ਜ਼ਿਲ੍ਹੇ ਵਿੱਚ ਕੋਵਿਡ-19 ਦੇ 2 ਪਾਜੇਟਿਵ ਮਰੀਜ

ਹੁਸ਼ਿਆਰਪੁਰ(ਦ ਸਟੈਲਰ ਨਿਊਜ਼): ਸਿਵਲ ਸਰਜਨ ਡਾ. ਲਖਵੀਰ ਸਿੰਘ ਨੇ ਕੋਵਿਡ ਦੀ ਤਾਜ਼ਾ ਸਥਿਤੀ ਬਾਰੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਅੱਜ ਫਲੂ ਵਰਗੇ ਸ਼ੱਕੀ ਲੱਛਣਾ ਵਾਲੇ  312 ਨਵੇਂ ਸੈਪਲ ਲੈਣ ਨਾਲ ਅਤੇ 1001 ਸੈਪਲਾਂ ਦੀ ਰਿਪੋਟ ਪ੍ਰਾਪਤ ਹੋਣ ਨਾਲ ਕੋਵਿਡ-19 ਦੇ 02 ਨਵੇਂ ਪਾਜੇਟਿਵ ਮਰੀਜ ਆਏ ਹਨ। ਹੁਣ ਤੱਕ  ਕੁੱਲ ਪਾਜੇਟਿਵ ਮਰੀਜਾਂ ਦੀ ਗਿਣਤੀ  ਜ਼ਿਲ੍ਹੇ ਦੇ ਸੈਪਲਾਂ ਵਿੱਚੋ 38026 ਹੈ  ਅਤੇ ਬਾਹਰਲੇ  ਜ਼ਿਲਿਆਂ ਤੋਂ 2862 ਪਾਜਟਿਵ ਕੇਸ ਪ੍ਰਾਪਤ ਹੋਣ ਨਾਲ ਕੋਵਿਡ-19 ਦੇ ਕੁੱਲ ਪਾਜਟਿਵ ਕੇਸ  40888 ਹੋ ਗਏ ਹਨ । ਜ਼ਿਲ੍ਹੇ ਵਿੱਚ ਹੁਣ ਤੱਕ ਕੋਵਿਡ-19 ਦੇ  ਲਏ ਗਏ ਕੁੱਲ ਸੈਪਲਾਂ ਦੀ ਗਿਣਤੀ 1181277 ਹੈ ਤੇ ਲੈਬ ਤੋ ਪ੍ਰਾਪਤ ਰਿਪੋਟਾਂ ਅਨੁਸਾਰ , 1142464 ਸੈਪਲ  ਨੈਗਟਿਵ ਹਨ ।  ਜਦ ਕਿ 2595 ਸੈਪਲਾਂ ਦੀ ਰਿਪੋਟ ਦਾ ਇੰਤਜਾਰ ਹੈ  ਤੇ ਹੁਣ ਤੱਕ ਮੌਤਾਂ ਦੀ ਗਿਣਤੀ 1096 ਹੈ । ਐਕਟਿਵ ਕੇਸਾ ਦੀ ਗਿਣਤੀ  02 ਹੈ, ਜਦਕਿ ਠੀਕ ਹੋਏ ਮਰੀਜਾਂ ਦੀ ਗਿਣਤੀ 39790 ਹੈ । 

Advertisements

LEAVE A REPLY

Please enter your comment!
Please enter your name here