ਸੁਭਾਨਪੁਰ ਪੁਲਿਸ ਵੱਲੋਂ ਹੈਰੋਇਨ ਤੇ ਪਾਬੰਦੀਸ਼ੁਦਾ ਗੋਲੀਆ ਸਣੇ ਮਹਿਲਾ ਕਾਬੂ

ਕਪੂਰਥਲਾ (ਦ ਸਟੈਲਰ ਨਿਊਜ਼), ਰਿਪੋਰਟ: ਗੌਰਵ ਮੜੀਆ। ਸੁਭਾਨਪੁਰ ਪੁਲਿਸ ਨੇ ਜ਼ਿਲਾ ਪੁਲਿਸ ਮੁਖੀ ਦੀਆਂ ਹਦਾਇਤਾਂ ਤੇ ਨਸ਼ਿਆ ਖਿਲਾਫ ਚਲਾਈ ਮੁਹਿੰਮ ਤਹਿਤ ਹੈਰੋਇਨ ਤੇ ਪਾਬੰਦੀਸ਼ੁਦਾ ਗੋਲੀਆਂ ਸਣੇ 1 ਮਹਿਲਾ ਨੂੰ ਕਾਬੂ ਕੀਤਾ ਹੈ ।ਇਸ ਸਬੰਧੀ ਜਾਣਕਾਰੀ ਅਨੁਸਾਰ ਸਬ ਇੰਸਪੈਕਟਰ ਗੁਰਜਸਵੰਤ ਸਿੰਘ ਪੁਲਿਸ ਪਾਰਟੀ ਸਣੇ ਗਸ਼ਤ ਦੋਰਾਨ ਜਦ ਚੌਂਕ ਹਮੀਰਾ ਕੱਚੇ ਰਸਤੇ ਨਜਦੀਕ ਪਹੁੰਚੇ ਤਾਂ ਖਾਸ ਮੁਖਬਰ ਨੇ ਇਤਲਾਹ ਦਿੱਤੀ ਕਿ ਮਨਜੀਤ ਕੌਰ ਉਰਫ ਭੋਲੀ ਪਤਨੀ ਕੁਲਵੰਤ ਸਿੰਘ ਵਾਸੀ ਹਮੀਰਾ ਥਾਣਾ ਸੁਭਾਨਪੁਰ ਜੋ ਨਸ਼ੇ ਵੇਚਣ ਦੀ ਆਦੀ ਹੈ ਅਤੇ ਨਸ਼ਾ ਵੇਚ ਰਹੀ ਹੈ ਇਸ ਦੋਰਾਨ ਰੇਡ ਕਰਕੇ ਜਦ ਉਕਤ ਔਰਤ ਨੂੰ ਕਾਬੂ ਕਰਕੇ ਤਲਾਸ਼ੀ ਲਈ ਤਾਂ ਉਸ ਪਾਸੋ 20 ਗ੍ਰਾਮ ਹੈਰੋਇਨ ਤੇ 185 ਨਸ਼ੀਲੀਆ ਗੋਲੀਆ ਬਰਾਮਦ ਹੋਈਆ । ਪੁਲਿਸ ਨੇ ਐਨਡੀਪੀਐਸ ਐਕਟ ਤਹਿਤ ਮਾਮਲਾ ਦਰਜ਼ ਕਰਕੇ ਅਗਲੀ ਕਾਰਵਾਈ ਆਰੰਭ ਕਰ ਦਿੱਤੀ ਹੈ

Advertisements

LEAVE A REPLY

Please enter your comment!
Please enter your name here