ਡਿਪਟੀ ਕਮਿਸ਼ਨਰ ਨੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਜ਼ਿਲ੍ਹੇ ਦੇ ਵਿਕਾਸ ਕਾਰਜਾਂ ਸਬੰਧੀ ਕੀਤੀ ਮੀਟਿੰਗ

ਫ਼ਿਰੋਜ਼ਪੁਰ (ਦ ਸਟੈਲਰ ਨਿਊਜ਼): ਡਿਪਟੀ ਕਮਿਸ਼ਨਰ ਅੰਮ੍ਰਿਤ ਸਿੰਘ ਵੱਲੋਂ ਜ਼ਿਲ੍ਹੇ ਵਿਚ ਚੱਲ ਰਹੇ ਵਿਕਾਸ ਕਾਰਜਾਂ ਆਦਿ ਸਬੰਧੀ ਵੱਖ ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਗਈ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਗਗਨਦੀਪ ਸਿੰਘ ਵਿਰਕ, ਵਧੀਕ ਡਿਪਟੀ ਕਮਿਸ਼ਨਰ (ਜ.) ਅਮਿਤ ਮਹਾਜਨ, ਐੱਸ.ਡੀ.ਐੱਮ ਜ਼ੀਰਾ ਸੂਬਾ ਸਿੰਘ, ਸਹਾਇਕ ਕਮਿਸਨਰ ਬਬਨਦੀਪ ਸਿੰਘ ਅਤੇ ਡੀਡੀਪੀਓ ਹਰਜਿੰਦਰ ਸਿੰਘ ਮੌਜੂਦ ਸਨ। ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਨੇ ਜ਼ਿਲ੍ਹੇ ਅੰਦਰ ਚੱਲ ਰਹੇ ਵਿਕਾਸ ਕਾਰਜਾਂ ਦੀ ਸਮੀਖਿਆ ਕੀਤੀ।  ਉਨ੍ਹਾਂ ਵਿਕਾਸ ਦੇ ਕੰਮਾਂ ਜਿਵੇਂ ਕਿ ਸੜਕਾਂ ਦੀ ਉਸਾਰੀ/ਮੁਰੰਮਤ, ਲਿੰਕ ਰੋਡਜ਼, ਸੀਵਰੇਜ ਅਤੇ ਪਖਾਨਿਆਂ ਆਦਿ ਨਾਲ ਸਬੰਧਿਤ ਵੱਖ-ਵੱਖ ਵਿਕਾਸ ਕੰਮਾਂ ਸਬੰਧੀ ਅਧਿਕਾਰੀਆਂ ਤੋਂ ਜਾਣਕਾਰੀ ਲਈ ਅਤੇ ਅਧਿਕਾਰੀਆਂ ਨੂੰ ਜ਼ਿਲ੍ਹੇ ਵਿਚ ਚੱਲ ਰਹੇ ਵਿਕਾਸ ਕੰਮਾਂ ਨੂੰ ਜਲਦ ਤੋਂ ਜਲਦ ਪੂਰਾ ਕਰਨ ਅਤੇ ਪੂਰੇ ਹੋ ਚੁੱਕੇ ਕੰਮਾਂ ਦੀ ਜਲਦੀ ਰਿਪੋਰਟ ਸੌਂਪਣ ਨੂੰ ਕਿਹਾ।

Advertisements

ਇਸ ਤੋਂ ਇਲਾਵਾ ਡਿਪਟੀ ਕਮਿਸ਼ਨਰ ਵੱਲੋਂ ਵਾਟਰ ਸਪਲਾਈ ਵਿਭਾਗ, ਪੀਡਬਲਯੂਡੀ ਵਿਭਾਗ, ਸਿਹਤ ਵਿਭਾਗ, ਸਿੱਖਿਆ ਵਿਭਾਗ, ਅਤੇ ਮਾਇਨਿੰਗ ਆਦਿ ਵਿਭਾਗਾਂ ਨਾਲ ਸਬੰਧਿਤ ਕੰਮਾਂ ਅਤੇ ਸਕੀਮਾਂ ਬਾਰੇ ਵਿਚਾਰ ਚਰਚਾ ਕੀਤੀ ਗਈ ਅਤੇ ਵਿਭਾਗਾਂ ਦੇ ਚੱਲ ਰਹੇ ਕੰਮਾਂ ਨੂੰ ਜਲਦੀ ਮੁਕੰਮਲ ਕਰਨ ਲਈ ਕਿਹਾ। ਉਨ੍ਹਾਂ ਕਿਹਾ ਕਿ ਸਬੰਧਿਤ ਵਿਭਾਗਾਂ ਦੇ ਗਲਾਡਾ ਤੋਂ ਹੋਣ ਵਾਲੇ ਕੰਮਾਂ ਦਾ ਮੁਕੰਮਲ ਅਸਟੀਮੇਟ ਗਲਾਡਾ ਨੂੰ ਸੌਂਪਿਆ ਜਾਵੇ। ਇਸ ਮੌਕੇ ਉਨ੍ਹਾਂ ਸਮੂਹ ਅਧਿਕਾਰੀਆਂ ਨੂੰ ਕੰਮਾਂ ਵਿਚ ਤੇਜ਼ੀ ਲਿਆਉਣ ਅਤੇ ਇਮਾਨਦਾਰੀ ਤੇ ਤਨਦੇਹੀ ਨਾਲ ਕੰਮ ਕਰਨ ਲਈ ਆਖਿਆ। ਉਨ੍ਹਾਂ ਸਮੂਹ ਵਿਭਾਗਾਂ ਦੇ ਅਧਿਕਾਰੀਆਂ ਨੂੰ ਕਿਹਾ ਕਿ ਕੰਮਾਂ ਦੀ ਸਮੇਂ ਸਮੇਂ ਸਿਰ ਪ੍ਰਗਤੀ ਰਿਪੋਰਟ ਵੀ ਪੇਸ਼ ਕੀਤੀ ਜਾਵੇ ਤਾਂ ਜੋ ਸਾਰੇ ਕੰਮ ਸਹੀ ਢੰਗ ਅਤੇ ਸਮੇਂ ਸਿਰ ਮੁਕੰਮਲ ਕੀਤੇ ਜਾ ਸਕਣ। ਇਸ ਮੌਕੇ ਜ਼ਿਲ੍ਹਾ ਸਿੱਖਿਆ ਅਫਸਰ (ਸੈ.ਸਿ) ਚਮਕੌਰ ਸਿੰਘ ਅਤੇ ਜ਼ਿਲ੍ਹਾ ਸਿੱਖਿਆ ਅਫਸਰ (ਐ.ਸਿ) ਰਾਜੀਵ ਕੁਮਾਰ ਸਮੇਤ ਮਾਇਨਿੰਗ ਅਤੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ।

LEAVE A REPLY

Please enter your comment!
Please enter your name here