ਇੰਡੀਅਨ ਰੈੱਡ ਕਰਾਸ ਸੁਸਾਇਟੀ ਵਿਖੇ ਮਨਾਇਆ ਗਿਆ ਰੈੱਡ ਕਰਾਸ ਡੇ

ਕਪੂਰਥਲਾ (ਦ ਸਟੈਲਰ ਨਿਊਜ਼), ਰਿਪੋਰਟ: ਗੌਰਵ ਮੜੀਆ। ਇੰਡੀਆਨ ਰੈੱਡ ਕਰਾਸ ਸੁਸਾਇਟੀ ਕਪੂਰਥਲਾ ਵਲੋਂ ਅੱਜ ਵਿਸ਼ਵ ਰੈੱਡ ਕਰਾਸ ਦਿਵਸ “ਬੀ ਹਿਊਮਨਕਾਈਂਡ” ਦੇ ਥੀਮ ਦੇ ਤਹਿਤ ਮਨਾਇਆ ਗਿਆ। ਜਿਸ ਵਿਚ ਇੰਡੀਆਨ ਰੈੱਡ ਕਰਾਸ ਸੁਸਾਇਟੀ ਕਪੂਰਥਲਾ ਦੇ ਚੇਅਰਪਰਸਨ ਡਾ.ਪ੍ਰੀਤ ਕੰਵਲ ਵਲੋਂ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ ਗਈ। ਇਸ ਮੌਕੇ ਉਨਾਂ ਨਾਲ ਸਹਾਇਕ ਕਮਿਸ਼ਨਰ (ਜ) ਸ.ਰਣਜੀਤ ਸਿੰਘ ਭੁੱਲਰ,ਸਹਾਇਕ ਸਿਵਲ ਸਰਜਨ ਕਪੂਰਥਲ਼ਾ ਅਨੂ ਰਤਨ ਅਤੇ ਡੀ.ਐਸ.ਪੀ ਸ.ਕਮਲਜੀਤ ਸਿੰਘ ਔਲਖ ਵੀ ਹਾਜ਼ਰ ਸਨ। ਸਮਾਮਗ ਵਿਚ ਹਾਜ਼ਰ ਵੱਖ-ਵੱਖ ਐਨ.ਜੀ.ਓਜ਼ ਦੇ ਨੁਮਾਇੰਦਿਆਂ ਨੂੰ ਸੰਬੋਧਨ ਕਰਦਿਆਂ ਸ੍ਰੀਮਤੀ ਪ੍ਰੀਤ ਕੰਵਲ ਨੇ ਕਿਹਾ ਕਿ 8 ਮਈ ਨੂੰ ਰੈੱਡ ਕਰਾਸ ਦੇ ਸੰਸਥਾਪਕ ਹੈਨਰੀ ਡੁਨੇਟ ਦਾ ਜਨਮ ਹੋਇਆ ਸੀ, ਇਸ ਲਈ ਇਸ ਦਿਨ ਨੂੰ ਦੁਨੀਆਂ ਦੀਆਂ ਸਾਰੀਆਂ ਰੈੱਡਕ੍ਰਾਸ ਸੁਸਾਇਟੀਆਂ ਵੱਲੋਂ ਮਨਾਇਆ ਜਾਂਦਾ ਹੈ। ਉਨ੍ਹਾਂ ਕਿਹਾ ਕਿ ਰੈੱਡ ਕਰਾਸ ਸੁਸਾਇਟੀਆਂ ਦੇਸ਼ ਅਤੇ ਦੁਨੀਆਂ ਦੇ ਲੋਕ ਭਲਾਈ ਦੇ ਕੰਮਾਂ ਵਾਸਤੇ ਜਾਣੀਆਂ ਜਾਂਦੀਆਂ ਹਨ।

Advertisements

ਉਨ੍ਹਾਂ ਕਿਹਾ ਕਿ ਰੈੱਡ ਕਰਾਸ ਲੋਕ ਭਲਾਈ ਤੇ ਵਿਸ਼ੇਸ਼ ਕਰਕੇ ਲੜਕੀਆਂ ਦੀ ਸਿੱਖਿਆ, ਸਿਹਤ ਵੱਲ ਵਿਸ਼ੇਸ਼ ਤਵੱਜ਼ੋਂ ਦੇਣ ਸਬੰਧੀ ਗਤੀਵਿਧੀਆਂ ਵੱਲ ਵਿਸ਼ੇਸ਼ ਧਿਆਨ ਦੇ ਰਿਹਾ ਹੈ। ਉਨ੍ਹਾਂ ਇਹ ਵੀ ਕਿਹਾ ਕਿ ਲੜਕੀਆਂ ਨੂੰ ਕਿੱਤਾਮੁਖੀ ਸਿਖਲਾਈ ਜਿਵੇਂ ਕਿ ਬੁਟੀਕ, ਫੈਸਨ ਡਿਜ਼ਾਈਨਿੰਗ, ਬਿਊਟੀ ਪਾਰਲਰ ਵਰਗੇ ਕੋਰਸਾਂ ਦੀ ਮੁਫਤ ਸਿਖਲਾਈ ਜਲਦ ਸ਼ੁਰੂ ਕੀਤੀ ਜਾ ਰਹੀ ਹੈ ਤਾਂ ਜੋ ਉਹ ਮੁਫਤ ਸਿਖਲਾਈ ਲੈ ਕੇ ਆਪਣਾ ਕਾਰੋਬਾਰ ਸ਼ੁਰੂ ਕਰ ਸਕਣ। ਉਨ੍ਹਾਂ ਰੈਡ ਕਰਾਸ ਵਿਖੇ ਚੱਲ ਰਹੇ ਫਿਜੀਓਥੈਰੇਪੀ ਸੈਂਟਰ ਦੇ ਬਾਰੇ ਵੀ ਹਾਜ਼ਰ ਲੋਕਾਂ ਨੂੰ ਜਾਨੂੰ ਕਰਵਾਇਆ। ਉਨ੍ਹਾਂ ਕਿਹਾ ਕਿ ਸਾਨੂੰ ਸਾਰਿਆਂ ਨੂੰ ਆਪਣੇ ਰੋਜ਼ਮਰਾਂ ਦੇ ਰੁਝੇਵਿਆਂ ਤੋਂ ਲੋਕ ਭਲਾਈ ਦੇ ਕੰਮਾਂ ਲਈ ਸਮਾਂ ਕੱਢ ਕੇ ਲੋੜਵੰਦਾਂ ਦੀ ਸਹਾਇਤਾ ਕਰਨ ਵੱਲ ਜ਼ਰੂਰ ਧਿਆਨ ਦੇਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਰੈੱਡ ਕਰਾਸ ਸੁਸਾਇਟੀ ਵਲੋਂ ਜ਼ਿਲ੍ਹੇ ਦੇ ਲੋੜਵੰਦ ਲੋਕਾਂ ਨੂੰ ਹਰ ਸਾਲ ਗਣਤੰਤਰ ਦਿਵਸ ਅਤੇ ਸੁਤੰਤਰਤਾ ਦਿਵਸ ਮੌਕੇ ਟ੍ਰਾਈ ਸਾਇਕਲ, ਵੀਹਲ ਚੇਅਰਾਂ, ਔਰਤਾਂ ਨੂੰ ਸਿਲਾਈ ਮਸ਼ੀਨਾਂ ਆਦਿ ਦੀ ਵੰਡ ਕੀਤੀ ਜਾਂਦੀ ਹੈ।

LEAVE A REPLY

Please enter your comment!
Please enter your name here