜਨ ਡਾ. ਲਖਵੀਰ ਸਿੰਘ ਨੇ ਕੋਵਿਡ ਦੀ ਤਾਜ਼ਾ ਸਥਿਤੀ ਬਾਰੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਅੱਜ ਫਲੂ ਵਰਗੇ ਸ਼ੱਕੀ ਲੱਛਣਾ ਵਾਲੇ  995  ਨਵੇਂ ਸੈਪਲ ਲੈਣ  ਨਾਲ ਅਤੇ 630 ਸੈਪਲਾਂ ਦੀ ਰਿਪੋਟ ਪ੍ਰਾਪਤ ਹੋਣ ਨਾਲ ਕੋਵਿਡ-19 ਦਾ ਕੋਈ ਪਾਜੇਟਿਵ ਮਰੀਜ ਨਹੀਂ ਆਇਆ ਹੈ। ਹੁਣ ਤੱਕ  ਕੁੱਲ ਪਾਜੇਟਿਵ ਮਰੀਜਾਂ ਦੀ ਗਿਣਤੀ  ਜ਼ਿਲ੍ਹੇ ਦੇ ਸੈਪਲਾਂ ਵਿੱਚੋ 38024 ਹੈ  ਅਤੇ ਬਾਹਰਲੇ  ਜ਼ਿਲਿਆਂ ਤੋਂ 2862 ਪਾਜਟਿਵ ਕੇਸ ਪ੍ਰਾਪਤ ਹੋਣ ਨਾਲ ਕੋਵਿਡ-19 ਦੇ ਕੁੱਲ ਪਾਜਟਿਵ ਕੇਸ 40886 ਹੋ ਗਏ ਹਨ । 

Advertisements

ਜ਼ਿਲ੍ਹੇ ਵਿੱਚ ਹੁਣ ਤੱਕ ਕੋਵਿਡ-19 ਦੇ  ਲਏ ਗਏ ਕੁੱਲ ਸੈਪਲਾਂ ਦੀ ਗਿਣਤੀ 1177275 ਹੈ ਤੇ ਲੈਬ ਤੋ ਪ੍ਰਾਪਤ ਰਿਪੋਟਾਂ ਅਨੁਸਾਰ , 1138249 ਸੈਪਲ  ਨੈਗਟਿਵ ਹਨ ।  ਜਦ ਕਿ 2810 ਸੈਪਲਾਂ ਦੀ ਰਿਪੋਟ ਦਾ ਇੰਤਜਾਰ ਹੈ  ਤੇ ਹੁਣ ਤੱਕ ਮੌਤਾਂ ਦੀ ਗਿਣਤੀ 1096 ਹੈ । ਐਕਟਿਵ ਕੇਸਾ ਦੀ ਗਿਣਤੀ  01 ਹੈ, ਜਦਕਿ ਠੀਕ ਹੋਏ ਮਰੀਜਾਂ ਦੀ ਗਿਣਤੀ 39789 ਹੈ ।

LEAVE A REPLY

Please enter your comment!
Please enter your name here