ਆਮ ਆਦਮੀ ਪਾਰਟੀ ਦੇ ਜਿਲ੍ਹਾ ਪ੍ਰਧਾਨ ਗੁਰਪਾਲ ਇੰਡੀਅਨ ਨੇ ਮੁੱਖਮੰਤਰੀ ਨਾਲ ਕੀਤੀ ਮੁਲਾਕਾਤ

ਕਪੂਰਥਲਾ (ਦ ਸਟੈਲਰ ਨਿਊਜ਼), ਰਿਪੋਰਟ: ਗੌਰਵ ਮੜੀਆ। ਆਮ ਆਦਮੀ ਪਾਰਟੀ ਦੇ ਜਿਲ੍ਹਾ ਪ੍ਰਧਾਨ ਗੁਰਪਾਲ ਸਿੰਘ ਇੰਡੀਅਨ ਨੇ ਮੁੱਖ ਮੰਤਰੀ ਭਗਵੰਤ ਮਾਨ ਮੁਲਾਕਾਤ ਕੀਤੀ।ਇਸ ਦੌਰਾਨ ਹੁਸ਼ਿਆਰਪੁਰ ਦੇ ਲੋਕ ਸਭਾ ਇੰਚਾਰਜ ਤੇ ਸੂਬਾ ਸੰਯੁਕਤ ਸਕੱਤਰ ਹਰਮਿੰਦਰ ਸਿੰਘ ਬਖਸ਼ੀ ਵੀ ਮਜੂਦ ਸਨ।ਇਸ ਦੌਰਾਨ ਨਗਰ ਨਿਗਮ ਦੀਆਂ ਚੋਣਾਂ,ਨਸ਼ੇ ਦੇ ਮੁੱਦੇ ਤੇ ਸ਼ਹਿਰ ਦੀਆ ਸਮੱਸਿਆਵਾਂ ਨੂੰ ਹੱਲ ਕਰਨ ਦੀ ਰਣਨੀਤੀ ਨੂੰ ਲੈ ਕੇ ਚਰਚਾ ਕੀਤੀ ਗਈ।ਇਸ ਦੌਰਾਨ ਗੁਰਪਾਲ ਸਿੰਘ ਇੰਡੀਅਨ ਨੇ ਦੱਸਿਆ ਕਿ ਮੁੱਖਮੰਤਰੀ ਭਗਵੰਤ ਮਾਨ ਨੇ ਉਨ੍ਹਾਂਨੂੰ ਭਰੋਸਾ ਦਿਵਾਇਆ ਹੈ ਕਿ ਜਲਦ ਹੀ ਆਪ ਸਰਕਾਰ ਵਲੋਂ ਲੋਕਾਂ ਨਾਲ ਕੀਤੇ ਗਏ ਹਰ ਵਾਅਦੇ ਨੂੰ ਪੂਰਾ ਕੀਤਾ ਜਾਵੇਗਾ।ਉਨ੍ਹਾਂ ਨੇ ਕਿਹਾ ਕਿ ਮੁੱਖ ਮੰਤਰੀ ਦੇ ਆਦੇਸ਼ ਅਨੁਸਾਰ ਆਮ ਆਦਮੀ ਪਾਰਟੀ ਦੇ ਵਰਕਰ ਪੁਲਿਸ ਨੂੰ ਹਰ ਪੱਖੋਂ ਸਹਿਯੋਗ ਦੇਣ ਲਈ ਤਿਆਰ ਹਨ।ਉਨ੍ਹਾਂ ਕਿਹਾ ਕਿ ਪੁਲਿਸ ਅਤੇ ਲੋਕਾਂ ਦਾ ਆਪਸੀ ਤਾਲਮੇਲ ਹੋਣਾ ਬਹੁਤ ਜ਼ਰੂਰੀ ਹੈ।ਉਨ੍ਹਾਂ ਨੇ ਕਿਹਾ ਕਿ ਇਲਾਕੇ ‘ਚੋਂ ਜੁਰਮ ਨੂੰ ਖ਼ਤਮ ਕਰਨ ਲਈ ਸਾਰਿਆਂ ਨੂੰ ਸਹਿਯੋਗ ਕਰਨਾ ਚਾਹੀਦਾ ਹੈ।ਇੰਡੀਅਨ ਨੇ ਕਿਹਾ ਕਿ ਨਸ਼ਾ ਅਤੇ ਹੋਰ ਸਮਾਜ ਵਿਰੋਧੀ ਤੱਤਾਂ ਨੂੰ ਠੱਲ੍ਹ ਪਾਉਣ ਲਈ ਆਪ ਦਾ ਹਰ ਵਰਕਰ ਪੁਲਿਸ ਦਾ ਸਹਿਯੋਗ ਕਰੇਗਾ।ਉਨ੍ਹਾਂ ਨੇ ਨਸ਼ਾ ਵੇਚਣ ਵਾਲਿਆਂ ਨੂੰ ਸਖ਼ਤ ਤਾੜਨਾ ਕਰਦਿਆਂ ਕਿਹਾ ਕਿ ਉਹ ਆਪਣਾ ਨਾਜਾਇਜ਼ ਧੰਦਾ ਬੰਦ ਕਰ ਦੇਣ ਨਹੀਂ ਤਾਂ ਆਪ ਸਰਕਾਰ ਉਨਾਂ ਵਿਰੁੱਧ ਸਖਤੀ ਨਾਲ ਪੇਸ਼ ਆਵੇਗੀ।

