ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਸਕੱਤਰ ਵਲੋਂ ਕੇਂਦਰੀ ਜੇਲ੍ਹ ਦਾ ਦੌਰਾ

ਹੁਸ਼ਿਆਰਪੁਰ, (ਦ ਸਟੈਲਰ ਨਿਊਜ਼): ਜ਼ਿਲ੍ਹਾ ਤੇ ਸੈਸ਼ਨ ਜੱਜ-ਕਮ-ਚੇਅਰਪਰਸਨ ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਅਮਰਜੋਤ ਭੱਟੀ ਦੇ ਹੁਕਮਾਂ ’ਤੇ ਚੀਫ ਜੁਡੀਸ਼ੀਅਲ ਮੈਜਿਸਟਰੇਟ-ਕਮ-ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਸ੍ਰੀਮਤੀ ਅਪਰਾਜੀਤਾ ਜੋਸ਼ੀ ਨੇ ਕੇਂਦਰੀ ਜੇਲ੍ਹ ਦਾ ਦੌਰਾ ਕੀਤਾ। ਇਸ ਦੌਰੇ ਦੌਰਾਨ ਉਨ੍ਹਾਂ ਜੇਲ੍ਹ ਵਿਚ ਤਾਇਨਾਤ ਡਾਕਟਰਾਂ ਨੂੰ ਹਦਾਇਤ ਕੀਤੀ ਕਿ ਕੈਦੀਆਂ/ਹਵਾਲਾਤੀਆਂ ਨੂੰ ਪਰਸਨਲ ਹਾਈਜੀਨ ਦੇ ਮਹੱਤਵ ਬਾਰੇ ਵੱਧ ਤੋਂ ਵੱਧ ਜਾਣੂ ਕਰਵਾਇਆ ਜਾਵੇ, ਤਾਂ ਜੋ ਚਮੜੀ ਦੀ ਇਨਫੈਕਸ਼ਨ ਅਤੇ ਹੋਰ ਬੀਮਾਰੀਆਂ ਤੋਂ ਬਚਾਅ ਹੋ ਸਕੇ। ਉਨ੍ਹਾਂ ਇਹ ਵੀ ਹਦਾਇਤ ਕੀਤੀ ਕਿ ਮਰੀਜਾਂ ਨੂੰ ਸਪੈਸ਼ਲ ਡਾਇਟ ਮੁਹੱਈਆ ਕਰਵਾਈ ਜਾਵੇ।

Advertisements

ਇਸ ਮੌਕੇ ਸੁਪਰਡੈਂਟ ਅਨੁਰਾਗ ਕੁਮਾਰ ਆਜ਼ਾਦ, ਡਿਪਟੀ ਸੁਪਰਡੈਂਟ ਰਮਨਦੀਪ ਸਿੰਘ ਤੋਂ ਇਲਾਵਾ ਗੁਰਜਿੰਦਰ ਸਿੰਘ ਅਤੇ ਪਵਨ ਕੁਮਾਰ ਵੀ ਹਾਜ਼ਰ ਸਨ। ਇਸ ਤੋਂ ਇਲਾਵਾ ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵਲੋਂ ਗ੍ਰਾਮ ਪੰਚਾਇਤ ਮਿੱਠੇਵਾਲ ਵਿਖੇ ਸੈਮੀਨਾਰ ਵੀ ਕਰਵਾਇਆ ਗਿਆ, ਜਿਸ ਵਿਚ ਐਡਵੋਕੇਟ ਸੰਦੀਪ ਅਤੇ ਪੀ.ਐਲ.ਵੀ. ਨੀਲਮ ਦੇਵੀ ਵਲੋਂ ਨਾਲਸਾ ਦੀਆਂ ਵੱਖ-ਵੱਖ ਸਕੀਮਾਂ ਬਾਰੇ ਜਾਣਕਾਰੀ ਦਿੱਤੀ ਗਈ। ਇਸ ਤੋਂ ਇਲਾਵਾ ਬੁਲਾਰਿਆਂ ਨੇ ਜ਼ਿਲ੍ਹਾ ਕਚਹਿਰੀ ਹੁਸ਼ਿਆਰਪੁਰ ਵਿਖੇ 14 ਮਈ ਨੂੰ ਲਗਾਈ ਜਾ ਰਹੀ ਨੈਸ਼ਨਲ ਲੋਕ ਅਦਾਲਤ ਸਬੰਧੀ ਵੀ ਜਾਗਰੂਕ ਕੀਤਾ। ਉਨ੍ਹਾਂ ਕਿਹਾ ਕਿ ਇਸ ਨੈਸ਼ਨਲ ਲੋਕ ਅਦਾਲਤ ਵਿਚ ਲੋਕ ਆਪਣੇ ਵੱਧ ਤੋਂ ਵੱਧ ਕੇਸ ਲਗਾਉਣ ਕਿਉਂਕਿ ਇਸ ਨਾਲ ਸਮੇਂ ਅਤੇ ਧਨ ਦੀ ਬੱਚਤ ਹੁੰਦੀ ਹੈ। ਇਸ ਤੋਂ ਇਲਾਵਾ ਇਨ੍ਹਾਂ ਲੋਕ ਅਦਾਲਤਾਂ ਦੇ ਫੈਸਲੇ ਨੂੰ ਦੀਵਾਨੀ ਡਿਕਰੀ ਦੀ ਮਾਨਤਾ ਪ੍ਰਾਪਤ ਹੈ। ਉਨ੍ਹਾਂ ਦੱਸਿਆ ਕਿ ਲੋਕ ਅਦਾਲਤ ਵਿਚ ਫੈਸਲਾ ਹੋਣ ਉਪਰੰਤ ਕੇਸ ਵਿਚ ਲੱਗੀ ਸਾਰੀ ਕੋਰਟ ਫੀਸ ਵਾਪਸ ਮਿਲ ਜਾਂਦੀ ਹੈ। 

LEAVE A REPLY

Please enter your comment!
Please enter your name here