ਜ਼ਿਲ੍ਹੇ ਦੇ ਕਿਸਾਨ ਝੋਨੇ ਦੀ ਸਿੱਧੀ ਬਿਜਾਈ ਦੀ ਤਕਨੀਕ ਨੂੰ ਵੱਧ ਤੋਂ ਵੱਧ ਅਪਨਾਉਣ: ਡਿਪਟੀ ਕਮਿਸ਼ਨਰ

ਫਿਰੋਜ਼ਪੁਰ, (ਦ ਸਟੈਲਰ ਨਿਊਜ਼): ਡਿਪਟੀ ਕਮਿਸ਼ਨਰ ਅੰਮ੍ਰਿਤ ਸਿੰਘ ਨੇ ਜ਼ਿਲ੍ਹੇ ਦੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਜ਼ਿਲ੍ਹੇ ਦੇ ਕਿਸਾਨਾਂ ਨੂੰ ਝੋਨੇ ਦੀ ਸਿੱਧੀ ਬਿਜਾਈ ਦੀ ਤਕਨੀਕ ਨੂੰ ਵੱਧ ਤੋਂ ਵੱਧ ਅਪਣਾਉਣਾ ਚਾਹੀਦਾ ਹੈ ਤਾਂ ਜੋ ਦਿਨੋ-ਦਿਨ ਡੂੰਘੇ ਹੋ ਰਹੇ ਪਾਣੀ ਦੇ ਸੰਕਟ ਤੋਂ ਨਿਜਾਤ ਪਾਈ ਜਾ ਸਕੇ। ਉਨ੍ਹਾਂ ਕਿਹਾ ਕਿ ਜਿਹੜੇ ਕਿਸਾਨ ਝੋਨੇ ਦੀ ਸਿੱਧੀ ਬਿਜਾਈ ਦੀ ਤਕਨੀਕ ਅਪਣਾਉਣਗੇ ਉਨ੍ਹਾਂ ਨੂੰ ਪੰਜਾਬ ਸਰਕਾਰ ਵੱਲੋਂ 1500 ਰੁਪਏ ਪ੍ਰਤੀ ਏਕੜ ਵਿੱਤੀ ਸਹਾਇਤਾ ਦਿੱਤੀ ਜਾਵੇਗੀ।

Advertisements

ਉਨ੍ਹਾਂ ਕਿਹਾ ਕਿ ਝੋਨੇ ਦੀ ਸਿੱਧੀ ਬਿਜਾਈ ਦੀ ਤਕਨੀਕ 20 ਮਈ ਤੋਂ ਕੀਤੀ ਜਾ ਸਕਦੀ ਹੈ। ਉਨ੍ਹਾਂ ਕਿਹਾ ਕਿ ਜਿਨ੍ਹਾਂ ਕਿਸਾਨਾਂ ਕੋਲ ਜੀਰੋ ਡਰਿੱਲ ਮਸ਼ੀਨਾਂ ਹਨ ਉਹ ਇਨ੍ਹਾਂ ਮਸ਼ੀਨਾਂ ਨੂੰ ਮੋਡੀਫਾਈ ਕਰਕੇ ਝੋਨੇ ਦੀ ਸਿੱਧੀ ਬਿਜਾਈ ਵਿੱਚ ਵਰਤ ਸਕਦੇ ਹਨ। ਉਨਾਂ ਕਿਹਾ ਕਿ ਇਸ ਤਰ੍ਹਾਂ ਝੋਨੇ ਦੀ ਸਿੱਧੀ ਬਿਜਾਈ ਕਰਨ ਨਾਲ ਜਿੱਥੇ ਪਾਣੀ ਦੀ ਬਚਤ ਹੁੰਦੀ ਹੈ, ਉਥੇ ਲੇਬਰ ਦੇ ਖਰਚੇ ਵੀ ਘੱਟਦੇ ਹਨ। ਉਨ੍ਹਾਂ ਕਿਹਾ ਕਿ ਜ਼ਿਲ੍ਹੇ ਦੇ ਖੇਤੀਬਾੜੀ ਵਿਭਾਗ ਦੇ 90 ਅਫਸਰਾਂ/ਅਧਿਕਾਰੀਆਂ ਨੂੰ ਵੱਖ-ਵੱਖ ਪਿੰਡ ਵੰਡੇ ਗਏ ਹਨ ਤਾਂ ਜੋ ਉਹ ਆਪਣੇ ਅਧੀਨ ਆਉਂਦੇ ਪਿੰਡਾਂ ਦੇ ਲੋਕਾਂ ਨੂੰ ਇਸ ਤਕਨੀਕ ਦੀ ਵੱਧ ਤੋਂ ਵੱਧ ਵਰਤੋਂ ਕਰਨ ਲਈ ਉਤਸ਼ਾਹਿਤ ਕਰਨ। ਉਨ੍ਹਾਂ ਕਿਹਾ ਕਿ ਸਾਨੂੰ ਆਉਣ ਵਾਲੀਆਂ ਪੀੜ੍ਹੀਆਂ ਲਈ ਪਾਣੀ ਦੀ ਬਚਤ ਅੱਜ ਤੋਂ ਹੀ ਸ਼ੁਰੂ ਕਰਨੀ ਪਵੇਗੀ ਤੇ ਅਜਿਹਾ ਕਿਸਾਨ ਵੀਰਾਂ ਦੇ ਸਹਿਯੋਗ ਨਾਲ ਹੀ ਸੰਭਵ ਹੋ ਸਕਦਾ ਹੈ। ਉਨ੍ਹਾਂ ਕਿਹਾ ਕਿ ਉਹ ਆਸ ਕਰਦੇ ਹਨ ਕਿ ਜ਼ਿਲ੍ਹੇ ਦੇ ਕਿਸਾਨ ਝੋਨੇ ਦੀ ਸਿੱਧੀ ਬਿਜਾਈ ਦੀ ਤਕਨੀਕ ਨੂੰ ਅਪਣਾ ਕੇ ਪਾਣੀ ਦੇ ਲਗਾਤਾਰ ਡਿੱਗਦੇ ਪੱਧਰ ਨੂੰ ਠੱਲ੍ਹ ਪਾਉਣ ਵਿੱਚ ਮਦਦਗਾਰ ਸਾਬਤ ਹੋਣਗੇ।

LEAVE A REPLY

Please enter your comment!
Please enter your name here