ਪਿੰਡ ਸ਼ੇਰ ਸਿੰਘ ਵਾਲਾ ਵਿਖੇ 1 ਏਕੜ ਤੋਂ ਵੱਧ ਪੰਚਾਇਤੀ ਜ਼ਮੀਨ ਦਾ ਛੁਡਾਇਆ ਨਾਜਾਇਜ਼ ਕਬਜਾ

ਫਿਰੋਜ਼ਪੁਰ, (ਦ ਸਟੈਲਰ ਨਿਊਜ਼)। ਗੁਰੂਹਰਸਹਾਏ ਤਹਿਸੀਲ ਦੇ ਪਿੰਡ ਸ਼ੇਰ ਸਿੰਘ ਵਾਲਾ ਵਿਖੇ 1 ਏਕੜ 2 ਕਨਾਲ ਪੰਚਾਇਤੀ ਜ਼ਮੀਨ ਨੂੰ ਨਾਜਾਇਜ਼ ਕਬਜ਼ੇ ਤੋਂ ਛੁਡਾਇਆ ਗਿਆ ਹੈ। ਇਹ ਜਾਣਕਾਰੀ ਐਸ. ਡੀ. ਐਮ. ਬਬਨਦੀਪ ਸਿੰਘ ਵਾਲੀਆ ਵੱਲੋਂ ਦਿੱਤੀ ਗਈ।

Advertisements

        ਉਨ੍ਹਾਂ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਪਹਿਲਾਂ ਹੀ ਸਰਕਾਰੀ ਜਾਂ ਪੰਚਾਇਤੀ ਜ਼ਮੀਨਾਂ ‘ਤੇ ਨਾਜਾਇਜ ਕਬਜੇ ਕਰਨ ਵਾਲਿਆਂ ਨੂੰ 31 ਮਈ ਤੱਕ ਜ਼ਮੀਨ ਸਰਕਾਰ ਦੇ ਸਪੁਰਦ ਕਰਨ ਦੀ ਚਿਤਾਵਨੀ ਦਿੱਤੀ ਗਈ ਹੈ।

        ਉਨ੍ਹਾਂ ਸਰਕਾਰੀ/ਪੰਚਾਇਤੀ ਜ਼ਮੀਨ ‘ਤੇ ਕਬਜ਼ਾ ਕਰਨ ਵਾਲਿਆਂ ਨੂੰ ਇਹ ਜ਼ਮੀਨਾਂ ਸਵੈ-ਇੱਛਾ ਨਾਲ ਸਪੁਰਦ ਕਰਨ ਲਈ ਚਿਤਾਵਨੀ ਦਿੰਦਿਆਂ ਕਿਹਾ ਕਿ ਜੇਕਰ ਉਹ ਅਜਿਹਾ ਨਹੀਂ ਕਰਦੇ ਤਾਂ ਅਜਿਹੇ ਕਸੂਰਵਾਰ ਲੋਕਾਂ ਵਿਰੁੱਧ ਨਵੇਂ ਸਿਰਿਓਂ ਐਫਆਈਆਰ ਦਰਜ ਕਰਨ ਦੇ ਨਾਲ-ਨਾਲ ਗੈਰ-ਕਾਨੂੰਨੀ ਕਬਜੇ ਵਾਲੀਆਂ ਜਮੀਨਾਂ ਦੀਆਂ ਪਿਛਲੀਆਂ ਦੇਣਦਾਰੀਆਂ ਵੀ ਵਸੂਲੀਆਂ ਜਾਣਗੀਆਂ।

LEAVE A REPLY

Please enter your comment!
Please enter your name here