ਸਾਬਕਾ ਸਿੱਖਿਆਂ ਮੰਤਰੀ ਤੋੋਤਾ ਸਿੰਘ ਦਾ ਦੇਹਾਂਤ, 81 ਵਰ੍ਹਿਆਂ ਦੇ ਸਨ

ਚੰਡੀਗੜ੍ਹ ( ਦ ਸਟੈਲਰ ਨਿਊਜ਼), ਰਿਪੋਰਟ: ਜੋਤੀ ਗੰਗੜ੍ਹ। ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਮੀਤ ਪ੍ਰਧਾਨ, ਸਾਬਕਾ ਕੈਬਨਿਟ ਮੰਤਰੀ ਅਤੇ ਮੈਂਬਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਜਥੇਦਾਰ ਤੋਤਾ ਸਿੰਘ ਦਾ ਅੱਜ ਦਿਹਾਂਤ ਹੋ ਗਿਆ ਹੈ। ਮਿਲੀ ਜਾਣਕਾਰੀ ਦੇ ਅਨੁਸਾਰ, ਜਥੇਦਾਰ ਤੋਤਾ ਸਿੰਘ ਦੀ ਉਮਰ 81 ਸਾਲ ਸੀ । ਉਹ ਪਿਛਲੇ ਕਾਫੀ ਸਮੇਂ ਤੋਂ ਬਿਮਾਰ ਸਨ ਤੇ ਹਸਪਤਾਲ ਜ਼ੇਰੇ ਇਲਾਜ ਸਨ। ਉਨ੍ਹਾਂ ਨੇ ਮੁਹਾਲੀ ਦੇ ਫੋਰਟਿਸ ਹਸਪਤਾਲ ਵਿਖੇ ਆਖਰੀ ਸਾਹ ਲਏ 9 ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੇ ਇਸ ਸਬੰਧੀ ਟਵੀਟ ਕਰਕੇ ਜਾਣਕਾਰੀ ਦਿੱਤੀ ਹੈ।

Advertisements

ਉਨ੍ਹਾਂ ਲਿਖਿਆ ਹੈ-ਸ਼੍ਰੋਮਣੀ ਅਕਾਲੀ ਦਲ ਦੀ ਕੋਰ ਕਮੇਟੀ ਦੇ ਮੈਂਬਰ ਅਤੇ ਸੀਨੀਅਰ ਮੀਤ ਪ੍ਰਧਾਨ, ਸਾਬਕਾ ਮੰਤਰੀ ਪੰਜਾਬ ਅਤੇ ਮੈਂਬਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਜਥੇਦਾਰ ਤੋਤਾ ਸਿੰਘ ਜੀ ਦੇ ਅਕਾਲ ਚਲਾਣੇ ਉਤੇ ਉਹ ਸਮੂਹ ਪਰਿਵਾਰ ਤੇ ਪਾਰਟੀ ਨਾਲ ਦੁੱਖ ਸਾਂਝਾ ਕਰਦੇ ਹਨ। ਇਸਤੋਂ ਇਲਾਵਾ ਸੁਖਬੀਰ ਬਾਦਲ ਨੇ ਕਿਹਾ ਕਿ ਪੰਜਾਬ ਤੇ ਪਾਰਟੀ ਨੂੰ ਕਦੇ ਨਾ ਪੂਰਾ ਹੋਣ ਵਾਲਾ ਘਾਟਾ ਪਿਆ ਹੈ, ਉੱਥੇ ਹੀ ਉਹਨਾਂ ਨੂੰ ਵੀ ਨਿੱਜੀ ਤੌਰ ‘ਤੇ ਇੱਕ ਚੰਗੇ ਮਾਰਗਦਰਸ਼ਕ ਦੀ ਕਮੀ ਹਮੇਸ਼ਾ ਮਹਿਸੂਸ ਹੁੰਦੀ ਰਹੇਗੀ। ਉਹ ਹਮੇਸ਼ਾਂ ਇਸ ਦੁੱਖ ਦੀ ਘੜੀ ਵਿੱਚ ਉਹਨਾਂ ਦੇ ਨਾਲ ਰਹਿਣਗੇ।

LEAVE A REPLY

Please enter your comment!
Please enter your name here