ਆਪਣਾ ਕਾਰੋਬਾਰ ਸ਼ੁਰੂ ਕਰਨ ਦੇ ਚਾਹਵਾਨ ਅਨੁਸੂਚਿਤ ਜਾਤੀ ਦੇ ਨੌਜਵਾਨਾਂ ਲਈ ਜਾਗਰੂਕਤਾ ਕੈਂਪ 24 ਮਈ ਨੂੰ

ਹੁਸ਼ਿਆਰਪੁਰ(ਦ ਸਟੈਲਰ ਨਿਊਜ਼)। ਜ਼ਿਲ੍ਹਾ ਰੋਜ਼ਗਾਰ ਅਫ਼ਸਰ ਸ੍ਰੀ ਗੁਰਮੇਲ ਸਿੰਘ ਅਤੇ ਜਨਰਲ ਮੈਨੇਜਰ ਜ਼ਿਲ੍ਹਾ ਉਦਯੋਗ ਕੇਂਦਰ ਸ੍ਰੀ ਅਰੁਣ ਕੁਮਾਰ ਨੇ ਦੱਸਿਆ ਕਿ ਅਨੁਸੂਚਿਤ ਜਾਤੀ ਨਾਲ ਸਬੰਧਤ ਜਿਲ੍ਹੇ ਦੇ ਨਿਵਾਸੀ ਜੋ ਆਪਣਾ ਕੰਮ-ਧੰਦਾ ਸ਼ੁਰੂ ਕਰਨਾ ਚਾਹੁੰਦੇ ਹਨ, ਉਨ੍ਹਾਂ ਲਈ ਜ਼ਿਲ੍ਹਾ ਰੋਜਗਾਰ ਤੇ ਕਾਰੋਬਾਰ ਬਿਊਰੋ ਅਤੇ ਜ਼ਿਲ੍ਹਾ ਉਦਯੋਗ ਕੇਂਦਰ ਵਲੋਂ ਸਾਂਝੇ ਤੌਰ ’ਤੇ 24 ਮਈ ਨੂੰ ਸਵੇਰੇ 11 ਵਜੇ ਜ਼ਿਲ੍ਹਾ ਉਦਯੋਗ ਕੇਂਦਰ ਵਿਚ ਜਾਗਰੂਕਤਾ ਕੈਂਪ ਲਗਾਇਆ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਇਸ ਸਬੰਧੀ ਅਪਲਾਈ ਕਰਨ ਲਈ ਸਿਰਫ਼ ਅਨੁਸੂਚਿਤ ਜਾਤੀ ਨਾਲ ਸਬੰਧਤ ਪ੍ਰਾਰਥੀ ਜ਼ਿਲ੍ਹਾ ਰੋਜ਼ਗਾਰ ਦਫ਼ਤਰ ਦੀ ਮੋਬਾਇਲ ਐਪ ‘ਡੀ.ਬੀ.ਈ.ਈ.’ ਆਨਲਾਈਨ ਗੂਗਲ ਪਲੇਅ ਸਟੋਰ ਤੋਂ ਡਾਊਨਲੋਡ ਕਰਕੇ ਅਤੇ ਸਕਿੱਲ ਕੋਰਸ ਦੇ ਸੈਕਸ਼ਨ ਵਿਚ ਜਾ ਕੇ 23 ਮਈ ਬਾਅਦ ਦੁਪਹਿਰ 3 ਵਜੇ ਤੱਕ ਅਪਲਾਈ ਕਰ ਸਕਦੇ ਹਨ। ਇਸ ਕੈਂਪ ਦੇ ਚਾਹਵਾਨ ਉਮੀਦਵਾਰਾਂ ਦਾ ਇਕ ਬੈਚ ਬਣਾ ਕੇ 4 ਹਫਤੇ ਦੀ ਮੁਫ਼ਤ ਈ.ਡੀ.ਪੀ.  (Entrepreneurship development program)  ਟਰੇਨਿੰਗ ਕਰਵਾਈ ਜਾਵੇਗੀ, ਜਿਸ ਵਿਚ ਪ੍ਰਾਰਥੀਆਂ ਨੂੰ ਆਪਣਾ ਖੁਦ ਦਾ ਕੰਮ ਸ਼ੁਰੂ ਕਰਨ ਬਾਰੇ ਟਰੇਂਡ ਕੀਤਾ ਜਾਵੇਗਾ ਅਤੇ ਇਸ ਟਰੇਨਿੰਗ ਦੇ ਬਾਅਦ ਇਨ੍ਹਾਂ ਪ੍ਰਾਰਥੀਆਂ ਨੂੰ ਆਪਣਾ ਕੰਮ ਸ਼ੁਰੂ ਕਰਨ ਲਈ ਸਬਸਿਡੀ ਵਾਲੇ ਕਰਜ਼ੇ ਵੀ ਦਿੱਤੇ ਜਾਣਗੇ।

Advertisements


ਜ਼ਿਲ੍ਹਾ ਰੋਜ਼ਗਾਰ ਅਫ਼ਸਰ ਤੇ ਜਨਰਲ ਮੈਨੇਜਰ ਜ਼ਿਲ੍ਹਾ ਉਦਯੋਗ ਕੇਂਦਰ ਨੇ ਦੱਸਿਆ ਕਿ ਇਹ ਈ.ਡੀ.ਪੀ. ਪ੍ਰੋਗਰਾਮ ਅਨੁਸੂਚਿਤ ਜਾਤੀ ਦੇ ਬੱਚਿਆਂ ਦੇ ਭਵਿੱਖ ਨੂੰ ਸੁਨਹਿਰਾ ਬਣਾਉਣ ਲਈ ਇਕ ਬਹੁਤ ਹੀ ਵਧੀਆ ਕਦਮ ਹੈ। ਉਨ੍ਹਾਂ ਕਿਹਾ ਕਿ ਪੂਰੇ ਜ਼ਿਲ੍ਹੇ ਦੇ ਅਨੁਸੂਚਿਤ ਜਾਤੀ ਨਾਲ ਸਬੰਧਤ ਪ੍ਰਾਰਥੀਆਂ ਨੂੰ ਜੋ ਆਪਣਾ ਕੰਮ-ਧੰਦਾ ਸ਼ੁਰੂ ਕਰਨਾ ਚਾਹੁੰਦੇ ਹਨ, ਉਹ ਇਸ ਈ.ਡੀ.ਪੀ. ਪ੍ਰੋਗਰਾਮ ਦਾ ਵੱਧ ਤੋਂ ਵੱਧ ਲਾਭ ਲੈਣ ਅਤੇ ਰੋਜ਼ਗਾਰ ਦਫ਼ਤਰ ਦੀ ਮੋਬਾਇਲ ਐਪ ‘ਡੀ.ਬੀ.ਈ.ਈ.’ ’ਤੇ ਅਪਲਾਈ ਕਰਨ।

LEAVE A REPLY

Please enter your comment!
Please enter your name here