ਈ-ਵਾਹਨ ਪ੍ਰੋਜੈਕਟ ਤਹਿਤ ਪ੍ਰਦੂਸ਼ਣ ਚੈਕ ਸੈਂਟਰ ਖੋਲ੍ਹਣ ਦਾ ਸੁਨਹਿਰੀ ਮੌਕਾ: ਜ਼ਿਲ੍ਹਾ ਰੋਜ਼ਗਾਰ ਅਫ਼ਸਰ

ਹੁਸਿ਼ਆਰਪੁਰ (ਦ ਸਟੈਲਰ ਨਿਊਜ਼): ਅਜੋਕੇ ਸਮੇਂ ਵਿਚ ਹਰ ਇਨਸਾਨ ਦੀ ਸਭ ਤੋਂ ਵੱਡੀ ਲੋੜ ਰੋਜ਼ਗਾਰ ਹੈ, ਜਿਸ ਨਾਲ ਉਹ ਆਪਣੀ ਅਜੀਵਕਾ ਕਮਾ ਸਕਦਾ ਹੈ। ਨੌਜਵਾਨਾਂ ਦੀ ਇਸ ਮੁੱਖ ਲੋੜ ਨੂੰ ਪੂਰਾ ਕਰਨ ਲਈ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਹੁਸ਼ਿਆਰਪੁਰ ਹਮੇਸ਼ਾਂ ਤੋਂ ਹੀ ਰੋਜ਼ਗਾਰ ਅਤੇ ਸਵੈ-ਰੋਜ਼ਗਾਰ ਦੇ ਮੌਕੇ ਪ੍ਰਦਾਨ ਕਰਦਾ ਆ ਰਿਹਾ ਹੈ। ਜ਼ਿਲ੍ਹਾ ਰੋਜ਼ਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਅਫ਼ਸਰ ਸ੍ਰੀ ਗੁਰਮੇਲ ਸਿੰਘ ਨੇ ਦੱਸਿਆ ਕਿ ਇਸੇ ਲੜੀ ਵਿਚ ਰੋਜ਼ਗਾਰ ਦਫ਼ਤਰ ਹੁਸ਼ਿਆਰਪੁਰ ਵਲੋਂ ‘ਈ-ਵਾਹਨ ਕੰਪਨੀ’ ਨਾਲ ਸੰਪਰਕ ਕਰਕੇ ਹੁਸ਼ਿਆਰਪੁਰ ਜ਼ਿਲ੍ਹੇ ਵਿਚ ਵੱਖ-ਵੱਖ ਪੈਟਰੋਲ ਪੰਪਾਂ ’ਤੇ ਪ੍ਰਦੂਸ਼ਣ ਚੈਕ ਸੈਂਟਰ ਖੋਲ੍ਹਣ ਬਾਰੇ ਅਤੇ ਇਨ੍ਹਾਂ ਸੈਂਟਰਾਂ ਵਿਚ ਬਤੌਰ ਸੈਂਟਰ ਮੈਨੇਜਰ ਨੌਕਰੀ ਕਰਨ ਲਈ ਇਕ ਵਿਸ਼ੇਸ਼ ਵਰਕਸ਼ਾਪ ਦਾ ਆਯੋਜਨ ਕੀਤਾ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਨਿੱਜੀ ਵਾਹਨਾਂ ਦੀ ਵਰਤੋਂ ਵਿਚ ਬਹੁਤ ਤੇਜ਼ੀ ਨਾਲ ਵਾਧਾ ਹੋਣ ਕਾਰਨ ਵਾਤਾਵਰਨ ਬਹੁਤ ਪ੍ਰਦੂਸ਼ਿਤ ਹੋ ਰਿਹਾ ਹੈ, ਇਸ ਪ੍ਰਦੂਸ਼ਣ ਨੂੰ ਕੰਟਰੋਲ ਕਰਨ ਲਈ ਈ-ਵਾਹਨ ਪ੍ਰੋਜੈਕਟ ਤਹਿਤ ਵੱਖ-ਵੱਖ ਪੈਟਰੋਲ ਪੰਪਾਂ ’ਤੇ ਪ੍ਰਦੂਸ਼ਣ ਚੈਕ ਸੈਂਟਰ ਖੋਲ੍ਹੇ ਜਾ ਰਹੇ ਹਨ।

