
ਚੰਡੀਗੜ੍ਹ: (ਦ ਸਟੈਲਰ ਨਿਊਜ਼), ਰਿਪੋਰਟ: ਜੋਤੀ ਗੰਗੜ੍ਹ। ਸਾਬਕਾ ਕਾਂਗਰਸੀ ਆਗੂ ਸੁਨੀਲ ਜਾਖੜ ਵੱਲੋਂ ਕਾਂਗਰਸ ਨੂੰ ਅਲਵਿਦਾ ਕਹਿਣ ਤੋਂ ਬਾਅਦ ਭਾਰਤੀ ਜਨਤਾ ਪਾਰਟੀ ਵਿੱਚ ਸ਼ਾਮਲ ਹੋ ਗਏ ਹਨ। ਦੱਸਿਆਂ ਜਾ ਰਿਹਾ ਹੈ ਕਿ ਭਾਜਪਾ ਦੀ ਗਠਜੋੜ ਪਾਰਟੀ ਪੰਜਾਬ ਲੋਕ ਕਾਂਗਰਸ ਦੇ ਪ੍ਰਧਾਨ ਕੈਪਟਨ ਅਮਰਿੰਦਰ ਸਿੰਘ ਨੇ ਸੁਨੀਲ ਜਾਖੜ ਦੀ ਭਾਜਪਾ ‘ਚ ਸ਼ਮੂਲੀਅਤ ‘ਤੇ ਟਵੀਟ ਕਰਕੇ ਪ੍ਰਤੀਕਰਮ ਦਿੱਤਾ ਹੈ। ਉਨ੍ਹਾਂ ਜਾਖੜ ਦੇ ਭਾਜਪਾ ‘ਚ ਸ਼ਾਮਲ ਹੋਣ ਨੂੰ ਬਹੁਤ ਵਧੀਆ ਫੈਸਲਾ ਦੱਸਿਆ ਹੈ।

ਉਨ੍ਹਾਂ ਟਵੀਟ ਕਰਦਿਆਂ ਲਿਖਿਆ, ”ਸਹੀ ਆਦਮੀ ਸਹੀ ਪਾਰਟੀ ਵਿੱਚ ਆ ਗਿਆ ਹੈ। ਸੁਨੀਲ ਜਾਖੜ ਨੂੰ ਭਾਜਪਾ ‘ਚ ਸ਼ਾਮਲ ਹੋਣ ਦੀਆਂ ਵਧਾਈਆਂ।” ਇਸਦੇ ਨਾਲ ਹੀ ਉਨ੍ਹਾਂ ਕਾਂਗਰਸ ਪਾਰਟੀ ‘ਤੇ ਨਿਸ਼ਾਨਾ ਵਿੰਨਿਆ ਕਿ ਕਾਂਗਰਸ ਪਾਰਟੀ ਵਿੱਚ ਇਮਾਨਦਾਰ ਅਤੇ ਸਹੀ ਨੂੰ ਸਹੀ ਕਹਿਣ ਵਾਲੇ ਉਨ੍ਹਾਂ ਵਰਗੇ ਆਗੂਆਂ ਦਾ ਕਾਂਗਰਸ ਵਿੱਚ ਸਾਹ ਲੈਣਾ ਵੀ ਬਹੁਤ ਔਖਾ ਹੈ। ਇਸ ਲਈ ਹੀ ਉਹ ਕਾਂਗਰਸ ਛੱਡ ਕੇ ਭਾਜਪਾ ਵਿੱਚ ਸ਼ਾਮਲ ਹੋਏ ਹਨ।











