ਜ਼ਿਲ੍ਹੇ ਵਿੱਚ ਕੋਵਿਡ-19 ਦਾ 1 ਪਾਜੇਟਿਵ ਮਰੀਜ

ਹੁਸ਼ਿਆਰਪੁਰ (ਦ ਸਟੈਲਰ ਨਿਊਜ਼), ਸਿਵਲ ਸਰਜਨ ਡਾ. ਲਖਵੀਰ ਸਿੰਘ ਨੇ ਕੋਵਿਡ ਦੀ ਤਾਜ਼ਾ ਸਥਿਤੀ ਬਾਰੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਫਲੂ ਵਰਗੇ ਸ਼ੱਕੀ ਲੱਛਣਾ ਵਾਲੇ 897 ਨਵੇਂ ਸੈਪਲ ਲੈਣ ਨਾਲ ਅਤੇ 841 ਸੈਪਲਾਂ ਦੀ ਰਿਪੋਟ ਪ੍ਰਾਪਤ ਹੋਣ ਨਾਲ ਕੋਵਿਡ-19 ਦਾ 1 ਨਵਾਂ ਪਾਜੇਟਿਵ ਮਰੀਜ ਆਇਆ ਹੈ । ਹੁਣ ਤੱਕ ਕੁੱਲ ਪਾਜੇਟਿਵ ਮਰੀਜਾਂ ਦੀ ਗਿਣਤੀ ਜ਼ਿਲ੍ਹੇ ਦੇ ਸੈਪਲਾਂ ਵਿੱਚੋ 38027 ਹੈ ਅਤੇ ਬਾਹਰਲੇ ਜ਼ਿਲਿਆਂ ਤੋਂ 2862 ਪਾਜਟਿਵ ਕੇਸ ਪ੍ਰਾਪਤ ਹੋਣ ਨਾਲ ਕੋਵਿਡ-19 ਦੇ ਕੁੱਲ ਪਾਜਟਿਵ ਕੇਸ 40889 ਹੋ ਗਏ ਹਨ ।

Advertisements

ਜ਼ਿਲ੍ਹੇ ਵਿੱਚ ਹੁਣ ਤੱਕ ਕੋਵਿਡ-19 ਦੇ ਲਏ ਗਏ ਕੁੱਲ ਸੈਪਲਾਂ ਦੀ ਗਿਣਤੀ 1183554 ਹੈ ਤੇ ਲੈਬ ਤੋ ਪ੍ਰਾਪਤ ਰਿਪੋਟਾਂ ਅਨੁਸਾਰ , 1144383 ਸੈਪਲ ਨੈਗਟਿਵ ਹਨ । ਜਦ ਕਿ 2952 ਸੈਪਲਾਂ ਦੀ ਰਿਪੋਟ ਦਾ ਇੰਤਜਾਰ ਹੈ ਤੇ ਹੁਣ ਤੱਕ ਮੌਤਾਂ ਦੀ ਗਿਣਤੀ 1096 ਹੈ । ਐਕਟਿਵ ਕੇਸਾ ਦੀ ਗਿਣਤੀ 3 ਹੈ, ਜਦਕਿ ਠੀਕ ਹੋਏ ਮਰੀਜਾਂ ਦੀ ਗਿਣਤੀ 39790 ਹੈ ।

LEAVE A REPLY

Please enter your comment!
Please enter your name here