ਬਾਹਰਵੀਂ ਤੇ ਵੱਧ ਵਿਦਿਅਕ ਯੋਗਤਾ ਵਾਲੇ ਐਸਸੀ/ਐਸਟੀ ਬੱਚਿਆਂ ਨੂੰ ਕਰਵਾਇਆ ਜਾਵੇਗਾ ਮੁਫ਼ਤ ਅੰਗਰੇਜੀ ਸਟੈਨੋ ਤੇ ‘ਓ’ ਲੈਵਲ ਕੰਪਿਊਟਰ ਕੋਰਸ

ਹੁਸ਼ਿਆਰਪੁਰ, (ਦ ਸਟੈਲਰ ਨਿਊਜ਼): ਜ਼ਿਲ੍ਹਾ ਰੋਜ਼ਗਾਰ ਅਫ਼ਸਰ ਗੁਰਮੇਲ ਸਿੰਘ ਨੇ ਦੱਸਿਆ ਕਿ ਐਨ.ਸੀ.ਐਸ. ਅਤੇ ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਹੁਸ਼ਿਆਰਪੁਰ ਦੇ ਸਹਿਯੋਗ ਨਾਲ ਜ਼ਿਲ੍ਹੇ ਦੇ ਬਾਹਰਵੀਂ ਅਤੇ ਇਸ ਤੋਂ ਵੱਧ ਵਿਦਿਅਕ ਯੋਗਤਾ ਵਾਲੇ ਐਸ.ਸੀ. ਤੇ ਐਸ.ਟੀ. ਬੱਚਿਆਂ ਨੂੰ ਮੁਫ਼ਤ ਸਟੈਨੋ ਤੇ ਕੰਪਿਊਟਰ ਕੋਰਸ ਕਰਵਾਇਆ ਜਾਵੇਗਾ। ਉਨ੍ਹਾਂ ਦੱਸਿਆ ਕਿ ਇਨ੍ਹਾਂ ਕੋਰਸਾਂ ਵਿਚ ਮੁਫ਼ਤ 11 ਮਹੀਨੇ ਦਾ ਅੰਗਰਜ਼ੀ ਸਟੈਨੋ, 12 ਮਹੀਨੇ ਦਾ ‘ਓ’ (O) ਲੈਵਲ ਕੰਪਿਊਟਰ ਹਾਰਡਵੇਅਰ ਕੋਰਸ ਤੇ 12 ਮਹੀਨੇ ‘ਓ’ ਲੈਵਲ ਕੰਪਿਊਟਰ ਸਾਫਟਵੇਅਰ ਕੋਰਸ ਸ਼ਾਮਲ ਹੈ। ਉਨ੍ਹਾਂ ਦੱਸਿਆ ਕਿ ਜਿਹੜੇ ਨੌਜਵਾਨ ਇਸ ਕੋਰਸ ਵਿਚ ਦਾਖਲਾ ਲੈਣਾ ਚਾਹੁੰਦੇ ਹਨ, ਉਨ੍ਹਾਂ ਲਈ ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਵਿਚ 17 ਮਈ ਨੂੰ ਸਵੇਰੇ 11 ਵਜੇ ਇਕ ਵਿਸ਼ੇਸ਼ ਕੈਂਪ ਲਗਾਇਆ ਜਾ ਰਿਹਾ ਹੈ।

Advertisements

ਜ਼ਿਲ੍ਹਾ ਰੋਜ਼ਗਾਰ ਅਫ਼ਸਰ ਨੇ ਦੱਸਿਆ ਕਿ ਸਟੈਨੋ ਕੋਰਸ ਲਈ ਉਮਰ ਸੀਮਾ 18-27 ਸਾਲ ਅਤੇ ਓ ਲੈਵਲ ਦੇ ਕੋਰਸ ਦੀ ਉਮਰ ਸੀਮਾ 18-30 ਸਾਲ ਹੈ। ਉਨ੍ਹਾਂ ਦੱਸਿਆ ਕਿ ਸਿਰਫ਼ ਓ ਲੈਵਲ ਕੋਰਸਾਂ ਲਈ ਪ੍ਰਾਰਥੀ ਦੀ ਪਰਿਵਾਰਕ ਸਲਾਨਾ ਆਮਦਨ 3 ਲੱਖ ਰੁਪਏ ਤੋਂ ਵੱਧ ਨਹੀਂ ਹੋਣੀ ਚਾਹੀਦੀ। ਇਸ ਕੋਰਸ ਦੀ ਵਿਸ਼ੇਸ਼ਤਾ ਇਹ ਹੈ ਕਿ ਦਾਖਲਾ ਲੈਣ ਵਾਲੇ ਉਮੀਦਵਾਰ ਨੂੰ ਪੜ੍ਹਾਈ ਦੇ ਨਾਲ-ਨਾਲ 1000 ਰੁਪਏ ਪ੍ਰਤੀ ਮਹੀਨਾ ਵਜੀਫ਼ਾ ਦਿੱਤਾ ਜਾਵੇਗਾ। ਇਸ ਤੋਂ ਇਲਾਵਾ ਹਰ ਪ੍ਰਾਰਥੀ ਨੂੰ ਮੁਫ਼ਤ ਕਿਤਾਬਾਂ ਅਤੇ ਸਰਕਾਰੀ ਪ੍ਰੀਖਿਆ ਦੀ ਤਿਆਰੀ ਕਰਨ ਲਈ ਕੋਚਿੰਗ ਵੀ ਦਿੱਤੀ ਜਾਵੇਗੀ। ਚਾਹਵਾਨ ਯੋਗ ਉਮੀਦਵਾਰ ਇਸ ਸੁਨਹਿਰੀ ਮੌਕੇ ਦਾ ਫਾਇਦਾ ਲੈਣ ਲਈ ਜ਼ਿਲ੍ਹਾ ਰੋਜਗਾਰ ਤੇ ਕਾਰੋਬਾਰ ਬਿਊਰੋ ਹੁਸ਼ਿਆਰਪੁਰ ਵਿਚ ਉਪਰੋਕਤ ਮਿਤੀ ਨੂੰ ਆਪਣੀ ਯੋਗਤਾ ਦੇ ਸਾਰੇ ਅਸਲ ਸਰਟੀਫਿਕੇਟ, ਐਸ.ਸੀ., ਐਸ.ਟੀ. ਦੇ ਸਰਟੀਫਿਕੇਟ ਅਤੇ ਆਪਣੇ ਆਧਾਰ ਕਾਰਡ ਦੀ ਕਾਪੀ ਲੈ ਕੇ ਨਿੱਜੀ ਤੌਰ ’ਤੇ ਹਾਜ਼ਰ ਹੋ ਸਕਦੇ ਹਨ।

LEAVE A REPLY

Please enter your comment!
Please enter your name here