ਨੰਗਲ ਈਸ਼ਰ ਸਕੂਲ ਨੂੰ ਦਾਨੀ ਸੱਜਣਾਂ ਵਲੋਂ ਇਨਵਰਟਰ ਭੇਂਟ

ਹਰਿਆਣਾ (ਦ ਸਟੈਲਰ ਨਿਊਜ਼), ਰਿਪੋਰਟ- ਪ੍ਰੀਤੀ ਪਰਾਸ਼ਰ। ਸਰਕਾਰੀ ਐਲੀਮੈਂਟਰੀ ਸਕੂਲ ਨੰਗਲ ਈਸ਼ਰ ਵਿੱਚ ਸਾਬਕਾ ਸਰਪੰਚ ਮੋਹਣ ਸਿੰਘ ਐਨ.ਆਰ.ਆਈ, ਸੁਰਿੰਦਰ ਸਿੰਘ, ਹਰਵਿੰਦਰ ਸਿੰਘ ਨੰਗਲ ਈਸ਼ਰ ਅਤੇ ਯੁਵਕ ਸੇਵਾਵਾਂ ਕਲੱਬ ਨੰਗਲ ਈਸ਼ਰ ਵਲੋਂ ਸਕੂਲ ਨੂੰ ਇਨਵਰਟਰ ਭੇਂਟ ਕੀਤਾ ਗਿਆ। ਮੋਹਣ ਸਿੰਘ ਅਤੇ ਉਨ੍ਹਾਂ ਦਾ ਸਮੁੱਚਾ ਐਨ.ਆਰ.ਆਈ. ਪਰਿਵਾਰ ਸਦਾ ਹੀ ਪਿੰਡ ਦੇ ਵਿਕਾਸ ਕਾਰਜਾਂ ਦੀ ਸਹਾਇਤਾ ਲਈ ਯਤਨਸ਼ੀਲ ਰਹਿੰਦਾ ਹੈ। ਇਸ ਸਮੇਂ ਮੋਹਣ ਸਿੰਘ ਅਤੇ ਬਾਕੀ ਸਾਰੀ ਟੀਮ ਵਲੋਂ ਕਿਹਾ ਗਿਆ ਕਿ ਅੱਗੇ ਤੋਂ ਵੀ ਜੇਕਰ ਸਕੂਲ ਨੂੰ ਕਿਸੇ ਸਹਿਯੋਗ ਦੀ ਜ਼ਰੂਰਤ ਪੈਂਦੀ ਹੈ ਤਾਂ ਅਸੀਂ ਹਮੇਸ਼ਾ ਸਕੂਲ ਦੇ ਸੁਧਾਰ ਲਈ ਤਿਆਰ ਹਾਂ।

Advertisements

ਇਸ ਮੌਕੇ ਮੋਹਣ ਸਿੰਘ, ਸੁਰਿੰਦਰ ਸਿੰਘ, ਹਰਵਿੰਦਰ ਸਿੰਘ ਨੰਗਲ ਈਸ਼ਰ, ਮੈਡਮ ਮਨਜੀਤ ਕੌਰ ਵਲੋਂ ਸੰਬੋਧਨ ਕੀਤਾ ਗਿਆ। ਸਕੂਲ ਦੀ ਮੁੱਖ ਅਧਿਆਪਕਾ ਬੰਧਨਾਂ ਵਲੋਂ ਸਾਰੇ ਸਹਿਯੋਗੀਆਂ ਦਾ ਧੰਨਵਾਦ ਕੀਤਾ ਗਿਆ। ਇਸ ਮੌਕੇ ਆਂਗਣਵਾੜੀ ਵਰਕਰ ਕਰਮਜੀਤ ਕੌਰ, ਅਵਤਾਰ ਸਿੰਘ, ਰੋਹਿਤ, ਕੰਨੂ ਅਤੇ ਕਲੱਬ ਦੇ ਸਮੂਹ ਮੈਂਬਰ ਹਾਜ਼ਰ ਸਨ।

LEAVE A REPLY

Please enter your comment!
Please enter your name here