ਦੋ ਹਫਤਿਆਂ ਦਾ ਡੇਅਰੀ ਸਿਖਲਾਈ ਕੋਰਸ 30 ਤੋਂ ਸ਼ੁਰੂ

ਹੁਸ਼ਿਆਰਪੁਰ (ਦ ਸਟੈਲਰ ਨਿਊਜ਼)। ਡਿਪਟੀ ਡਾਇਰੈਕਟਰ ਡੇਅਰੀ ਹਰਵਿੰਦਰ ਸਿੰਘ ਨੇ ਦੱਸਿਆ ਕਿ 2 ਹਫਤੇ ਦਾ ਡੇਅਰੀ ਵਿਕਾਸ ਵਿਭਾਗ ਪੰਜਾਬ ਵਲੋਂ ਨੌਜਵਾਨਾਂ ਲਈ ਡੇਅਰੀ ਸਿਖਲਾਈ ਕੋਰਸ 30 ਮਈ 2022 ਤੋਂ ਡੇਅਰੀ ਟਰੇਨਿੰਗ ਸੈਂਟਰ ਫਗਵਾੜਾ ਵਿਖੇ ਸ਼ੁਰੂ ਕੀਤਾ ਜਾ ਰਿਹਾ ਹੈ। ਡਿਪਟੀ ਡਾਇਰੈਕਟਰ ਨੇ ਦੱਸਿਆ ਕਿ ਇਸ ਸਿਖਲਾਈ ਕੋਰਸ ਦੌਰਾਨ ਦੁਧਾਰੂ ਪਸ਼ੂਆਂ ਦੀ ਖਰੀਦ ਤੋਂ ਲੈ ਕੇ ਰੱਖ-ਰਖਾਅ, ਖਾਦ ਖੁਰਾਕ, ਨਸਲ ਸੁਧਾਰ, ਸਾਂਭ-ਸੰਭਾਲ ਤੇ ਸੁਚੱਜੇ ਮੰਡੀਕਰਨ ਦੀਆਂ ਨਵੀਨਤਮ ਤਕਨੀਕਾਂ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਇਸ ਸਿਖਲਾਈ ਪ੍ਰੋਗਰਾਮ ਵਿਚ ਭਾਗ ਲੈਣ ਵਾਲਾ ਸਿਖਿਆਰਥੀ ਪੇਂਡੂ ਖੇਤਰ ਨਾਲ ਸਬੰਧ ਰੱਖਦਾ ਹੋਵੇ, ਘੱਟ ਤੋਂ ਘੱਟ 5ਵੀਂ ਪਾਸ ਹੋਵੇ ਅਤੇ ਉਸ ਦੀ ਉਮਰ 18 ਤੋਂ 50 ਸਾਲ ਤੱਕ ਹੋਵੇ। ਉਨ੍ਹਾਂ ਦੱਸਿਆ ਕਿ ਸਿਖਲਾਈ ਕੋਰਸ ਦੀ ਫੀਸ 1000 ਰੁਪਏ ਜਨਰਲ ਸ਼ੇ੍ਰਣੀ ਲਈ ਅਤੇ 750 ਰੁਪਏ ਅਨੁਸੂਚਿਤ ਜਾਤੀ ਦੇ ਸਿਖਿਆਰਥੀਆਂ ਲਈ ਹੋਵੇਗੀ। ਉਨ੍ਹਾਂ ਦੱਸਿਆ ਕਿ ਸਿਖਲਾਈ ਪ੍ਰਾਪਤ ਕਰਨ ਉਪਰੰਤ ਸਿਖਿਆਰਥੀ 2 ਤੋਂ 10 ਦੁਧਾਰੂ ਪਸ਼ੂਆਂ ਦਾ ਕਰਜਾ ਲੈ ਸਕਣਗੇ ਅਤੇ ਸਰਕਾਰ ਵਲੋਂ ਸਮੇਂ-ਸਮੇਂ ਤੇ ਦਿੱਤੀਆਂ ਜਾਣ ਵਾਲੀਆਂ ਸਹੂਲਤਾਂ ਵੀ ਪ੍ਰਾਪਤ ਕਰ ਸਕਣਗੇ।

Advertisements


ਹਰਵਿੰਦਰ ਸਿੰਘ ਨੇ ਦੱਸਿਆ ਕਿ ਸਿਖਲਾਈ ਲੈਣ ਦੇ ਚਾਹਵਾਨ ਉਮੀਦਵਾਰ ਆਪਣੇ ਦਸਤਾਵੇਜ਼ ਜਿਵੇਂ ਕਿ ਪੜ੍ਹਾਈ ਦਾ ਸਰਟੀਫਿਕੇਟ, ਆਧਾਰ ਕਾਰਡ, ਵੋਟਰ ਕਾਰਡ, ਜਾਤੀ ਦਾ ਸਰਟੀਫਿਕੇਟ ਅਤੇ 2 ਪਾਸਪੋਰਟ ਸਾਈਜ਼ ਫੋਟੋ ਲੈ ਕੇ ਦਫ਼ਤਰ ਡਿਪਟੀ ਡਾਇਰੈਕਟਰ ਡੇਅਰੀ ਜ਼ਿਲ੍ਹਾ ਪ੍ਰਸ਼ਾਸਕੀ ਕੰਪਲੈਕਸ ਕਮਰਾ ਨੰਬਰ 439 ਚੌਥੀ ਮੰਜ਼ਿਲ ਵਿਖੇ 26 ਮਈ ਤੱਕ ਦਫ਼ਤਰੀ ਕੰਮ ਕਾਜ ਦੇ ਸਮੇਂ ਦੌਰਾਨ ਸੰਪਰਕ ਕਰ ਸਕਦੇ ਹਨ। ਵਧੇਰੇ ਜਾਣਕਾਰੀ ਲਈ ਫੋਨ ਨੰਬਰ 01882-220025 ’ਤੇ ਸੰਪਰਕ ਕੀਤਾ ਜਾ ਸਕਦਾ ਹੈ।

LEAVE A REPLY

Please enter your comment!
Please enter your name here