ਰਾਸ਼ਟਰੀ ਡੇਂਗੂ ਜਾਗਰੂਕਤਾ ਦਿਵਸ: ਛੋਟਾ ਡੰਗ ਵੱਡਾ ਖਤਰਾ: ਸਿਵਲ ਸਰਜਨ

ਕਪੂਰਥਲਾ (ਦ ਸਟੈਲਰ ਨਿਊਜ਼), ਰਿਪੋਰਟ: ਗੌਰਵ ਮੜੀਆ। ਡੇਂਗੂ ਇਕ ਵਾਇਰਲ ਬੁਖਾਰ ਹੈ ਜੋ ਕਿ ਏਡੀਜ਼ ਅਜਿਪਟੀ ਨਾਂ ਦੇ ਮੱਛਰ ਦੇ ਕੱਟਣ ਨਾਲ ਪੈਦਾ ਹੁੰਦਾ ਹੈ,ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਸਿਵਲ ਸਰਜਨ ਡਾ ਗੁਰਿੰਦਰਬੀਰ ਕੌਰ ਨੇ ਜ਼ਿਲ੍ਹਾ ਟ੍ਰੈਨਿੰਗ ਸੈਂਟਰ ਵਿਖੇ ਕਰਵਾਏ ਗਏ ਸੈਮੀਨਾਰ ਸਮਾਗਮ ਦੌਰਾਨ ਕੀਤਾ। ਉਨ੍ਹਾਂ ਕਿਹਾ ਕਿ ਇਸ ਵਾਰ ਇਹ ਜਾਗਰੂਕਤਾ ਸੈਮੀਨਾਰ “ਡੇਂਗੂ ਰੋਕਥਾਮ ਯੋਗ ਹੈ, ਆਵੋ ਹੱਥ ਮਿਲਾਈਏ” ਥੀਮ ਤਹਿਤ ਕਰਵਾਏ ਜਾ ਰਿਹਾ ਹੈ। ਹਾਜ਼ਰੀਨਾਂ ਨੂੰ ਸੰਬੋਧਨ ਕਰਦਿਆਂ ਡਾ. ਗੁਰਿੰਦਰਬੀਰ ਕੌਰ ਨੇ ਕਿਹਾ ਕਿ ਸਾਨੂੰ ਡੇਂਗੂ ਨਾਲ ਲੜਨ ਲਈ ਲੋਕਾਂ ਨੂੰ ਜਾਗਰੂਕ ਕਰਨਾ ਪਵੇਗਾ, ਤਾਂ ਹੀ ਅਸੀਂ ਇਸ ਮੁਹਿੰਮ ਵਿਚ ਜਿੱਤ ਪ੍ਰਾਪਤ ਕਰ ਪਾਵਾਂਗੇ। ਲੋਕਾਂ ਨੂੰ ਜਾਗਰੂਕ ਕਰਨ ਦੇ ਮਨੋਰਥ ਨਾਲ ਡੇਂਗੂ ਜਾਗਰੂਕਤਾ ਪੋਸਟਰ ਵੀ ਜਾਰੀ ਕੀਤਾ ਗਿਆ। ਸਿਵਲ ਸਰਜਨ ਡਾ. ਗੁਰਿੰਦਰਬੀਰ ਕੌਰ ਨੇ ਡੇਂਗੂ ਦੇ ਆਮ ਲੱਛਣ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਤੇਜ਼ ਸਿਰਦਰਦ ਅਤੇ ਤੇਜ਼ ਬੁਖਾਰ ਹੋਣਾ। ਮਾਸ ਪੇਸ਼ੀਆਂ ਅਤੇ ਜੋੜਾਂ ‘ਚ ਦਰਦ । ਅੱਖਾਂ ਦੇ ਪਿਛਲੇ ਹਿੱਸੇ ‘ਚ ਦਰਦ। ਜੀਅ ਕੱਚਾ ਹੋਣਾ ਤੇ ਉਲਟੀਆਂ ਦਾ ਆਉਣਾ । ਹਾਲਤ ਖਰਾਬ ਹੋਣ ‘ਤੇ ਨੱਕ, ਮੂੰਹ ਤੇ ਮਸੂੜਿਆਂ ‘ਚੋ ਖੂਨ ਵੱਗਣਾ । ਡੇਂਗੂ ਫੈਲਾਉਣ ਦਾ ਕਾਰਨ ਡੇਂਗੂ ਫੈਲਾਉਣ ਵਾਲੇ ਮੱਛਰ ਖੜੇ ਪਾਣੀ ‘ਚ ਪਲਦੇ ਹਨ। ਕੂਲਰਾਂ ‘ਚ, ਪਾਣੀ ਦੀਆਂ ਟੈਂਕੀਆਂ ‘ਚ, ਫੁੱਲਾਂ ਦੇ ਗਮਲਿਆਂ ਵਿੱਚ, ਟੁੱਟੇ-ਭੱਜੇ/ਸੁੱਟੇ ਭਾਂਡਿਆਂ ਅਤੇ ਟਾਇਰਾਂ ਆਦਿ ‘ਚ ਸੀ ਅਸਾਨੀ ਨਾਲ ਪੈਦਾ ਹੁੰਦੇ ਹਨ। ਘਰਾਂ ਦੇ ਆਲੇ ਦੁਆਲੇ ਪਾਣੀ ਖੜ੍ਹਾ ਨਾ ਹੋਣ ਦਿਉ। ਪਾਣੀ ਭਰੇ ਭਾਂਡਿਆ ਤੇ ਟੈਕੀਆਂ ਨੂੰ ਚੰਗੀ ਤਰ੍ਹਾ ਢੱਕ ਕੇ ਰੱਖੋ । ਡੇਂਗੂ ਬੁਖਾਰ ਫੈਲਾਉਣ ਵਾਲਾ ਮੱਛਰ ਦਿਨ ਵੇਲੇ ਕੱਟਦਾ ਹੈ ਇਸ ਲਈ ਅਜਿਹੇ ਕੱਪੜੇ ਪਹਿਨੋ ਜਿਨ੍ਹਾ ਨਾਲ ਪੂਰਾ ਸਰੀਰ ਢਕਿਆਂ ਰਹੇ। ਤੇਜ਼ ਬੁਖਾਰ ਹੋਣ ਦੀ ਸੂਰਤ ਵਿੱਚ, ਤੁਰੰਤ ਨੇੜੇ ਦੇ ਸਰਕਾਰੀ ਹਸਪਤਾਲ/ ਡਿਸਪੈਂਸਰੀ ਵਿਚ ਚੈਕਅੱਪ ਕਰਵਾਉ ।

