Thursday, October 29, 2026
Home Latest ਲੁੱਟ-ਖੋਹ ਕਰਨ ਵਾਲੇ ਤਿੰਨ ਨੌਜਵਾਨ ਗ੍ਰਿਫ਼ਤਾਰ, 11 ਮੋਟਰਸਾਈਕਲ ਇੱਕ ਐਕਟੀਵਾ, 11 ਮੋਬਾਈਲ...

ਲੁੱਟ-ਖੋਹ ਕਰਨ ਵਾਲੇ ਤਿੰਨ ਨੌਜਵਾਨ ਗ੍ਰਿਫ਼ਤਾਰ, 11 ਮੋਟਰਸਾਈਕਲ ਇੱਕ ਐਕਟੀਵਾ, 11 ਮੋਬਾਈਲ ਅਤੇ ਨਸ਼ੀਲੀਆਂ ਗੋਲੀਆਂ ਬਰਾਮਦ

ਗੁਰਦਾਸਪੁਰ (ਦ ਸਟੈਲਰ ਨਿਊਜ਼), ਰਿਪੋਰਟ- ਲਵਪ੍ਰੀਤ ਖੁਸ਼ੀਪੁਰ। ਥਾਣਾ ਫ਼ਤਹਿਗੜ੍ਹ ਚੂੜੀਆਂ ਦੀ ਪੁਲਿਸ ਨੂੰ ਉਸ ਵੇਲੇ ਵੱਡੀ ਸਫ਼ਲਤਾ ਮਿਲੀ, ਜਦੋਂ ਪੁਲਿਸ ਵੱਲੋਂ ਤਿੰਨ ਨੌਜਵਾਨਾਂ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਪਾਸੋਂ 11 ਮੋਟਰਸਾਈਕਲ, 1 ਐਕਟਿਵਾ, 11 ਮੋਬਾਇਲ ਅਤੇ 293 ਨਸ਼ੀਲੀਆਂ ਗੋਲੀਆਂ ਬਰਾਮਦ ਕੀਤੀਆਂ ਗਈਆਂ। ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਥਾਣਾ ਫ਼ਤਹਿਗੜ੍ਹ ਚੂੜੀਆਂ ਦੇ ਐਸਐਚਓ ਇੰਸਪੈਕਟਰ ਪ੍ਰਭਜੋਤ ਸਿੰਘ ਨੇ ਦੱਸਿਆ ਕਿ ਪੁਲਿਸ ਪਾਰਟੀ ਵੱਲੋਂ ਪੁਲ ਸੂਆ ਬੱਦੋਵਾਲ ਕਲਾਂ ਵਿਖੇ ਨਾਕਾ ਲਗਾਇਆ ਹੋਇਆ ਸੀ, ਜਿਸ ਦੌਰਾਨ ਇਨ੍ਹਾਂ ਨੌਜਵਾਨਾਂ ਨੂੰ ਕਾਬੂ ਕੀਤਾ ਗਿਆ ਅਤੇ ਪੁਛਗਿੱਛ ਮਗਰੋਂ ਇਨ੍ਹਾਂ ਕੋਲੋਂ ਖੋਏ ਗਹਿ ਮੋਟਰਸਾਈਕਲ ਮੋਬਾਈਲ ਅਤੇ ਬਰਾਮਦ ਹੋਈਆਂ ਹਨ।

Advertisements

ਉਨ੍ਹਾਂ ਦੱਸਿਆ ਕਿ ਇਨ੍ਹਾਂ ਤੋਂ ਪਹਿਲਾਂ ਵੀ ਲੁੱਟਾਂ ਖੋਹਾਂ ਦੇ ਮੁਕੱਦਮੇ ਦਰਜ ਹੋ ਚੁੱਕੇ ਹਨ ਅਤੇ ਇਹ ਇਲਾਕੇ ਵਿੱਚ ਕਾਫ਼ੀ ਸਰਗਰਮ ਸਨ। ਤੇਜ਼ਧਾਰ ਹਥਿਆਰਾਂ ਦੀ ਨੋਕ ਤੇ ਇਹ ਇਲਾਕੇ ਵਿੱਚ ਲੁੱਟਾਂ-ਖੋਹਾਂ ਦੀਆਂ ਕਈ ਵਾਰਦਾਤਾਂ ਨੂੰ ਅੰਜਾਮ ਦੇ ਚੁੱਕੇ ਹਨ ਅਤੇ ਇਨ੍ਹਾਂ ਦੀ ਗ੍ਰਿਫਤਾਰੀ ਤੋਂ ਬਾਅਦ ਇਲਾਕੇ ਵਿੱਚ ਕਾਫ਼ੀ ਸ਼ਾਂਤੀ ਆਉਣ ਦੀ ਉਮੀਦ ਹੈ। ਇਨ੍ਹਾਂ ਨੌਜਵਾਨਾਂ ਕੋਲੋਂ ਹੋਰ ਵੀ ਕਈ ਵਾਰਦਾਤਾਂ ਦੇ ਖੁਲਾਸੇ ਹੋਣ ਦੀ ਉਮੀਦ ਹੈ। ਪੁਲਿਸ ਵੱਲੋਂ ਤਿੰਨਾਂ ਨੌਜਵਾਨਾਂ ਵਿਰੁੱਧ ਮਾਮਲਾ ਦਰਜ ਕਰਕੇ ਮਾਨਯੋਗ ਅਦਾਲਤ ਵਿਚੋਂ ਦੋ ਦਿਨਾਂ ਦਾ ਰਿਮਾਂਡ ਹਾਸਿਲ ਕੀਤਾ ਗਿਆ ਹੈ।

LEAVE A REPLY

Please enter your comment!
Please enter your name here