ਨੈਸ਼ਨਲ ਲੋਕ ਅਦਾਲਤ ਸਬੰਧੀ ਵੱਖ-ਵੱਖ ਵਿਭਾਗਾਂ ਨਾਲ ਕੀਤੀ ਮੀਟਿੰਗ

ਹੁਸ਼ਿਆਰਪੁਰ(ਦ ਸਟੈਲਰ ਨਿਊਜ਼): ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਸਕੱਤਰ-ਕਮ-ਸੀ.ਜੇ.ਐਮ. ਅਪਰਾਜਿਤਾ ਜੋਸ਼ੀ ਨੇ ਅੱਜ ਜਿਥੇ 13 ਅਗਸਤ 2022 ਨੂੰ ਲੱਗਣ ਵਾਲੀ ਨੈਸ਼ਨਲ ਲੋਕ ਅਦਾਲਤ ਸਬੰਧੀ ਜ਼ਿਲ੍ਹਾ ਪੁਲਿਸ, ਪਾਵਰਕਾਮ, ਬੈਂਕਾਂ ਅਤੇ ਇੰਸ਼ੋਰੈਂਸ ਕੰਪਨੀਆਂ ਦੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ, ਉਥੇ ਜ਼ਿਲ੍ਹਾ ਵਿਕਾਸ ਤੇ ਪੰਚਾਇਤ ਵਿਭਾਗ ਨੂੰ ਪਿੰਡਾਂ ਵਿਚ ਇਸ ਸਬੰਧੀ ਵੱਧ ਤੋਂ ਵੱਧ ਜਾਗਰੂਕਤਾ ਫੈਲਾਉਣ ਦੇ ਨਿਰਦੇਸ਼ ਵੀ ਦਿੱਤੇ। ਸ੍ਰੀਮਤੀ ਜੋਸ਼ੀ ਨੇ ਕਿਹਾ ਕਿ ਜ਼ਿਲ੍ਹਾ ਤੇ ਸੈਸ਼ਨ ਜੱਜ-ਕਮ-ਚੇਅਰਪਰਸਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਸ੍ਰੀਮਤੀ ਅਮਰਜੋਤ ਭੱਟੀ ਦੀ ਅਗਵਾਈ ਵਿਚ ਲੱਗਣ ਵਾਲੀ ਇਸ ਲੋਕ ਅਦਾਲਤ ਵਿਚ ਵੱਧ ਤੋਂ ਪ੍ਰੀ-ਲਿਟੀਗੇਟਿਵ ਕੇਸ ਲਗਵਾਏ ਜਾਣ। ਇਸ ਤੋਂ ਇਲਾਵਾ ਜਿਹੜੇ ਕੇਸ ਕੋਰਟਾਂ ਵਿਚ ਪੈਡਿੰਗ ਚੱਲ ਰਹੇ ਹਨ, ਉਨ੍ਹਾਂ ਕੇਸਾਂ ਨੂੰ ਵੀ ਲੋਕ ਅਦਾਲਤ ਵਿਚ ਅਰਜ਼ੀ ਦੇ ਕੇ ਸਬੰਧਤ ਕੋਰਟ ਵਿਚ ਲਗਾਇਆ ਜਾ ਸਕਦਾ ਹੈ।
ਉਕਤ ਤੋਂ ਇਲਾਵਾ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵਲੋਂ ਜੁਵੇਨਾਇਲ ਹੋਮ (ਰਾਮ ਕਲੋਨੀ ਕੈਂਪ) ਵਿਖੇ ਸੈਮੀਨਾਰ ਵੀ ਲਗਾਇਆ, ਜਿਸ ਵਿਚ ਪੈਨਲ ਐਡਵੋਕੇਟ ਲਵਪ੍ਰੀਤ ਸਿੰਘ ਨੇ ਮੁਫ਼ਤ ਕਾਨੂੰਨੀ ਸੇਵਾਵਾਂ ਸਬੰਧੀ ਜਾਣਕਾਰੀ ਦਿੱਤੀ। ਇਸ ਮੌਕੇ ਪੈਰਾ ਲੀਗਲ ਵਲੰਟੀਅਰ ਅਨੀਤਾ ਕੁਮਾਰੀ ਵੀ ਮੌਜੂਦ ਸਨ। ਇਸ ਸੈਮੀਨਾਰ ਉਪਰੰਤ ਮੁਫ਼ਤ ਕਾਨੂੰਨੀ ਸਹਾਇਤਾ ਦੀ ਪ੍ਰਚਾਰ ਸਮੱਗਰੀ ਵੰਡਣ ਤੋਂ ਇਲਾਵਾ ਨੈਸ਼ਨਲ ਲੋਕ ਅਦਾਲਤ ਸਬੰਧੀ ਵੀ ਜਾਣਕਾਰੀ ਦਿੱਤੀ ਗਈ।

Advertisements

LEAVE A REPLY

Please enter your comment!
Please enter your name here