ਵਧੀਕ ਡਿਪਟੀ ਕਮਿਸ਼ਨਰ ਵੱਲੋਂ ਗਵਰਨਿੰਗ ਕਾਊਂਸਲ ਆਫ ਬਿਊਰੋ ਦੀ ਕੀਤੀ ਗਈ ਮੀਟਿੰਗ

ਫਿਰੋਜ਼ਪੁਰ (ਦ ਸਟੈਲਰ ਨਿਊਜ਼), ਵਧੀਕ ਡਿਪਟੀ ਕਮਿਸ਼ਨਰ (ਵਿਕਾਸ)-ਕਮ-ਸੀਈਓ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਗਗਨਦੀਪ ਸਿੰਘ ਵਿਰਕ ਵੱਲੋਂ ਵੱਖ ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਗਵਰਨਿੰਗ ਕਾਊਂਸਲ ਆਫ ਬਿਊਰੋ ਦੀ ਮੀਟਿੰਗ ਕੀਤੀ ਗਈ। ਇਸ ਮੌਕੇ ਜਿਲ੍ਹਾ ਰੋਜਗਾਰ ਉਤਪੱਤੀ ਹੁਨਰ ਵਿਕਾਸ ਅਤੇ ਸਿਖਲਾਈ ਅਫਸਰ ਹਰਮੇਸ਼ ਕੁਮਾਰ ਵੀ ਮੌਜੂਦ ਸਨ।

Advertisements

ਇਸ ਦੌਰਾਨ ਵਧੀਕ ਡਿਪਟੀ ਕਮਿਸ਼ਨਰ ਵੱਲੋਂ ਵੱਖ ਵੱਖ ਵਿਭਾਗਾਂ ਦੇ ਅਧਿਕਾਰੀਆਂ ਤੋਂ ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਨਾਲ ਸਬੰਧਿਤ ਹੁਣ ਤੱਕ ਕੀਤੇ ਗਏ ਕੰਮਾਂ ਅਤੇ ਟੀਚਿਆਂ ਬਾਰੇ ਜਾਣਕਾਰੀ ਹਾਸਲ ਕੀਤੀ। ਉਨ੍ਹਾਂ ਜ਼ਿਲ੍ਹਾ ਵਿਕਾਸ ਤੇ ਪੰਚਾਇਤ ਅਫਸਰ ਨੂੰ ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਦੀਆਂ ਸੇਵਾਵਾਂ ਬਾਰੇ ਵੱਧ ਤੋਂ ਵੱਧ ਲੋਕਾਂ ਨੂੰ ਜਾਗਰੂਕ ਕਰਵਾਉਣ ਲਈ ਕਿਹਾ ਤਾਂ ਜੋ ਇਨ੍ਹਾ ਸੇਵਾਵਾਂ ਦਾ ਲਾਭ ਵੱਧ ਤੋਂ ਵੱਧ ਲੋਕਾਂ ਤੱਕ ਪਹੁੰਚ ਸਕੇ। ਇਸ ਤਰ੍ਹਾਂ ਉਨ੍ਹਾਂ ਸਰਕਾਰੀ ਬਹੁਤਕਨੀਕੀ ਕਾਲਜ, ਐਸਬੀਐਸ ਯੂਨੀਵਰਸਿਟੀ, ਆਈਟੀਆਈ, ਸੀਪਾਈਟ ਦੇ ਅਧਿਕੀਆਂ ਨੂੰ ਵਿਦਿਆਰਥੀਆਂ ਨੂੰ ਜ਼ਿਲ੍ਹਾ ਰੋਜ਼ਗਾਰ ਤੇ ਬਿਊਰੋ ਦੀਆਂ ਸੇਵਾਵਾਂ ਬਾਰੇ ਦੱਸਣ ਦੇ ਨਾਲ ਨਾਲ ਵਿਦਿਆਰਥੀਆਂ ਦਾ ਨਾਮ ਬਿਊਰੋ ਵਿਚ ਰਜਿਸਟਰੇਸ਼ਨ ਕਰਵਾਉਣ ਅਤੇ ਪੀਜੀਕਰਾਮ ਪੋਰਟਲ ਸਬੰਧੀ ਜਾਣਕਾਰੀ ਦੇਣ ਲਈ ਕਿਹਾ। ਉਨ੍ਹਾਂ ਇਸ ਮੌਕੇ ਵਿਦਿਆਰਥੀਆਂ ਅਤੇ ਬੇਰੋਜ਼ਗਾਰ ਨੋਜਵਾਨਾਂ ਨੂੰ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵੱਲੋਂ ਲਗਾਏ ਜਾਂਦੇ ਰੋਜਗਾਰ ਕੈਂਪਾ ਅਤੇ ਟਰੇਨਿੰਗਾਂ ਸਬੰਧੀ ਦਿੱਤੀਆਂ ਜਾਂਦੀਆਂ ਸੇਵਾਵਾਂ ਦਾ ਵੱਧ ਤੋਂ ਵੱਧ ਲਾਭ ਉਠਾਉਣ ਦੀ ਅਪੀਲ ਵੀ ਕੀਤੀ। 

LEAVE A REPLY

Please enter your comment!
Please enter your name here