ਅੱਜ ਜ਼ਿਲ੍ਹੇ ਵਿੱਚ ਕੋਵਿਡ-19 ਦਾ ਕੋਈ ਪਾਜੇਟਿਵ ਮਰੀਜ ਨਹੀਂ

ਹੁਸ਼ਿਆਰਪੁਰ(ਦ ਸਟੈਲਰ ਨਿਊਜ਼)। ਸਿਵਲ ਸਰਜਨ ਡਾ. ਲਖਵੀਰ ਸਿੰਘ ਨੇ ਕੋਵਿਡ ਦੀ ਤਾਜ਼ਾ ਸਥਿਤੀ ਬਾਰੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਅੱਜ ਫਲੂ ਵਰਗੇ ਸ਼ੱਕੀ ਲੱਛਣਾ ਵਾਲੇ 724 ਨਵੇਂ ਸੈਪਲ ਲੈਣ ਨਾਲ ਅਤੇ 721 ਸੈਪਲਾਂ ਦੀ ਰਿਪੋਟ ਪ੍ਰਾਪਤ ਹੋਣ ਨਾਲ ਕੋਵਿਡ-19 ਦਾ ਕੋਈ ਪਾਜੇਟਿਵ ਮਰੀਜ ਨਹੀਂ ਆਇਆ ਹੈ। ਹੁਣ ਤੱਕ ਕੁੱਲ ਪਾਜੇਟਿਵ ਮਰੀਜਾਂ ਦੀ ਗਿਣਤੀ ਜ਼ਿਲ੍ਹੇ ਦੇ ਸੈਪਲਾਂ ਵਿੱਚੋ 38027 ਹੈ ਅਤੇ ਬਾਹਰਲੇ ਜ਼ਿਲਿਆਂ ਤੋਂ 2862 ਪਾਜਟਿਵ ਕੇਸ ਪ੍ਰਾਪਤ ਹੋਣ ਨਾਲ ਕੋਵਿਡ-19 ਦੇ ਕੁੱਲ ਪਾਜਟਿਵ ਕੇਸ 40889 ਹੋ ਗਏ ਹਨ । ਜ਼ਿਲ੍ਹੇ ਵਿੱਚ ਹੁਣ ਤੱਕ ਕੋਵਿਡ-19 ਦੇ ਲਏ ਗਏ ਕੁੱਲ ਸੈਪਲਾਂ ਦੀ ਗਿਣਤੀ 1184278 ਹੈ ਤੇ ਲੈਬ ਤੋ ਪ੍ਰਾਪਤ ਰਿਪੋਟਾਂ ਅਨੁਸਾਰ , 1145104 ਸੈਪਲ ਨੈਗਟਿਵ ਹਨ । ਜਦ ਕਿ 2955 ਸੈਪਲਾਂ ਦੀ ਰਿਪੋਟ ਦਾ ਇੰਤਜਾਰ ਹੈ ਤੇ ਹੁਣ ਤੱਕ ਮੌਤਾਂ ਦੀ ਗਿਣਤੀ 1096 ਹੈ । ਐਕਟਿਵ ਕੇਸਾ ਦੀ ਗਿਣਤੀ 03 ਹੈ, ਜਦਕਿ ਠੀਕ ਹੋਏ ਮਰੀਜਾਂ ਦੀ ਗਿਣਤੀ 39790 ਹੈ ।

Advertisements

LEAVE A REPLY

Please enter your comment!
Please enter your name here