ਮੁੱਖ ਖੇਤੀਬਾੜੀ ਅਫ਼ਸਰ ਵਲੋਂ ਖੇਤੀਬਾੜੀ ਇਨਪੁਟ ਡੀਲਰਾਂ ਦੀ ਚੈਕਿੰਗ

ਹੁਸ਼ਿਆਰਪੁਰ(ਦ ਸਟੈਲਰ ਨਿਊਜ਼): ਮੁੱਖ ਖੇਤੀਬਾੜੀ ਅਫ਼ਸਰ ਡਾ. ਸਤਨਾਮ ਸਿੰਘ ਨੇ ਅੱਜ ਦਾਣਾ ਮੰਡੀ ਹੁਸ਼ਿਆਰਪੁਰ ਵਿਖੇ ਖੇਤੀਬਾੜੀ ਇਨਪੁਟ ਡੀਲਰਾਂ ਦੀ ਚੈਕਿੰਗ ਕੀਤੀ ਅਤੇ ਇਸ ਦੌਰਾਨ ਉਨ੍ਹਾਂ ਜਿਥੇ ਰਿਕਾਰਡ ਦੀ ਜਾਂਚ ਕੀਤੀ, ਉਥੇ ਡੀਲਰਾਂ ਨੂੰ ਕਿਸੇ ਵੀ ਤਰ੍ਹਾਂ ਦੀ ਟੈਗਿੰਗ ਕਰਨ ਤੋਂ ਗੁਰੇਜ਼ ਕਰਨ ਲਈ ਵੀ ਕਿਹਾ। ਉਨ੍ਹਾਂ ਡੀਲਰਾਂ ਨੂੰ ਨਿਰਦੇਸ਼ ਦਿੰਦਿਆਂ ਕਿਹਾ ਕਿ ਖੇਤੀ ਸਬੰਧੀ ਕੋਈ ਵੀ ਇਨਪੁਟ ਵੇਚਣ ਸਮੇਂ ਕਿਸਾਨਾਂ ਨੂੰ ਬਿੱਲ ਦੇਣਾ ਯਕੀਨੀ ਬਣਾਇਆ ਜਾਵੇ। ਉਨ੍ਹਾਂ ਕਿਸਾਨਾਂ ਨੂੰ ਵੀ ਅਪੀਲ ਕਰਦਿਆਂ ਕਿਹਾ ਕਿ ਇਨਪੁਟ ਖਰੀਦਣ ਸਮੇਂ ਬਿੱਲ ਲਾਜ਼ਮੀ ਤੌਰ ’ਤੇ ਲਿਆ ਜਾਵੇ।
ਡਾ. ਸਤਨਾਮ ਸਿੰਘ ਨੇ ਡੀਲਰਾਂ ਨੂੰ ਨਿਰਦੇਸ਼ ਦਿੰਦਿਆਂ ਕਿਹਾ ਕਿ ਕੋਈ ਵੀ ਖਾਦ, ਬੀਜ ਜਾਂ ਕੀੜੇਮਾਰ ਜ਼ਹਿਰ ਨਾਲ ਕਿਸੇ ਵੀ ਤਰ੍ਹਾਂ ਦੀ ਟੈਗਿੰਗ ਨਾ ਕੀਤੀ ਜਾਵੇ ਅਤੇ ਜੇਕਰ ਕੋਈ ਖੇਤੀਬਾੜੀ ਇਨਪੁਟ ਡੀਲਰ ਵਲੋਂ ਕਿਸੇ ਵੀ ਤਰ੍ਹਾਂ ਦੀ ਟੈਗਿੰਗ ਕਰਨ ਦਾ ਮਾਮਲਾ ਸਾਹਮਣੇ ਹੁੰਦਾ ਹੈ, ਤਾਂ ਉਸ ਵਿਰੁਧ ਬਣਦੀ ਕਾਰਵਾਈ ਅਮਲ ਵਿਚ ਲਿਆਂਦੀ ਜਾਵੇਗੀ।

Advertisements

LEAVE A REPLY

Please enter your comment!
Please enter your name here