ਕੋਵਿਡ ਨਾਲ ਹੋਣ ਵਾਲੀਆਂ ਮੌਤਾਂ ਸਬੰਧੀ ਐਕਸਗਰੇਸ਼ੀਆ ਲਾਭ ਪ੍ਰਾਪਤ ਕਰਨ ਲਈ ਅਗਲੇ 60 ਦਿਨਾਂ ਤੱਕ ਕੀਤਾ ਜਾ ਸਕਦੈ ਅਪਲਾਈ: ਡਿਪਟੀ ਕਮਿਸ਼ਨਰ

ਹੁਸ਼ਿਆਰਪੁਰ, (ਦ ਸਟੈਲਰ ਨਿਊਜ਼): ਡਿਪਟੀ ਕਮਿਸ਼ਨਰ ਸੰਦੀਪ ਹੰਸ ਨੇ ਦੱਸਿਆ ਕਿ ਜਿਨ੍ਹਾਂ ਪਰਿਵਾਰਾਂ ਵਿਚ ਕੋਵਿਡ-19 ਕਾਰਨ ਕਿਸੇ ਪਰਿਵਾਰਕ ਮੈਂਬਰ ਦੀ ਮੌਤ ਹੋਈ ਹੈ, ਉਨ੍ਹਾਂ ਨੂੰ ਸਰਕਾਰ ਵਲੋਂ 50 ਹਜ਼ਾਰ ਰੁਪਏ ਦੀ ਐਕਸਗ੍ਰੇਸ਼ੀਆ ਸਹਾਇਤਾ ਦਿੱਤੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਮਾਨਯੋਗ ਸੁਪਰੀਮ ਕੋਰਟ ਦੇ ਹੁਕਮਾਂ ਅਨੁਸਾਰ 20 ਮਾਰਚ 2022 ਤੱਕ ਕੋਵਿਡ-19 ਨਾਲ ਹੋਣ ਵਾਲੀ ਮੌਤ ਸਬੰਧੀ ਐਕਸਗ੍ਰੇਸ਼ੀਆਂ ਲਈ ਬਿਨੈਪੱਤਰ ਅਗਲੇ 60 ਦਿਨਾਂ ਤੱਕ ਪ੍ਰਾਪਤ ਕੀਤੇ ਜਾਣਗੇ। ਉਨ੍ਹਾਂ ਦੱਸਿਆ ਕਿ 20 ਮਾਰਚ ਤੋਂ ਬਾਅਦ ਕੋਵਿਡ ਨਾਲ ਹੋਣ ਵਾਲੀਆਂ ਮੌਤਾਂ ਸਬੰਧੀ ਐਕਸਗ੍ਰੇਸ਼ੀਆ ਪ੍ਰਾਪਤ ਕਰਨ ਲਈ ਬਿਨੈਪੱਤਰ ਮੌਤ ਵਾਲੇ ਦਿਨ ਤੋਂ ਅਗਲੇ 90 ਦਿਨਾਂ ਅੰਦਰ ਦਿੱਤੇ ਜਾਂਦੇ ਹਨ ਤਾਂ ਇਨ੍ਹਾਂ ਬਿਨੈਪੱਤਰਾਂ ਨੂੰ ਵਧੀਕ ਡਿਪਟੀ ਕਮਿਸ਼ਨਰ ਦੀ ਪ੍ਰਧਾਨਗੀ ਹੇਠ ਗਠਿਤ ਸ਼ਿਕਾਇਤ ਨਿਵਾਰਨ ਕਮੇਟੀ ਵਿਚ ਮੈਰਿਟ ’ਤੇ ਵਿਚਾਰ ਕਰਦੇ ਹੋਏ ਐਕਸਗ੍ਰੇਸ਼ੀਆ ਗਰਾਂਟ ਜਾਰੀ ਕੀਤੀ ਜਾਵੇਗੀ।

Advertisements

ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜ਼ਿਲ੍ਹੇ ਵਿਚ ਕੋਵਿਡ ਕਾਰਨ 1096 ਲੋਕਾਂ ਦੀ ਮੌਤ ਦੇ ਮਾਮਲੇ ਸਾਹਮਣੇ ਆਏ ਹਨ, ਜਿਸ ਵਿਚ 972 ਰਜਿਸਟਰਡ ਮੌਤਾਂ ਵਾਲੇ ਕੇਸਾਂ ਵਿਚ ਪ੍ਰਭਾਵਿਤ ਪਰਿਵਾਰਾਂ ਨੂੰ 4 ਕਰੋੜ 86 ਲੱਖ ਦੀ ਐਕਸਗ੍ਰੇਸ਼ੀਆ ਦਾ ਲਾਭ ਦਿੱਤਾ ਜਾ ਚੁੱਕਾ ਹੈ। ਉਨ੍ਹਾਂ ਦੱਸਿਆ ਕਿ ਇਨ੍ਹਾਂ ਵਿਚੋਂ 82 ਬੱਚੇ ਵੀ ਸ਼ਾਮਲ ਹਨ, ਜੋ ਕਿ ਕੋਵਿਡ ਕਾਰਨ ਆਪਣੇ ਮਾਤਾ ਜਾਂ ਪਿਤਾ ਨੂੰ ਗੁਆ ਚੁੱਕੇ ਹਨ। ਉਨ੍ਹਾਂ ਦੱਸਿਆ ਕਿ ਐਕਸਗ੍ਰੇਸ਼ੀਆਂ ਦਾ ਲਾਭ ਲੈਣ ਸਬੰਧੀ ਸਬੰਧਤ ਪਰਿਵਾਰਾਂ ਵਲੋਂ ਸਿੱਧੇ ਤੌਰ ’ਤੇ ਸਬੰਧਤ ਐਸ.ਡੀ.ਐਮਜ਼ ਨੂੰ ਬਿਨੈ ਪੱਤਰ ਦਿੱਤੇ ਜਾ ਸਕਦੇ ਹਨ।

LEAVE A REPLY

Please enter your comment!
Please enter your name here