ਬਿਜਲੀ ਮੰਤਰੀ ਵੱਲੋਂ ਇੰਜੀਨੀਅਰ ਐਸੋਸੀਏਸ਼ਨ ਦੀਆਂ ਸਾਰੀਆਂ ਮੰਗਾਂ ਸਮੇਂ ਸਿਰ ਹੱਲ ਕਰਨ ਦਾ ਭਰੋਸਾ 

ਚੰਡੀਗੜ੍ਹ (ਦ ਸਟੈਲਰ ਨਿਊਜ਼): ਬਿਜਲੀ ਮੰਤਰੀ ਹਰਭਜਨ ਸਿੰਘ ਈ.ਟੀ.ਓ. ਨੇ ਪੀ.ਐਸ.ਈ.ਬੀ. ਇੰਜੀਨੀਅਰਜ਼ ਐਸੋਸੀਏਸ਼ਨ ਨੂੰ ਉਨ੍ਹਾਂ ਦੀਆਂ ਸਾਰੀਆਂ ਮੰਗਾਂ ਦੇ ਸਮੇਂ ਸਿਰ ਹੱਲ ਦਾ ਭਰੋਸਾ ਦਿੰਦਿਆਂ ਉਨ੍ਹਾਂ ਨੂੰ ਰਾਜ ਦੇ ਮਹੱਤਵਪੂਰਨ ਬਿਜਲੀ ਸੈਕਟਰ ਦੀ ਮਜ਼ਬੂਤੀ ਲਈ ਇੱਕ ਖਾਕਾ ਤਿਆਰ ਕਰਨ ਦੀ ਅਪੀਲ ਕੀਤੀ। ਇੱਕ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਬਿਜਲੀ ਮੰਤਰੀ ਨੇ ਐਸੋਸੀਏਸ਼ਨ ਦੇ ਮੈਂਬਰਾਂ ਨੂੰ ਕਿਹਾ ਕਿ ਉਹ ਉਕਤ ਸੈਕਟਰ ਦੀ ਵਿੱਤੀ ਸਥਿਤੀ ਵਿੱਚ ਸੁਧਾਰ ਅਤੇ ਸੂਬੇ ਲਈ ਬਿਜਲੀ ਦੀ ਭਰੋਸੇਯੋਗਤਾ ਨੂੰ ਯਕੀਨੀ ਬਣਾਉਣ ਲਈ ਸੁਝਾਅ ਪੇਸ਼ ਕਰਨ।
ਵਫ਼ਦ ਦੀ ਅਗਵਾਈ ਪ੍ਰਧਾਨ ਜਸਵੀਰ ਸਿੰਘ ਧੀਮਾਨ ਨੇ ਕੀਤੀ।
ਕਈ ਅਹਿਮ ਉਪਾਵਾਂ ਨੂੰ ਅਪਣਾ ਕੇ ਸੂਬੇ ਲਈ ਲਾਗਤਾਂ ਅਤੇ ਵਿੱਤ ਨੂੰ ਬਚਾਉਣ ਦੀ ਮਹੱਤਵਪੂਰਨ ਸੰਭਾਵਨਾ ਦਾ ਜ਼ਿਕਰ ਕਰਦਿਆਂ ਬਿਜਲੀ ਮੰਤਰੀ ਨੇ ਤੁਰੰਤ ਪ੍ਰਭਾਵ ਨਾਲ ਬਿਜਲੀ ਚੋਰੀ ਨੂੰ ਕੰਟਰੋਲ ਕਰਨ ਅਤੇ ਲੋਡ ਕਰਵ ਦਾ ਪ੍ਰਬੰਧਨ ਕਰਨ ਵਾਸਤੇ ਕਿਹਾ। ਮੀਟਿੰਗ ਦੌਰਾਨ ਉਨ੍ਹਾਂ ਇਹ ਵੀ ਦੱਸਿਆ ਕਿ ਪਛਵਾੜਾ ਵਿਖੇ ਕੋਲੇ ਦੀ ਖਾਣ ਨੂੰ ਜਲਦੀ ਹੀ ਚਾਲੂ ਕਰ ਦਿੱਤਾ ਜਾਵੇਗਾ। ਐਸੋਸੀਏਸ਼ਨ ਨੇ ਬਿਜਲੀ ਖੇਤਰ ਦੀਆਂ ਲੋੜਾਂ ਵੱਲ ਵਿਸ਼ੇਸ਼ ਧਿਆਨ ਦੇਣ ਅਤੇ ਉਨ੍ਹਾਂ ਦੀਆਂ ਮੰਗਾਂ ਨੂੰ ਗੌਰ ਨਾਲ ਸੁਣਨ ਲਈ ਕੈਬਨਿਟ ਮੰਤਰੀ ਦਾ ਧੰਨਵਾਦ ਕੀਤਾ।

Advertisements

LEAVE A REPLY

Please enter your comment!
Please enter your name here