ਵਿਦਿਆਰਥੀਆਂ, ਮਾਪਿਆਂ ਤੇ ਅਧਿਆਪਕਾਂ ਵੱਲੋਂ ਕੀਤੀ ਪੁਰਜੋਰ ਮੰਗ ਕਾਰਨ ਗਰਮੀਆਂ ਦੀਆਂ ਛੁੱਟੀਆਂ 1 ਤੋਂ 30 ਜੂਨ ਤੱਕ ਹੋਣਗੀਆਂ: ਮੀਤ ਹੇਅਰ

ਚੰਡੀਗੜ, (ਦ ਸਟੈਲਰ ਨਿਊਜ਼): ਵਿਦਿਆਰਥੀਆਂ, ਮਾਪਿਆਂ ਤੇ ਅਧਿਆਪਕਾਂ ਵੱਲੋਂ ਸਕੂਲਾਂ ਅੰਦਰ ਗਰਮੀਆਂ ਦੀਆਂ ਛੁੱਟੀਆਂ ਪਿਛਲੇ ਸਾਲਾਂ ਵਾਂਗ ਹੀ ਕਰਨ ਦੀ ਕੀਤੀ ਪੁਰਜੋਰ ਮੰਗ ਦੇ ਚੱਲਦਿਆਂ ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸਾ ਨਿਰਦੇਸ਼ਾਂ ਤਹਿਤ ਸਿੱਖਿਆ ਵਿਭਾਗ ਵੱਲੋਂ ਆਪਣੇ ਫੈਸਲੇ ਉੱਤੇ ਪੁਨਰ ਵਿਚਾਰ ਕਰਦਿਆਂ 15 ਮਈ ਤੋਂ 31 ਮਈ 2022 ਤੱਕ ਸੂਬੇ ਦੇ ਸਮੂਹ ਸਰਕਾਰੀ, ਸਹਾਇਤਾ ਪ੍ਰਾਪਤ ਤੇ ਪ੍ਰਾਈਵੇਟ ਸਕੂਲਾਂ ਵਿੱਚ ਆਫਲਾਈਨ ਮੋਡ ਵਿੱਚ ਕਲਾਸਾਂ ਲੱਗਣਗੀਆਂ ਜਦੋਂਕਿ ਗਰਮੀਆਂ ਦਾ ਛੁੱਟੀਆਂ ਪਹਿਲੀ ਤੋਂ 30 ਜੂਨ ਤੱਕ ਕਰਨ ਦਾ ਫੈਸਲਾ ਕੀਤਾ ਗਿਆ ਹੈ।

Advertisements

ਇੱਥੇ ਜਾਰੀ ਪ੍ਰੈਸ ਬਿਆਨ ਵਿੱਚ ਸਿੱਖਿਆ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਆਖਿਆ ਕਿ ਕੋਵਿਡ-19 ਮਹਾਂਮਾਰੀ ਕਾਰਨ 2 ਸਾਲ ਸਕੂਲਾਂ ਅੰਦਰ ਆਫਲਾਈਨ ਕਲਾਸਾਂ ਨਾ ਲੱਗਣ ਕਾਰਨ ਹੋਏ ਪੜਾਈ ਦੇ ਨੁਕਸਾਨ ਹੋਣ ਕਾਰਨ ਵਿਦਿਆਰਥੀਆਂ ਤੇ ਮਾਪਿਆਂ ਵੱਲੋਂ ਵਾਰ-ਵਾਰ ਮੰਗ ਕੀਤੀ ਜਾ ਰਹੀ ਸੀ ਕਿ ਸਰਕਾਰ ਗਰਮੀਆਂ ਦੀਆਂ ਛੁੱਟੀਆਂ ਪਹਿਲਾਂ ਵਾਂਗ ਹੀ ਕਰੇ ਅਤੇ ਆਨਲਾਈਨ ਕਲਾਸਾਂ ਤੋਂ ਗੁਰੇਜ ਕਰੇ। 15 ਮਈ ਤੋਂ 31 ਮਈ 2022 ਤੱਕ ਪ੍ਰਾਇਮਰੀ ਸਕੂਲਾਂ ਦਾ ਸਮਾਂ 7 ਵਜੇ ਤੋਂ 11 ਵਜੇ ਅਤੇ ਮਿਡਲ/ਹਾਈ/ਸੀਨੀਅਰ ਸੈਕੰਡਰੀ ਸਕੂਲਾਂ ਵਿੱਚ 7 ਵਜੇ ਤੋਂ 12.30 ਵਜੇ ਤੱਕ ਰਹੇਗਾ।

ਸ੍ਰੀ ਮੀਤ ਹੇਅਰ ਨੇ ਅੱਗੇ ਦੱਸਿਆ ਕਿ ਉਨਾਂ ਵੱਲੋਂ ਰੋਜਾਨਾ ਕੀਤੇ ਜਾ ਰਹੇ ਸਕੂਲੀ ਦੌਰਿਆਂ ਮੌਕੇ ਵੀ ਅਧਿਆਪਕਾਂ ਵੱਲੋਂ ਫੀਡਬੈਕ ਦਿੱਤੀ ਗਈ ਕਿ 31 ਮਈ ਤੱਕ ਸਕੂਲਾਂ ਵਿੱਚ ਇਸੇ ਤਰਾਂ ਪੜਾਈ ਚੱਲਦੀ ਰਹੇ। ਉਨਾਂ ਕਿਹਾ ਕਿ ਸਾਰਿਆਂ ਪਾਸਿਆਂ ਤੋਂ ਕੀਤੀ ਜਾ ਰਹੀ ਮੰਗ ਦੇ ਚੱਲਦਿਆਂ ਸਿੱਖਿਆ ਵਿਭਾਗ ਨੇ ਗਰਮੀਆਂ ਦੀਆਂ ਛੁੱਟੀਆਂ ਪਹਿਲੀ ਤੋਂ 30 ਜੂਨ ਤੱਕ ਕਰਨ ਦਾ ਫੈਸਲਾ ਕੀਤਾ ਹੈ। ਉਨਾਂ ਕਿਹਾ ਕਿ ਸੂਬਾ ਸਰਕਾਰ ਦੀ ਇਹੋ ਕੋਸ਼ਿਸ਼ ਹੈ ਕਿ ਲੋਕਾਂ ਦੀ ਰਾਏ ਅਨੁਸਾਰ ਹੀ ਫੈਸਲੇ ਕੀਤੇ ਹਨ।

LEAVE A REPLY

Please enter your comment!
Please enter your name here