Saturday, November 7, 2026
Home Punjab ਜਿਲ੍ਹਾ ਰੋਜ਼ਗਾਰ ਉਤਪੱਤੀ, ਹੁਨਰ ਵਿਕਾਸ ਅਤੇ ਸਿਖਲਾਈ, ਵੱਲੋਂ ਜਿਲ੍ਹਾ ਪ੍ਰਸ਼ਾਸਨ ਦੇ ਸਹਿਯੋਗ ਨਾਲ ਲਗਾਇਆ ਗਿਆ ਰੋਜਗਾਰ ਕੈਂਪ

ਜਿਲ੍ਹਾ ਰੋਜ਼ਗਾਰ ਉਤਪੱਤੀ, ਹੁਨਰ ਵਿਕਾਸ ਅਤੇ ਸਿਖਲਾਈ, ਵੱਲੋਂ ਜਿਲ੍ਹਾ ਪ੍ਰਸ਼ਾਸਨ ਦੇ ਸਹਿਯੋਗ ਨਾਲ ਲਗਾਇਆ ਗਿਆ ਰੋਜਗਾਰ ਕੈਂਪ

ਫਿਰੋਜ਼ਪੁਰ, (ਦ ਸਟੈਲਰ ਨਿਊਜ਼): ਜਿਲ੍ਹਾ ਰੋਜ਼ਗਾਰ ਉਤਪੱਤੀ, ਹੁਨਰ ਵਿਕਾਸ ਅਤੇ ਸਿਖਲਾਈ, ਫਿਰੋਜਪੁਰ ਵੱਲੋਂ ਜਿਲ੍ਹਾ ਪ੍ਰਸ਼ਾਸਨ ਦੇ ਸਹਿਯੋਗ ਨਾਲ 12 ਮਈ ਦਿਨ ਵੀਰਵਾਰ ਨੂੰ ਰੋਜਗਾਰ ਕੈਂਪ ਲਗਾਇਆ ਗਿਆ। ਇਸ ਸਬੰਧੀ  ਜਿਲ੍ਹਾ ਰੋਜਗਾਰ ਉਤਪੱਤੀ, ਹੁਨਰ ਵਿਕਾਸ ਅਤੇ ਸਿਖਲਾਈ ਅਫਸਰ ਹਰਮੇਸ਼ ਕੁਮਾਰ ਨੇ ਦਸਿਆ ਕਿ ਇਸ ਰੋਜਗਾਰ ਕੈਂਪ ਵਿੱਚ ਰੈਕਸਾ ਸਿਕਊਰਟੀ ਪ੍ਰਾਈਵੇਟ ਲਿਮਟਿਡ ਕੰਪਨੀ ਵੱਲੋਂ ਭਾਗ ਲਿਆ ਗਿਆ । ਇਸ ਕੈਂਪ ਵਿੱਚ 228 ਪ੍ਰਾਰਥੀਆਂ ਵੱਲੋਂ ਹਿੱਸਾ ਲਿਆ ਗਿਆ, ਜਿਸ ਵਿੱਚੋ ਕੰਪਨੀ ਵੱਲੋਂ 189 ਪ੍ਰਾਰਥੀਆਂ ਨੂੰ ਸ਼ਾਰਟਲਿਸ਼ਟ ਕੀਤਾ ਗਿਆ।

Advertisements

ਇਸ ਤੋਂ ਇਲਾਵਾ ਪਲੇਸਮੈਂਟ ਅਫਸਰ ਫਿਰੋਜਪੁਰ ਸ਼੍ਰੀ ਗੁਰਜੰਟ ਸਿੰਘ ਵੱਲੋਂ ਇਸ ਕੈਂਪ ਵਿੱਚ ਹਾਜ਼ਰ ਹੋਏ ਪ੍ਰਾਰਥੀਆਂ ਦੀ ਕਾਊਂਸਲਿੰਗ ਕੀਤੀ ਗਈ, ਜਿਸ ਵਿੱਚ ਉਹਨਾਂ ਨੂੰ ਆਪਣੀ ਵਿਦਿਅਕ ਯੋਗਤਾ ਦੇ ਮੁਤਾਬਿਕ ਸਹੀ ਕਿੱਤਾ ਚੁਨਣ ਲਈ ਪ੍ਰੇਰਿਤ ਦੇ ਨਾਲ–ਨਾਲ ਪੰਜਾਬ ਸਰਕਾਰ ਦੇ ਆਨਲਾਈਨ ਪੋਰਟਲ www.pgrkam.com ਅਤੇ www.ncs.gov.in ਤੇ ਰਜਿਸਟਰਡ ਹੋਣ ਬਾਰੇ ਕਿਹਾ ਗਿਆ।

ਇਸ ਤੋਂ ਇਲਾਵਾ ਸਰਬਜੀਤ ਸਿੰਘ, ਮਿਸ਼ਨ ਮੈਨੇਜਰ, ਪੀਐਸਡੀਐਮ ਵੱਲੋਂ ਪੰਜਾਬ ਸਰਕਾਰ ਦੁਆਰਾ ਦਿੱਤੀਆਂ ਜਾ ਰਹੀਆਂ ਮੁਫਤ ਟ੍ਰੇਨਿੰਗਾਂ, ਸਵੈ–ਰੋਜ਼ਗਾਰ ਦੀਆਂ ਵੱਖ–ਵੱਖ ਸਕੀਮਾਂ, ਸਕਿੱਲ ਕੋਰਸਾਂ ਅਤੇ  ਜਿਲ੍ਹਾ ਬਿਊਰੋ ਆੱਫ ਰੋਜ਼ਗਾਰ ਉਤਪੱਤੀ, ਹੁਨਰ ਵਿਕਾਸ ਅਤੇ ਸਿਖਲਾਈ ਦਫਤਰ, ਫਿਰੋਜਪੁਰ  ਵਿਖੇ ਦਿੱਤੀਆਂ ਜਾਣ ਵਾਲੀਆਂ ਸੇਵਾਵਾਂ ਬਾਰੇ ਜਾਣਕਾਰੀ ਦਿੱਤੀ ਗਈ। ਇਸ ਮੌਕੇ ਤੇ ਨਵਦੀਪ ਅਸਿਜਾ, ਮੈਨੇਜਰ, ਪੀਐਸਡੀਐਮ, ਮਨਜੀਤ ਕੌਰ ਆਦਿ ਹਾਜ਼ਿਰ ਸਨ।

LEAVE A REPLY

Please enter your comment!
Please enter your name here