Advertisements


ਸ੍ਰੀ ਗੁਰਮੇਲ ਸਿੰਘ ਨੇ ਦੱਸਿਆ ਕਿ ਉਹ ਪ੍ਰਾਰਥੀ (ਕੇਵਲ ਲੜਕੇ, ਉਮਰ 18 ਤੋਂ 25 ਸਾਲ) ਜੋ ਡਿਪਲੋਮਾ/ਡਿਗਰੀ ਮਕੈਨੀਕਲ ਇੰਜੀਨੀਅਰਿੰਗ, ਆਟੋਮੋਬਾਇਲ ਦੀ ਫੀਲਡ ਵਿਚ ਅਤੇ ਕੰਪਿਊਟਰ ਦੀ ਬੇਸਿਕ ਜਾਣਕਾਰੀ ਰੱਖਦੇ ਹਨ ਅਤੇ ਆਪਣਾ ਪ੍ਰਦੂਸ਼ਣ ਚੈਕ ਸੈਂਟਰ ਖੋਲ੍ਹਣਾ ਚਾਹੁੰਦੇ ਹਨ, ਉਨ੍ਹਾਂ ਨੂੰ ਇਹ ਪ੍ਰਦੂਸਣ ਚੈਕ ਸੈਂਟਰ ਖੋਲ੍ਹਣ ਲਈ ਪੂਰਾ ਸਹਿਯੋਗ ਦਿੱਤਾ ਜਾਵੇਗਾ। ਇਸ ਤੋਂ ਇਲਾਵਾ ਜਿਹੜੇ ਪ੍ਰਾਰਥੀ ਇਨ੍ਹਾਂ ਸੈਂਟਰਾਂ ਵਿਚ ਬਤੌਰ ਸੈਂਟਰ ਮੈਨੇਜਰ ਦੀ ਨੌਕਰੀ ਕਰਨ ਦੇ ਚਾਹਵਾਨ ਹਨ ਅਤੇ ਉਪਰ ਦਿੱਤੀ ਨਿਰਧਾਰਤ ਯੋਗਤਾ ਨੂੰ ਪੂਰਾ ਕਰਦੇ ਹਨ, ਉਹ ਵੀ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਹੁਸ਼ਿਆਰਪੁਰ ਵਿਖੇ ਆਪਣੀ ਆਨਲਾਈਨ ਅਰਜ਼ੀ ਦੇ ਸਕਦੇ ਹਨ। ਉਨ੍ਹਾਂ ਚਾਹਾਵਨ ਯੋਗ ਪ੍ਰਾਰਥੀ ਇਸ ਦਫ਼ਤਰ ਦੀ ਰੋਜ਼ਗਾਰ ਮੋਬਾਇਲ ਐਪ ‘ਡੀ.ਬੀ.ਈ.ਈ.’ ਆਨਲਾਈਨ ਨੂੰ ਗੂਗਲ ਪਲੇਅ ਸਟੋਰ ਤੋਂ ਡਾਊਨਲੋਡ ਕਰਕੇ, ਉਸ ਵਿਚ ਐਜ਼ ਏ ਜ਼ੋਬਸੀਕਰ  (As a Jobseeker)  ਰਜਿਸਟਰੇਸ਼ਨ ਕਰਨ ਤੋਂ ਬਾਅਦ ਪਲੇਸਮੈਂਟ ਕੈਂਪਸ / ਇੰਟਰਵਿਊ ਸੈਕਸ਼ਨ ਵਿਚ ਜਾ ਕੇ ਮਿਤੀ 23 ਮਈ 2022 ਦੁਪਹਿਰ 2 ਵਜੇ ਤੱਕ ਆਨਲਾਈਨ ਅਰਜ਼ੀ ਦੇ ਸਕਦੇ ਹਨ। ਇਸ ਸਬੰਧੀ ਰੋਜ਼ਗਾਰ ਦਫ਼ਤਰ ਵਿਖੇ ਮਿਤੀ 24 ਮਈ 2022 ਨੂੰ ਸਵੇਰੇ 10 ਵਜੇ ਇਕ ਵਿਸ਼ੇਸ਼ ਕੈਂਪ ਦਾ ਆਯੋਜਨ ਵੀ ਕੀਤਾ ਜਾ ਰਿਹਾ ਹੈ।

LEAVE A REPLY

Please enter your comment!
Please enter your name here