ਪੁਲਿਸ ਮੁਲਾਜ਼ਿਮ ਹੀ ਬਣਿਆ ਪੁਲਿਸ ਮੁਲਾਜ਼ਮ ਦੇ ਬਾਪ ਦਾ ਕਾਤਿਲ

ਕਪੂਰਥਲਾ (ਦ ਸਟੈਲਰ ਨਿਊਜ਼), ਰਿਪੋਰਟ: ਗੌਰਵ ਮੜੀਆ। ਜਿਲਾ ਕਪੂਰਥਲਾ ਦੇ ਹਲਕਾ ਸੁਲਤਾਨਪੁਰਲੋਧੀ ਵਿਖੇ ਗਲੀ ਵਿੱਚ ਕੀਤੀ ਉਸਾਰੀ ਦੌਰਾਨ ਵਾਧੇ ਨੂੰ ਲੈ ਕੇ ਹੋਈ ਆਪਸੀ ਤਕਰਾਰ ਵਿੱਚ ਇੱਕ ਪੁਲਿਸ ਮੁਲਾਜ਼ਮ ਵੱਲੋਂ ਚਲਾਈ ਗਈ ਗੋਲੀ ਨਾਲ ਪੁਲਿਸ ਮੁਲਾਜ਼ਿਮ ਦੇ ਪਿਤਾ ਨੂੰ ਗੰਭੀਰ ਰੂਪ ਵਿਚ ਜ਼ਖਮੀ ਹੋਣ ਉਪਰੰਤ ਮੌਤ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਪਿੰਡ ਤਲਵੰਡੀ ਚੌਧਰੀਆਂ ਵਿੱਚ ਗਲੀ ਵਿਚ ਕੀਤੀ ਪੈਡ ਦੌਰਾਨ ਵਾਧੇ ਨੂੰ ਲੈ ਕੇ ਪਿੰਡ ਵਾਸੀ ਜਸਬੀਰ ਸਿੰਘ ਪੁੱਤਰ ਅਮਰਿੰਦਰ ਸਿੰਘ ਦਾ ਆਪਣੇ ਗੁਆਂਢੀ ਏ ਐੱਸ ਆਈ ਹਰਦੇਵ ਸਿੰਘ ਪੁੱਤਰ ਬਲਵੀਰ ਸਿੰਘ ਨੰਬਰ (67) ਜੋ ਕਿ ਕਪੂਰਥਲਾ ਵਿਖੇ ਤੈਨਾਤ ਹੈ ਉਸ ਨਾਲ ਗੱਡੀ ਨਾ ਲੰਘਣ ਕਾਰਨ ਆਪਸ ਵਿੱਚ ਬਹਿਸ ਹੋ ਗਈ ਤੇ ਗੁੱਸੇ ਵਿਚ ਆ ਕੇ ਏ ਐੱਸ ਆਈ ਹਰਦੇਵ ਸਿੰਘ ਨੇ ਆਪਣੀ 12 ਬੋਰ ਦੀ ਲਾਇਸੈਂਸੀ ਬੰਦੂਕ ਨਾਲ ਜਸਬੀਰ ਸਿੰਘ ਤੇ ਤਾਬੜਤੋੜ ਫਾਇਰ ਕਰ ਦਿੱਤੇ, ਜਿਸ ਦੌਰਾਨ ਇਕ ਗੋਲੀ ਉਸ ਦੇ ਸੀਨੇ ਵਿੱਚ ਲੱਗੀ। ਗੋਲੀ ਲੱਗਣ ਨਾਲ ਗੰਭੀਰ ਰੂਪ ਵਿਚ ਜ਼ਖ਼ਮੀ ਜਸਬੀਰ ਸਿੰਘ ਨੂੰ ਤੁਰੰਤ ਸਿਵਲ ਹਸਪਤਾਲ ਸੁਲਤਾਨਪੁਰ ਲੋਧੀ ਲਿਆਂਦਾ ਗਿਆ।

Advertisements

ਜਿਥੇ ਉਸਦੀ ਹਾਲਤ ਜ਼ਿਆਦਾ ਗੰਭੀਰ ਹੋਣ ਕਾਰਨ ਉਸ ਨੂੰ ਤੁਰੰਤ ਕਪੂਰਥਲਾ ਲਈ ਰੈਫਰ ਕਰ ਦਿੱਤਾ, ਜਿਸ ਦੌਰਾਨ ਰਸਤੇ ਵਿਚ ਹੀ ਉਸ ਦੀ ਮੌਤ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ। ਇਸ ਸਬੰਧੀ ਗੱਲਬਾਤ ਕਰਦਿਆਂ ਡੀਐਸਪੀ ਸੁਲਤਾਨਪੁਰ ਲੋਧੀ ਰਜੇਸ਼ ਕੱਕੜ ਨੇ ਦੱਸਿਆ ਕਿ ਗੋਲੀ ਲੱਗਣ ਦੀ ਘਟਨਾ ਦਾ ਸਮਾਚਾਰ ਮਿਲਣ ਤੇ ਉਹ ਅਤੇ ਐਸਐਚਓ ਹਰਜਿੰਦਰ ਸਿੰਘ ਤਲਵੰਡੀ ਚੌਧਰੀਆਂ ਮੌਕੇ ਤੇ ਪਹੁੰਚ ਗਏ ਹਨ। ਉਨ੍ਹਾਂ ਦੱਸਿਆ ਕਿ ਇਹ ਘਟਨਾ ਆਪਸੀ ਤਕਰਾਰ ਤੇ ਬਹਿਸ ਕਾਰਨ ਹੋਈ ਹੈ ਜਿਸ ਦੌਰਾਨ ਗੋਲੀ ਲੱਗਣ ਨਾਲ ਇਕ ਵਿਅਕਤੀ ਦੀ ਮੌਤ ਹੋ ਗਈ ਹੈ। ਉਨ੍ਹਾਂ ਦੱਸਿਆ ਕਿ ਪੁਲਸ ਵਲੋਂ ਮਾਮਲੇ ਦੀ ਜਾਂਚ ਪੜਤਾਲ ਕੀਤੀ ਜਾ ਰਹੀ ਹੈ ਅਤੇ ਹਾਲੇ ਕਿਸੇ ਦੇ ਬਿਆਨ ਦਰਜ ਨਹੀਂ ਕੀਤੇ ਗਏ ਹਨ।

LEAVE A REPLY

Please enter your comment!
Please enter your name here