ਭਾਸ਼ਾ ਵਿਭਾਗ ਵੱਲੋਂ ਸ਼੍ਰੋਮਣੀ ਪੰਜਾਬੀ ਕਵੀ ਪ੍ਰੋ. ਸੁਰਜੀਤ ਜੱਜ ਨਾਲ ਕਰਵਾਇਆ ਰੂ-ਬ-ਰੂ ਸਮਾਗਮ: ਜਸਪ੍ਰੀਤ ਕੌਰ ਜ਼ਿਲ੍ਹਾ ਭਾਸ਼ਾ ਅਫ਼ਸਰ

ਕਪੂਰਥਲਾ (ਦ ਸਟੈਲਰ ਨਿਊਜ਼), ਰਿਪੋਰਟ- ਗੌਰਵ ਮੜੀਆ। ਭਾਸ਼ਾ ਵਿਭਾਗ ਪੰਜਾਬ ਦੇ ਦਿਸ਼ਾ ਨਿਰਦੇਸ਼ਾ ਹੇਠ ਭਾਸ਼ਾ ਵਿਭਾਗ ਕਪੂਰਥਲਾ ਵੱਲੋਂ ਵਿਦਿਆ ਦੇ ਖੇਤਰ ਦੀ ਨਾਮਵਰ ਸੰਸਥਾ ਲਾਇਲਪੁਰ ਖ਼ਾਲਸਾ ਕਾਲਜ ਅਰਬਨ ਅਸਟੇਟ ਕਪੂਰਥਲਾ ਵਿਖੇ ਜ਼ਿਲ੍ਹਾ ਭਾਸ਼ਾ ਅਫ਼ਸਰ ਜਸਪ੍ਰੀਤ ਕੌਰ ਦੀ ਅਗਵਾਈ ਹੇਠ ਸ਼੍ਰੋਮਣੀ ਪੰਜਾਬੀ ਕਵੀ ਪ੍ਰੋਫੈਸਰ ਸੁਰਜੀਤ ਜੱਜ ਨਾਲ ਰੂ-ਬ-ਰੂ ਕਰਵਾਇਆ ਗਿਆ। ਇਸ ਪ੍ਰੋਗਰਾਮ ਵਿੱਚ ਡਾ. ਬਲਜੀਤ ਕੌਰ ਮੁੱਖ ਮਹਿਮਾਨ ਵਜੋਂ ਅਤੇ ਡਾ. ਤਜਿੰਦਰ ਕੌਰ ਤੇ ਪ੍ਰੋਫੈਸਰ ਕੁਲਵੰਤ ਸਿੰਘ ਔਜਲਾ ਵਿਸ਼ੇਸ਼ ਮਹਿਮਾਨ ਵਜੋਂ ਸ਼ਾਮਿਲ ਹੋਏ। ਸਮਾਗਮ ਦੀ ਪ੍ਰਧਾਨਗੀ ਪ੍ਰਿੰਸੀਪਲ ਪ੍ਰੋਮਿਲਾ ਅਰੋੜਾ, ਡਾ. ਸਰਦੂਲ ਸਿੰਘ ਔਜਲਾ ਅਸਿਸਟੈਂਟ ਪ੍ਰੋਫੈਸਰ ਅਤੇ ਪ੍ਰਿੰਸੀਪਲ ਡਾ. ਬਲਦੇਵ ਸਿੰਘ ਢਿੱਲੋਂ ਲਾਇਲਪੁਰ ਖ਼ਾਲਸਾ ਕਾਲਜ ਅਰਬਨ ਅਸਟੇਟ ਕਪੂਰਥਲਾ ਵੱਲੋਂ ਕੀਤੀ ਗਈ। ਜ਼ਿਲਾ ਭਾਸ਼ਾ ਅਫ਼ਸਰ ਜਸਪ੍ਰੀਤ ਕੌਰ ਵਲੋਂ ਪ੍ਰਧਾਨਗੀ ਮੰਡਲ ਦੀਆਂ ਸਾਰੀਆਂ ਸ਼ਖ਼ਸ਼ੀਅਤਾਂ ਨੂੰ ਫੁੱਲਾਂ ਦਾ ਗੁਲਦੱਸਤਾ ਦੇ ਕੇ ਜੀ ਆਇਆ ਆਖਿਆ। ਉਨ੍ਹਾਂ ਨੇ ਭਾਸ਼ਾ ਵਿਭਾਗ ਕਪੂਰਥਲਾ ਦੀਆਂ ਪ੍ਰਾਪਤੀਆਂ ਤੇ ਕਰਵਾਏ ਜਾ ਰਹੇ ਕਾਰਜਾਂ ਦੀ ਸੰਖੇਪ ਜਾਣਕਾਰੀ ਵੀ ਦਿੱਤੀ। ਇਸ ਸਮਾਗਮ ਵਿੱਚ ਸ਼੍ਰੋਮਣੀ ਪੰਜਾਬੀ ਕਵੀ ਪ੍ਰੋਫੈਸਰ ਸੁਰਜੀਤ ਜੱਜ ਵਲੋਂ ਕਿਹਾ ਗਿਆ ਕਿ ਸਾਨੂੰ ਆਪਣੇ ਪੰਜਾਬੀ ਵਿਰਸੇ ਨੂੰ ਸੰਭਾਲਣ ਦੀ ਲੋੜ ਹੈ। ਪ੍ਰੋਫੈਸਰ ਜੱਜ ਨੇ ਬੜੇ ਸੰਖੇਪ ਤੇ ਸਪੱਸ਼ਟ ਸ਼ਬਦਾਂ ਵਿੱਚ ਆਪਣੇ ਸਹਿਤਕ ਸਫ਼ਰ ਤੇ ਨਿੱਜੀ ਜੀਵਨ ਬਾਰੇ ਸਰੋਤਿਆਂ ਨੂੰ ਜਾਣਕਾਰੀ ਦਿੱਤੀ। ਕਾਲਜ ਦੇ ਵਿਦਿਆਰਥੀਆਂ ਨੇ ਪ੍ਰੋ. ਜੱਜ ਨਾਲ ਸਾਹਿਤ ਨਾਲ ਸਬੰਧਤ ਪ੍ਰਸ਼ਨ ਵੀ ਪੁੱਛੇਗੇ ਅਤੇ ਉਨ੍ਹਾਂ ਵਲੋਂ ਸੰਖੇਪ ਰੂਪ ਵਿੱਚ ਪ੍ਰਸ਼ਨਾਂ ਦੇ ਉੱਤਰ ਦਿੱਤੇ ਗਏ।

Advertisements

ਪ੍ਰੋ. ਜੱਜ ਵਲੋਂ ਸਰੋਤਿਆਂ ਨੂੰ ਕਵਿਤਾ ਵੀ ਸੁਣਾਈ ਗਈ। ਮੁੱਖ ਮਹਿਮਾਨ ਡਾ. ਬਲਜੀਤ ਕੌਰ ਨੇ ਭਾਸ਼ਾ ਵਿਭਾਗ ਦੇ ਇਸ ਸਮਾਗਮ ਦੀ ਸਲਾਘਾਂ ਕਰਦਿਆਂ ਕਿਹਾ ਕਿ ਵਿਦਿਆਰਥੀਆਂ ਨੂੰ ਇਸ ਸਮਾਗਮ ਦਾ ਲਾਹਾ ਲੈਣਾ ਚਾਹੀਦਾ ਹੈ ਅਤੇ ਇਸ ਤਰ੍ਹਾਂ ਦੇ ਸਮਾਗਮਾਂ ਦੇ ਹੋਣ ਨਾਲ ਵਿਦਿਆਰਥੀਆਂ ਵਿੱਚ ਸਾਹਿਤਕ ਦੀ ਰੂਚੀ ਵੀ ਵੱਧਦੀ ਹੈ। ਪ੍ਰੈਫੈਸਰ ਕੁਲਵੰਤ ਸਿੰਘ ਔਜਲਾ ਪ੍ਰਧਾਨਗੀ ਮੰਡਲ ਵੱਲੋਂ ਮਾਂ ਬੋਲੀ ਨੂੰ ਸਮਰਪਿਤ ਸਰੋਤਿਆਂ ਇੱਕ ਕਵਿਤਾ ਸੁਣਾਈ ਅਤੇ ਵਿਦਿਆਰਥੀਆਂ ਨੂੰ ਸਾਹਿਤ ਨਾਲ ਜੁੜਨ ਲਈ ਪ੍ਰੇਰਿਤ ਕੀਤਾ ਤੇ ਕਿਹਾ ਕਿ ਆਉਣ ਵਾਲੇ ਪੁਰਗਦੇ ਸਾਹਿਤਕਾਰ ਤੁਸੀਂ ਹੋਵੋਗੇ। ਡਾ. ਸਰਦੂਲ ਸਿੰਘ ਔਜਲਾ ਅਤੇ ਪ੍ਰਿੰਸੀਪਲ ਪ੍ਰੋਮਿਲਾ ਅਰੋੜਾ ਨੇ ਜ਼ਿਲ੍ਹਾ ਭਾਸ਼ਾ ਅਫ਼ਸਰ ਜਸਪ੍ਰੀਤ ਕੌਰ ਵਲੋਂ ਮਾਤ ਭਾਸ਼ਾ ਦੇ ਪ੍ਰਚਾਰ ਅਤੇ ਪ੍ਰਸਾਰ ਲਈ ਕੀਤੇ ਜਾ ਰਹੇ ਉਪਰਾਲਿਆਂ ਦੀ ਸਲਾਘਾਂ ਕੀਤੀ । ਹਰਵਿੰਦਰ ਭੰਡਾਲ ਸੂਤਰਧਾਰ ਵਲੋਂ ਬਾ-ਕਮਾਲ ਤਰੀਕੇ ਨਾਲ ਪ੍ਰੋਗਰਾਮ ਪੇਸ਼ ਕਰਨ ਦੀ ਭੂਮਿਕਾਂ ਨਿਭਾਈ ਗਈ। ਸ੍ਰ. ਰਣਜੀਤ ਸਿੰਘ ਪੀ ਸੀ ਐਸ ਸਹਾਇਕ ਕਮਿਸ਼ਨਰ ਜਨਰਲ ਕਪੂਰਥਲਾ ਵਲੋਂ ਵੀ ਰੂ-ਬ-ਰੂ ਸਮਾਗਮ ਵਿੱਚ ਵਿਸ਼ੇਸ਼ ਤੌਰ ਤੇ ਸ਼ਿਰਕਤ ਕੀਤੀ ਗਈ। ਉਨ੍ਹਾਂ ਨੇ ਕਿਹਾ ਕਿ ਯੂਰਪ ਦਾ ਕੋਈ ਐਸਾ ਕੋਨਾ ਨਹੀਂ ਹੋਵੇਗਾ ਜਿੱਥੇ ਕਿ ਪੰਜਾਬੀ/ਪੰਜਾਬੀ ਮਾਂ ਬੋਲੀ ਨਾ ਹੋਵੇ।

ਰਣਜੀਤ ਸਿੰਘ ਪੀ ਸੀ ਐਸ ਸਹਾਇਕ ਕਮਿਸ਼ਨਰ ਕਪੂਰਥਲਾ ਵਲੋਂ ਸਾਹਿਤ ਵਿੱਚ ਰੂਚੀ ਰੱਖਦਿਆ ਸਰੋਤਿਆਂ ਨੂੰ ਆਪਣੀ ਕਵਿਤਾ ਵੀ ਸੁਣਾਈ। ਅਖੀਰ ਵਿੱਚ ਜ਼ਿਲ੍ਹਾ ਭਾਸ਼ਾ ਅਫ਼ਸਰ ਜਸਪ੍ਰੀਤ ਕੌਰ ਵਲੋਂ ਸ਼੍ਰੋ੍ਮਣੀ ਪੰਜਾਬੀ ਕਵੀ ਪ੍ਰੋ. ਸੁਰਜੀਤ ਜੱਜ ਨੂੰ ਭਾਸ਼ਾ ਵਿਭਾਗ ਵਲੋਂ ਸਨਮਾਨ ਚਿੰਨ੍ਹ ਤੇ ਮਹਾਨ ਕੋਸ਼ ਦੇ ਕੇ ਸਨਮਾਨਿਤ ਕੀਤਾ ਗਿਆ। ਇਸੇ ਤਰ੍ਹਾਂ ਮੁੱਖ ਮਹਿਮਾਨ ਅਤੇ ਵਿਸ਼ੇਸ਼ ਮਹਿਮਾਨਾਂ ਨੂੰ ਮਹਾਨ ਕੋਸ਼ ਅਤੇ ਪੌਦੇ ਦੇ ਕੇ ਸਨਮਾਨਿਤ ਕੀਤਾ ਗਿਆ। ਜਿਸ ਵਿਚ ਸੀਨੀਅਰ ਪੱਤਰਕਾਰ ਸ ਅਮਨਜੋਤ ਸਿੰਘ ਵਾਲੀਆਂ ਨੂੰ ਪੌਦੇ ਦੇ ਕੇ ਸਨਮਾਨਿਤ ਕੀਤਾ ਗਿਆ। ਇਸ ਤੋਂ ਇਲਾਵਾਂ ਇਸ ਪ੍ਰੋਗਰਾਮ ਵਿੱਚ ਸ਼ਿਰਕਤ ਕਰਨ ਵਾਲੇ ਮਹਿਮਾਨਾਂ ਨੂੰ ਵੀ ਪੌਦੇ ਦੇ ਸਨਮਾਨਿਤ ਕੀਤਾ ਗਿਆ। ਪ੍ਰਿੰਸੀਪਲ ਡਾ. ਬਲਦੇਵ ਸਿੰਘ ਅਤੇ ਪ੍ਰੋਫੈਸਰ ਮਨਜਿੰਦਰ ਸਿੰਘ ਜੌਹਲ ਲਾਇਲਪੁਰ ਖ਼ਾਲਸਾ ਕਾਲਜ ਅਰਬਨ ਅਸਟੇਟ ਕਪੂਰਥਲਾ ਵਲੋਂ ਰੂ-ਬ-ਰੂ ਸਮਾਗਮ ਵਿੱਚ ਪਹੁੰਚੇ ਸਾਰੇ ਸਰੋਤਿਆ ਦਾ ਧੰਨਵਾਦ ਕੀਤਾ ਗਿਆ। ਇਸ ਸਮਾਗਮ ਵਿੱਚ ਵਿਸ਼ੇਸ਼ ਤੌਰ ਤੇ ਪ੍ਰਿੰਸੀਪਲ ਤਜਿੰਦਰ ਪਾਲ, ਸ਼ਰਵਨ ਯਾਦਵ, ਪ੍ਰਿੰਸੀਪਲ ਮਨਜੀਤ ਸਿੰਘ ਕਾਜਲੀ, ਸੰਜੀਵ ਗਾਭਾ ਇੰਨਫਰਮੇਸ਼ਨ ਅਫ਼ਸਰ ਐੱਨ ਆਈ ਸੀ, ਰਾਜਬੀਰ ਸਿੰਘ, ਤੇਜਬੀਰ ਸਿੰਘ, ਰੂਪ ਦਬੂਰਜੀ ਵਲੋਂ ਸ਼ਿਰਕਤ ਕੀਤੀ ਗਈ। ਇਸ ਸਮਾਗਮ ਦੌਰਾਨ ਵਿਭਾਗ ਵਲੋਂ ਪੁਸਤਕ ਪ੍ਰਦਰਸ਼ਨੀ ਵੀ ਲਗਾਈ ਗਈ ਜਿਸ ਵਿੱਚ ਮਾਂ ਬੋਲੀ ਨੂੰ ਸਮਰਪਿਤ ਸਲਮਾਨ, ਨੇਹਾ, ਅਤੇ ਦੀਕਸ਼ਤ ਨਾਹਰ ਵਲੋਂ ਵਲੰਟੀਅਰ ਵਜੋਂ ਸੇਵਾ ਨਿਭਾਈ ਗਈ।

LEAVE A REPLY

Please enter your comment!
Please enter your name here