ਝੋਨੇ ਦੀ ਸਿੱਧੀ ਬਿਜਾਈ ਸਬੰਧੀ ਪ੍ਰੇਰਿਤ ਕਰਨ ਲਈ ਤਹਿਸੀਲ ਕੰਪਲੈਕਸ ਵਿਖੇ ਲਗਾਇਆ ਬੈਨਰ

ਫਿਰੋਜ਼ਪੁਰ, (ਦ ਸਟੈਲਰ ਨਿਊਜ਼)। ਤਹਿਸੀਲ ਗੁਰੂਹਰਸਹਾਏ ਵਿਖੇ ਝੋਨੇ ਦੀ ਸਿਧੀ ਬਿਜਾਈ ਸਬੰਧੀ ਪ੍ਰੇਰਿਤ ਕਰਨ ਹਿੱਤ ਐਸ.ਡੀ.ਐਮ. ਬਬਨਦੀਪ ਸਿੰਘ ਵਾਲੀਆ ਵੱਲੋਂ ਵਿਸ਼ੇਸ਼ ਕੈਂਪ ਲਗਾਇਆ ਗਿਆ। ਇਸ ਦੌਰਾਨ ਹਾਜਰ ਕਿਸਾਨ ਵੀਰਾਂ ਨੂੰ ਝੋਨੇ ਦੀ ਸਿਧੀ ਬਿਜਾਈ ਕਰਨ ਲਈ ਪ੍ਰੇਰਿਤ ਕੀਤਾ ਗਿਆ ਅਤੇ ਇਕ ਬੈਨਰ ਵੀ ਲਗਾਇਆ ਗਿਆ।        ਇਸ ਮੌਕੇ ਐਸ.ਡੀ.ਐਮ. ਬਬਨਦੀਪ ਸਿੰਘ ਵਾਲੀਆ ਨੇ ਕਿਹਾ ਕਿ ਜ਼ਮੀਨ ਹੇਠਲੇ ਪਾਣੀ ਦਾ ਪੱਧਰ ਲਗਾਤਾਰ ਨੀਵਾਂ ਜਾਣ ਦੇ ਨਾਲ ਹੀ ਜ਼ਮੀਨ ਦੇ ਭੌਤਿਕੀ ਗੁਣਾਂ ਅਤੇ ਉਤਪਾਦਕਤਾ ਵਿੱਚ ਵੀ ਕਮੀ ਆ ਰਹੀ ਹੈ। ਇਸ ਸਮੱਸਿਆ ਦਾ ਹੱਲ ਝੋਨੇ ਦੀ ਸਿੱਧੀ ਬਿਜਾਈ ਕਰਨ ਨਾਲ ਹੋ ਸਕਦਾ ਹੈ।

Advertisements

        ਇਸ ਮੌਕੇ ‘ਤੇ ਏ.ਡੀ.ਓ. ਸੰਦੀਪ ਕੁਮਾਰ ਵੱਲੋਂ ਝੋਨੇ ਦੀ ਸਿਧੀ ਬਿਜਾਈ ਕਰਨ ਵਾਲੇ ਕਿਸਾਨ ਵੀਰਾ ਨੂੰ ਮਿਲਣ ਵਾਲੀ ਵਿਤੀ ਸਹਾਇਤਾ ਬਾਰੇ ਵੀ ਜਾਣਕਾਰੀ ਦਿੱਤੀ ਗਈ। ਉਨ੍ਹਾਂ ਦੱਸਿਆ ਕਿ ਸਾਲ 2022-23 ਵਿੱਚ ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੇ ਵਿਸ਼ੇਸ਼ ਹੁਕਮਾਂ ਅਨੁਸਾਰ ਧਰਤੀ ਹੇਠਲੇ ਪਾਣੀ ਦੀ ਸੰਯਮ ਨਾਲ ਵਰਤੋਂ ਕਰਨ ਲਈ ਸਿਧੀ ਬਿਜਾਈ ਕਰਨ ਵਾਲੇ ਕਿਸਾਨਾਂ ਨੂੰ 1500 ਰੁਪਏ ਪ੍ਰਤੀ ਏਕੜ ਵਿੱਤੀ ਸਹਾਇਤਾ ਦਿੱਤੀ ਜਾਣੀ ਹੈ ਜਿਸ ਅਧੀਨ ਇਸ ਸਾਲ ਜ਼ਿਲ੍ਹੇ ਵਿੱਚ ਵੱਧ ਤੋਂ ਵੱਧ ਰਕਬਾ ਇਸ ਅਧੀਨ ਲਿਆਉਣ ਲਈ ਟੀਚਾ ਮਿੱਥਿਆ ਗਿਆ ਹੈ।

        ਝੋਨੇ ਦੀ ਸਿੱਧੀ ਬਿਜਾਈ ਕਰਨ ਨਾਲ 20-30 ਫੀਸਦੀ ਪਾਣੀ ਦੀ ਬੱਚਤ ਅਤੇ 2500-3000 ਰੁਪਏ ਤਕ ਮਜ਼ਦੂਰੀ ਦਾ ਖਰਚਾ ਘਟਾਇਆ ਜਾ ਸਕਦਾ ਹੈ।

LEAVE A REPLY

Please enter your comment!
Please enter your name here