ਨੈਸਨਲ ਲੋਕ ਅਦਾਲਤ ਵਿੱਚ ਕੁੱਲ 645 ਕੇਸਾਂ ਦਾ ਮੋਕੇ ਤੇ ਕੀਤਾ ਨਿਪਟਾਰਾ

ਪਠਾਨਕੋਟ (ਦ ਸਟੈਲਰ ਨਿਊਜ਼): ਨੈਸ਼ਨਲ ਕਾਨੂੰਨੀ ਸੇਵਾਵਾਂ ਅਥਾਰਟੀ, ਨਵੀਂ ਦਿੱਲੀ ਅਤੇ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ, ਮੋਹਾਲੀ  ਦੇ ਦਿਸ਼ਾ ਨਿਰਦੇਸ਼ਾ ਦੀ ਪਾਲਣਾ ਕਰਦੇ ਹੋਏ ਅੱਜ ਮਿਤੀ 14.05.2022 ਨੂੰ ਲਗਾਈ ਗਈ ਨੈਸਨਲ ਲੋਕ ਅਦਾਲਤ ਵਿੱਚ ਸ਼੍ਰੀ ਮੁਹਮੱਦ ਗੁਲਜਾਰ, ਜਿਲ੍ਹਾ ਅਤੇ ਸੈਸ਼ਨ ਜੱਜ-ਕਮ-ਚੇਅਰਮੈਨ, ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਪਠਾਨਕੋਟ  ਦੀ ਅਗਵਾਈ ਹੇਠ 8 ਬੈਂਚ ਬਣਾਏ ਗਏ ਸਨ। ਜਿਕਰਯੋਗ ਹੈ ਕਿ ਇਨ੍ਹਾਂ 8 ਬੈਂਚਾਂ ਦੀ ਅਗਵਾਈ ਮੁਹਮੱਦ ਗੁਲਜਾਰ, ਜਿਲ੍ਹਾ ਅਤੇ ਸੈਸ਼ਨ ਜੱਜ, ਪਠਾਨਕੋਟ, ਕੁਲਭੂਸਣ ਕੁਮਾਰ, ਵਧੀਕ ਜਿਲ੍ਹਾ ਅਤੇ ਸੈਸ਼ਨ ਜੱਜ, ਪਠਾਨਕੋਟ, ਪਿ੍ਰਤਪਾਲ ਸਿੰਘ, ਜਿਲ੍ਹਾ ਜੱਜ (ਫੈਮਲੀ ਕੋਰਟ), ਪਠਾਨਕੋਟ, ਅਮਨ ਸ਼ਰਮਾ, ਸਿਵਲ ਜੱਜ (ਸੀਨੀਅਰ ਡੀਵੀਜਨ), ਪਠਾਨਕੋਟ, ਮਾਨਵ,  ਸੀ.ਜੇ.ਐਮ., ਪਠਾਨਕੋਟ, ਡੇਜੀ ਬਾਂਗਰ, ਵਧੀਕ ਸਿਵਲ ਜੱਜ (ਸੀਨੀਅਰ ਡੀਵੀਜਨ),  ਪਠਾਨਕੋਟ, ਚੰਧਨ ਹੰਸ਼, ਸਿਵਲ ਜੱਜ (ਜੂਨੀਅਰ ਡੀਵੀਜਨ), ਪਠਾਨਕੋਟ ਅਤੇ ਗੁਰਦੇਵ ਸਿੰਘ, ਸਿਵਲ ਜੱਜ (ਜੂਨੀਅਰ  ਡੀਵੀਜਨ), ਪਠਾਨਕੋਟ ਵੱਲੋਂ ਕੀਤੀ ਗਈ।
ਜਿਸ ਵਿਚ ਹਰ ਇਕ ਬੈਂਚ ਦੇ ਨਾਲ ਦੋ ਮੈਂਬਰਾ ਦੀ ਡਿਊਟੀ ਲਗਾਈ ਗਈ ਸੀ।

Advertisements

ਇਸ ਮੋਕੇ ਤੇ ਰੰਜੀਵ ਪਾਲ ਸਿੰਘ ਚੀਮਾ, ਸੈਕਟਰੀ, ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਪਠਾਨਕੋਟ ਵੀ ਮੋਜੂਦ ਸਨ। ਇਸ ਨੈਸ਼ਨਲ ਲੋਕ ਅਦਾਲਤ ਵਿਚ  ਪੈਂਡਿੰਗ ਅਤੇ ਪ੍ਰੀ-ਲੀਟੀਗੇਟਿਵ ਕੇਸਾਂ ਦੀ ਸੁਣਵਾਈ ਕੀਤੀ ਗਈ। ਇਸ ਨੈਸਨਲ ਲੋਕ ਅਦਾਲਤ ਵਿਚ ਕੁੱਲ 2176 ਕੇਸ ਰਖੇ ਗਏ ਸਨ ਜਿਸ ਵਿੱਚ ਕੁੱਲ 645 ਕੇਸਾਂ ਦਾ ਮੋਕੇ ਤੇ ਨਿਪਟਾਰਾ ਕੀਤਾ ਗਿਆ ਅਤੇ ਵੱਖ ਵੱਖ  ਕੇਸਾਂ ਵਿਚ ਕੁਲ 42653382 ਦਾ ਅਵਾਡਰ ਪਾਸ ਕੀਤਾ ਗਿਆ । ਇਸ ਤੋਂ ਇਲਾਵਾ ਮੌਜੂਦ ਲੋਕਾਂ ਨੂੰ ਲੋਕ ਅਦਾਲਤਾਂ ਦੇ ਫਾਇਦਿਆਂ ਬਾਰੇ ਦੱਸਿਆ ਗਿਆ ਅਤੇ ਇਹ ਵੀ ਦੱਸਿਆ ਗਿਆ ਕਿ ਲੋਕ ਅਦਾਲਤਾਂ ਰਾਹੀਂ ਹੋਣ ਵਾਲੇ ਫੈਸਲੇ ਦੋਵਾਂ ਧਿਰਾਂ ਦੀ ਰਜ਼ਾਮੰਦੀ ਨਾਲ ਹੁੰਦੇ ਹਨ ਅਤੇ ਇਸ ਫੈਸਲੇ ਵਿਰੁੱਧ ਕੋਈ ਵੀ ਅਪੀਲ ਦਾਇਰ ਨਹੀਂ ਹੋ ਸਕਦੀ।ਅਤੇ ਇਹ ਸਿਵਲ ਕੋਰਟ ਵਲੋ ਪਾਸ ਕੀਤੀ ਗਈ ਡਿਕਰੀ ਦੇ ਸਮਾਨ ਹੈ ।

LEAVE A REPLY

Please enter your comment!
Please enter your name here