ਜ਼ਿਲ੍ਹੇ ਵਿੱਚ ਕੋਵਿਡ-19 ਦਾ ਕੋਈ ਪਾਜੇਟਿਵ ਮਰੀਜ ਨਹੀਂ

ਹੁਸ਼ਿਆਰਪੁਰ (ਦ ਸਟੈਲਰ ਨਿਊਜ਼)। ਸਿਵਲ ਸਰਜਨ ਡਾ. ਲਖਵੀਰ ਸਿੰਘ ਨੇ ਕੋਵਿਡ ਦੀ ਤਾਜ਼ਾ ਸਥਿਤੀ ਬਾਰੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਅੱਜ ਫਲੂ ਵਰਗੇ ਸ਼ੱਕੀ ਲੱਛਣਾ ਵਾਲੇ  726  ਨਵੇਂ ਸੈਪਲ ਲੈਣ  ਨਾਲ ਅਤੇ 432 ਸੈਪਲਾਂ ਦੀ ਰਿਪੋਟ ਪ੍ਰਾਪਤ ਹੋਣ ਨਾਲ ਕੋਵਿਡ-19 ਦਾ ਕੋਈ ਪਾਜੇਟਿਵ ਮਰੀਜ ਨਹੀਂ ਆਇਆ ਹੈ।

Advertisements

ਹੁਣ ਤੱਕ  ਕੁੱਲ ਪਾਜੇਟਿਵ ਮਰੀਜਾਂ ਦੀ ਗਿਣਤੀ  ਜ਼ਿਲ੍ਹੇ ਦੇ ਸੈਪਲਾਂ ਵਿੱਚੋ 38026 ਹੈ  ਅਤੇ ਬਾਹਰਲੇ  ਜ਼ਿਲਿਆਂ ਤੋਂ 2862 ਪਾਜਟਿਵ ਕੇਸ ਪ੍ਰਾਪਤ ਹੋਣ ਨਾਲ ਕੋਵਿਡ-19 ਦੇ ਕੁੱਲ ਪਾਜਟਿਵ ਕੇਸ 40888 ਹੋ ਗਏ ਹਨ ।

ਜ਼ਿਲ੍ਹੇ ਵਿੱਚ ਹੁਣ ਤੱਕ ਕੋਵਿਡ-19 ਦੇ  ਲਏ ਗਏ ਕੁੱਲ ਸੈਪਲਾਂ ਦੀ ਗਿਣਤੀ 1182657 ਹੈ ਤੇ ਲੈਬ ਤੋ ਪ੍ਰਾਪਤ ਰਿਪੋਟਾਂ ਅਨੁਸਾਰ , 1143543 ਸੈਪਲ  ਨੈਗਟਿਵ ਹਨ ।ਜਦ ਕਿ 2896 ਸੈਪਲਾਂ ਦੀ ਰਿਪੋਟ ਦਾ ਇੰਤਜਾਰ ਹੈ  ਤੇ ਹੁਣ ਤੱਕ ਮੌਤਾਂ ਦੀ ਗਿਣਤੀ 1096 ਹੈ । ਐਕਟਿਵ ਕੇਸਾ ਦੀ ਗਿਣਤੀ  02 ਹੈ, ਜਦਕਿ ਠੀਕ ਹੋਏ ਮਰੀਜਾਂ ਦੀ ਗਿਣਤੀ 39790 ਹੈ ।

LEAVE A REPLY

Please enter your comment!
Please enter your name here