
ਨਵੀਂ ਦਿੱਲੀ: (ਦ ਸਟੈਲਰ ਨਿਊਜ਼), ਰਿਪੋਰਟ: ਜੋਤੀ ਗੰਗੜ੍ਹ। ਸੁਪਰੀਮ ਕੋਰਟ ਨੇ ਕਾਂਗਰਸ ਨੇਤਾ ਅਤੇ ਸਾਬਕਾ ਕ੍ਰਿਕਟਰ ਨਵਜੋਤ ਸਿੱਧੂ ਨੂੰ 34 ਸਾਲ ਪੁਰਾਣੇ ਰੋਡ ਰੇਜ ਮਾਮਲੇ ‘ਚ ਇਕ ਸਾਲ ਦੀ ਕੈਦ ਦੀ ਸਜ਼ਾ ਸੁਣਾਈ ਹੈ। ਜਿਸ ਵੇਲੇ ਸੁਪਰੀਮ ਕੋਰਟ ਦਾ ਫੈਸਲਾ ਆਇਆ ਉਸ ਸਮੇਂ ਨਵਜੋਤ ਸਿੰਘ ਸਿੱਧੂ ਹਾਥੀ ‘ਤੇ ਚੜ੍ਹਕੇ ਮਹਿੰਗਾਈ ਦੇ ਵਿਰੋਧ ‘ਚ ਸ਼ਮੂਲੀਅਤ ਕਰ ਰਹੇ ਸਨ।

ਮਿਲੀ ਜਾਣਕਾਰੀ ਦੇ ਅਨੁਸਾਰ, ਫੈਸਲੇ ਤੋਂ ਬਾਅਦ ਪਹਿਲੀ ਵਾਰ ਨਵਜੋਤ ਸਿੱਧੂ ਨੇ ਟਵੀਟ ਕਰਕੇ ਕਿਹਾ ਕਿ ਉਹ ਖੁਦ ਨੂੰ ਕਾਨੂੰਨ ਦੇ ਹਵਾਲੇ ਕਰਾਂਗਾ। ਯਾਨੀ ਕਾਨੂੰਨ ਦੀ ਪਾਲਣਾ ਕਰੇਗਾ। ਯਾਨੀ ਸੁਪਰੀਮ ਕੋਰਟ ਵੱਲੋਂ ਦਿੱਤੀ ਗਈ ਸਜ਼ਾ ਲਈ ਉਹ ਜੇਲ੍ਹ ਜਾਣਗੇ।