Advertisements

ਸੈਮੀਨਾਰ ਨੂੰ ਸੰਬੋਧਨ ਕਰਦਿਆਂ ਜ਼ਿਲ੍ਹਾ ਐਪੀਡੀਮੋਲੋਜਿਸਟ ਡਾ. ਨੰਦਿਤਾ ਖੁੱਲਰ ਨੇ ਦੱਸਿਆ ਕਿ ਸਿਹਤ ਵਿਭਾਗ ਵਲੋਂ ਹੈਲਥ ਵਰਕਰਾਂ ਦੀਆਂ ਟੀਮਾਂ ਬਣਾ ਕੇ ਲੋਕਾਂ ਨੂੰ ਡੇਂਗੂ ਬਾਰੇ ਜਾਗਰੂਕ ਕੀਤਾ ਜਾ ਰਿਹਾ ਤੇ ਨਾਲ ਹੀ ਫੀਵਰ ਸਰਵੇ ਕੀਤਾ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਲੋਕਾਂ ਨੂੰ ਡਰਾਈ ਡੇ ਫਰਾਈਡੇ ਦੀ ਮਹੱਤਤਾ ਦੱਸਣ ਲਈ ਸਿਹਤ ਕਾਮੇ ਲੋਕਾਂ ਨੂੰ ਜਾਗਰੂਕ ਕਰ ਰਹੇ ਹਨ।ਇਸ ਮੌਕੇ ਸੰਬੋਧਨ ਕਰਦਿਆਂ ਡੀਐਚੳ ਡਾ ਕੁਲਜੀਤ ਸਿੰਘ ਨੇ ਦੱਸਿਆ ਕਿ ਹਰ ਡੇਂਗੂ ਮਰੀਜ਼ ਨੂੰ ਹਸਪਤਾਲ ਵਿਚ ਦਾਖਲਾ ਕਰਵਾਉਣ ਦੀ ਲੋੜ ਨਹੀਂ ਹੁੰਦੀ, ਇਸ ਲਈ ਘਬਰਾਉਣਾ ਨਹੀਂ ਚਾਹੀਦਾ ਅਤੇ ਅਜੇਹੀ ਸਥਿਤੀ ਚ ਡਕਾਟਰ ਦੀ ਸਲਾਹ ਨਾਲ ਹੀ ਚੱਲਣਾ ਚਾਹੀਦਾ ਹੈ। ਇਸ ਮੌਕੇ ਡੀਐਚੳ ਡਾ. ਕੁਲਜੀਤ ਸਿੰਘ, ਡੀਐਫਪੀਓ ਅਸ਼ੋਕ ਕੁਮਾਰ, ਡੀਆਈਓ ਡਾ ਰਣਦੀਪ ਸਿੰਘ, ਡੀਡੀਐਚੳ ਕਪਿਲ ਡੋਗਰਾ,ਮਾਸ ਮੀਡੀਆ ਅਫ਼ਸਰ ਰਾਜ ਰਾਣੀ, ਡਿਪਟੀ ਮਾਸ ਮੀਡੀਆ ਅਫ਼ਸਰ ਸ਼ਰਨਦੀਪ ਸਿੰਘ ਅਤੇ ਵੱਡੀ ਗਿਣਤੀ ‘ਚ ਮਲਟੀਪਰਪਜ ਹੈਲਥ ਵਰਕਰ,ਐਸ ਆਈਜ਼ ਆਦਿ ਹਾਜ਼ਰ ਸਨ।

LEAVE A REPLY

Please enter your comment!
Please enter your name here