Monday, October 26, 2026
Home Chandigarh ਕੁਲਤਾਰ ਸੰਧਵਾਂ ਵੱਲੋਂ ਰਾਸ਼ਟਰਪਤੀ ਨਾਲ ਮੁਲਾਕਾਤ 

ਕੁਲਤਾਰ ਸੰਧਵਾਂ ਵੱਲੋਂ ਰਾਸ਼ਟਰਪਤੀ ਨਾਲ ਮੁਲਾਕਾਤ 

ਚੰਡੀਗੜ੍ਹ, (ਦ ਸਟੈਲਰ ਨਿਊਜ਼), ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਬੀਤੀ ਸ਼ਾਮ ਨਵੀਂ ਦਿੱਲੀ ਵਿਚ ਰਾਸ਼ਟਰਪਤੀ ਰਾਮ ਨਾਥ ਕੋਵਿੰਦ ਨਾਲ ਮੁਲਾਕਾਤ ਕੀਤੀ। ਸਪੀਕਰ ਦਾ ਅਹੁਦਾ ਸੰਭਾਲਣ ਤੋਂ ਬਾਅਦ ਉਹ ਪਹਿਲੀ ਵਾਰ ਰਾਸ਼ਟਰਪਤੀ ਨੂੰ ਮਿਲੇ ਹਨ ।  ਇਥੋਂ ਜਾਰੀ ਇਕ ਬਿਆਨ ਵਿਚ ਕੁਲਤਾਰ ਸਿੰਘ ਸੰਧਵਾਂ ਨੇ ਕਿਹਾ ਕਿ ਨਵੀਂ ਦਿੱਲੀ ਦੇ ਦੌਰੇ ਦੌਰਾਨ ਉਹਨਾਂ ਸਿਸ਼ਟਾਚਾਰ ਦੇ ਨਾਤੇ ਦੇਸ਼ ਦੇ ਰਾਸ਼ਟਰਪਤੀ ਅਤੇ ਉਪ ਰਾਸ਼ਟਰਪਤੀ ਨਾਲ ਮੁਲਾਕਾਤ ਕੀਤੀ ਹੈ।

Advertisements

ਇਸ ਮੌਕੇ ਸੰਧਵਾਂ ਦੇ ਪਰਿਵਾਰਕ ਮੈਂਬਰ ਵੀ ਨਾਲ ਸਨ। ਉਹਨਾਂ ਦੱਸਿਆ ਕਿ ਇਸ  ਮੁਲਾਕਾਤ ਦੌਰਾਨ ਉਹਨਾਂ ਨੂੰ ਰਾਸ਼ਟਰਪਤੀ ਅਤੇ ਉਪ ਰਾਸ਼ਟਰਪਤੀ ਦੇ ਲੰਬੇ ਸਿਆਸੀ ਅਤੇ ਦੇਸ਼ ਦੇ ਸਰਵਉੱਚ ਅਹੁਦਿਆਂ ‘ਤੇ ਰਹਿਣ ਦੇ ਤਜ਼ੁਰਬੇ ਦੀਆਂ ਗੱਲਾਂ ਤੋਂ ਕਾਫੀ ਕੁਝ ਸਿੱਖਣ ਨੂੰ ਮਿਲਿਆ ਹੈ। 

LEAVE A REPLY

Please enter your comment!
Please enter your name here