ਡੇਅਰੀ ਵਿਭਾਗ ਵਲੋਂ ਮੁਫ਼ਤ ਦੁੱਧ ਪਰਖ ਕੈਂਪ ਲਗਾਇਆ

ਹੁਸ਼ਿਆਰਪੁਰ(ਦ ਸਟੈਲਰ ਨਿਊਜ਼)। ਘਰਾਂ ਵਿਚ ਵਰਤੇ ਜਾਂਦੇ ਦੁੱਧ ਦੀ ਕੁਆਲਟੀ ਪ੍ਰਤੀ ਜਾਗਰੂਕਤਾ ਲਿਆਉਣ ਲਈ ਡੇਅਰੀ ਵਿਭਾਗ ਵਲੋਂ ਮੁਫ਼ਤ ਦੁੱਧ ਪਰਖ ਮੁਹਿੰਮ ਸ਼ੁਰੂ ਕੀਤੀ ਗਈ ਹੈ, ਜਿਸ ਤਹਿਤ ਸ਼ਹਿਰਾਂ ਵਿਚ ਦੁੱਧ ਦੀ ਕੁਆਲਟੀ ਚੈਕ ਕੀਤੀ ਜਾਂਦੀ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਡਾਇਰੈਕਟਰ ਡੇਅਰੀ ਹਰਵਿੰਦਰ ਸਿੰਘ ਨੇ ਦੱਸਿਆ ਕਿ ਇਸ ਮੁਹਿੰਮ ਤਹਿਤ ਹੁਸ਼ਿਆਰਪੁਰ ਦੇ ਮੁਹੱਲਾ ਇਸਲਾਮਾਬਾਦ ਵਾਰਡ ਨੰਬਰ 8 ਵਿਖੇ ਮੁਫ਼ਤ ਦੁੱਧ ਪਰਖ ਕੈਂਪ ਲਗਾਇਆ ਗਿਆ। ਇਸ ਕੈਂਪ ਵਿਚ ਕੁੱਲ 22 ਸੈਂਪਲ ਲਏ ਗਏ, ਜਿਨ੍ਹਾਂ ਵਿਚ 13 ਸੈਂਪਲਾਂ ਵਿਚ ਪਾਣੀ ਦੀ ਮਾਤਰਾ ਵੱਧ ਪਾਈ ਗਈ ਅਤੇ 9 ਸੈਂਪਲ ਮਿਆਰਾਂ ਅਨੁਸਾਰ ਸਹੀ ਪਾਏ ਗਏ। ਉਨ੍ਹਾਂ ਦੱਸਿਆ ਕਿ 3 ਸੈਂਪਲ ਯੂਰੀਆ ਦੇ ਟੈਸਟ ਕੀਤੇ ਗਏ, 1 ਸੈਂਪਲ ਸਾਲਟ ਦੇ ਟੈਸਟ ਕੀਤੇ ਗਏ। ਇਨ੍ਹਾਂ ਵਿਚ ਕੋਈ ਵੀ ਹਾਨੀਕਾਰਕ ਪਦਾਰਥ ਨਹੀਂ ਪਾਇਆ ਗਿਆ।

Advertisements

ਇਹ ਟੈਸਟ ਸ੍ਰੀ ਬਰਜਿੰਦਰ ਸਿੰਘ ਅਤੇ ਟੀਮ ਮੈਂਬਰ ਗੁਰਪ੍ਰੀਤ ਸਿੰਘ ਵਲੋਂ ਕੀਤੇ ਗਏ। ਵਿਭਾਗੀ ਟੀਮ ਵਲੋਂ ਇਲਾਕਾ ਨਿਵਾਸੀਆਂ ਨੂੰ ਚੰਗੀ ਕੁਆਲਟੀ ਵਾਲਾ ਦੁੱਧ ਵਰਤਣ ਲਈ ਪ੍ਰੇਰਿਤ ਵੀ ਕੀਤਾ ਗਿਆ। ਇਸ ਮੌਕੇ ਐਮ.ਸੀ. ਮੁੱਖੀ ਰਾਮ, ਡਾ. ਪਰਮਜੀਤ ਸਿੰਘ, ਨਿਰਮਲ ਸਿੰਘ, ਗੁਰਦੀਪ ਸਿੰਘ, ਦੀਪਕ ਸੰਦਲ, ਹਰਵਿੰਦਰ ਸਿੰਘ, ਅਜੈ ਕੁਮਾਰ ਅਤੇ ਅਮਰਦੀਪ ਸਿੰਘ ਵੀ ਮੌਜੂਦ ਸਨ।  

LEAVE A REPLY

Please enter your comment!
Please enter your name here