Advertisements

ਗੁਰਪਾਲ ਇੰਡੀਅਨ ਨੇ ਪੁਲਿਸ ਪ੍ਰਸ਼ਾਸ਼ਨ ਨੇ ਭਰੋਸਾ ਦਿੰਦੇ ਹੋਏ ਕਿ ਸ਼ਹਿਰ ਅੰਦਰ ਭਾਈਚਾਰਕ ਸਾਂਝ ਤੇ ਅਮਨ ਕਾਨੂੰਨ ਬਰਕਰਾਰ ਰੱਖਿਆ ਜਾਵੇਗਾ ਤੇ ਨਸ਼ਿਆਂ ਦੀ ਤਸਕਰੀ ਤੇ ਵਪਾਰ ਕਰਨ ਵਾਲਿਆਂ ਨਾਲ ਸਖ਼ਤੀ ਨਾਲ ਨਿਪਟਿਆ ਜਾਵੇਗਾ।ਉਨ੍ਹਾਂ ਸ਼ਹਿਰ ਵਾਸੀਆਂ ਨੂੰ ਵੀ ਸਹਿਯੋਗ ਦੇਣ ਦੀ ਅਪੀਲ ਕੀਤੀ।ਇੰਡੀਅਨ ਨੇ ਆਪ ਸਰਕਾਰ ਵਲੋਂ ਝੋਨੇ ਦੀ ਸਿੱਧੀ ਬਿਜਾਈ ਕਰਨ ਵਾਲੇ ਕਿਸਾਨਾਂ ਨੂੰ 1500 ਰੁਪਏ ਏਕੜ ਦੇਣ ਦੇ ਐਲਾਨ ਦਾ ਸਵਾਗਤ ਕਰਦੇ ਹੋਏ ਕਿਹਾ ਕਿ ਝੋਨੇ ਦੀ ਸਿੱਧੀ ਬਿਜਾਈ ਕਰਨ ਨਾਲ ਜਿਥੇ ਪਾਣੀ ਦੀ ਬੱਚਤ ਹੁੰਦੀ ਹੈ,ਜ਼ਮੀਨ ਦੀ ਉਪਜਾਊ ਸ਼ਕਤੀ ਬਰਕਰਾਰ ਰਹਿੰਦੀ ਹੈ ਅਤੇ ਝੋਨੇ ਦੇ ਝਾੜ ਵਿਚ ਵੀ ਚੋਖਾ ਵਾਧਾ ਹੁੰਦਾ ਹੈ।ਇੰਡੀਅਨ ਨੇ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਝੋਨੇ ਦੀ ਸਿੱਧੀ ਬਿਜਾਈ ਨੂੰ ਉਤਸ਼ਾਹਤ ਕੀਤਾ ਜਾ ਰਿਹਾ ਹੈ,ਜਿਸ ਦੇ ਚੱਲਦਿਆਂ ਪੰਜਾਬ ਸਰਕਾਰ ਵਲੋਂ ਝੋਨੇ ਦੀ ਸਿੱਧੀ ਬਿਜਾਈ ਕਰਨ ਲਈ ਪ੍ਰਤੀ ਏਕੜ 1500 ਰੁਪਏ ਵਿੱਤੀ ਸਹਾਇਤਾ ਦੇਣ ਦਾ ਐਲਾਨ ਕੀਤਾ ਗਿਆ ਹੈ।

LEAVE A REPLY

Please enter your comment!
Please enter your name here