“ਵਿਸ਼ਵ ਨੋ ਤੰਬਾਕੂ ਦਿਵਸ” ਤੰਬਾਕੂ ਦੇ ਮਾੜੇ ਪ੍ਰਭਾਵ ਪ੍ਰਤੀ ਕੀਤਾ ਜਾਵੇਗਾ ਜਾਗਰੂਕ

ਕਪੂਰਥਲਾ (ਦ ਸਟੈਲਰ ਨਿਊਜ਼), ਰਿਪੋਰਟ: ਗੌਰਵ ਮੜੀਆ। ਸਟੇਟ ਤੰਬਾਕੂ ਕੰਟਰੋਲ ਸੈੱਲ ਵੱਲੋਂ ਪ੍ਰਾਪਤ ਹੋਏ ਦਿਸ਼ਾ ਨਿਰਦੇਸ਼ਾਂ ‘ਤੇ ਕਾਰਵਾਈ ਕਰਦਿਆਂ ਸਿਵਲ ਸਰਜਨ ਡਾ. ਗੁਰਿੰਦਰਬੀਰ ਕੌਰ ਨੇ ਜ਼ਿਲੇ ਦੇ ਸਾਰੇ ਸਿਹਤ ਬਲਾਕਾਂ ਨੂੰ 31 ਮਈ ਤੱਕ ਤੰਬਾਕੂ ਵਿਰੋਧੀ ਗਤੀਵਿਧੀਆਂ ਦਾ ਆਯੋਜਨ ਕਰਨ ਦੀ ਹਦਾਇਤ ਕੀਤੀ ਹੈ। ਇਸ ਸਬੰਧ ‘ਚ ਜਾਣਕਾਰੀ ਦਿੰਦਿਆਂ ਸਿਵਲ ਸਰਜਨ ਡਾ. ਗੁਰਿੰਦਰਬੀਰ ਕੌਰ ਨੇ ਦੱਸਿਆ ਕਿ ਤੰਬਾਕੂਨੋਸ਼ੀ ਵਿਰੁੱਧ ਜਾਗਰੂਕਤਾ ਤੇ ਸਰਵਜਨਕ ਸਥਾਨਾਂ ‘ਤੇ ਸਿਗਰਟ ਨੋਸ਼ੀ ਕਰਨ ਵਾਲਿਆਂ ਦੇ ਚਲਾਣ ਕਰਨ ਆਦਿ ਸਰਗਰਮੀਆਂ ਤੇਜ ਕਰਨ ਸਬੰਧੀ ਬਲਾਕਾਂ ਦੇ ਸਾਰੇ ਸੀਨੀਅਰ ਮੈਡੀਕਲ ਅਫ਼ਸਰਾਂ ਨੂੰ ਹਦਾਇਤ ਕਰ ਦਿੱਤੀ ਗਈ ਹੈ। ਉਨ੍ਹਾਂ ਦੱਸਿਆ ਕਿ ਸਿਹਤ ਵਿਭਾਗ ਦੀਆਂ ਟੀਮਾਂ ਵਲੋਂ ਆਮ ਲੋਕਾਂ ਨੂੰ ਅਤੇ ਸਕੂਲਾਂ ‘ਚ ਵਿਦਿਆਰਥੀਆਂ ਨੂੰ ਤੰਬਾਕੂ ਦੇ ਮਾੜੇ ਪ੍ਰਭਾਵਾਂ ਪ੍ਰਤੀ ਜਾਗਰੂਕ ਕੀਤਾ ਜਾਵੇਗਾ‌।

Advertisements

ਜ਼ਿਲੇ ਵਿੱਚ ਸਿਗਰੇਟ ਅਤੇ ਹੋਰ ਤੰਬਾਕੂ ਉਤਪਾਦ ਐਕਟ-2003 ਨੂੰ ਲਾਗੂ ਕਰਵਾਉਣ ਹਿੱਤ ਵਿਸ਼ੇਸ਼ ਚਲਾਣ ਮੁਹਿੰਮ ਚਲਾਈ ਜਾਵੇਗੀ ਅਤੇ 31 ਮਈ ਨੂੰ ਵਿਸ਼ਵ ਤੰਬਾਕੂ ਵਿਰੋਧੀ ਦਿਹਾੜਾ ਮਨਾਇਆ ਜਾਵੇਗਾ। ਉਨਾਂ ਇਸ ਮੁਹਿੰਮ ਵਿਚ ਸਮਾਜ ਸੇਵੀ ਸੰਸਥਾਵਾਂ, ਪੰਚਾਇਤਾਂ ਅਤੇ ਯੂਥ ਕਲੱਬਾਂ ਆਦਿ ਨੂੰ ਸਹਿਯੋਗ ਦੇਣ ਦੀ ਅਪੀਲ ਵੀ ਕੀਤੀ। ਇਸ ਮੌਕੇ ਡੀਐਚੳ ਡਾ. ਕੁਲਜੀਤ ਸਿੰਘ, ਮਾਸ ਮੀਡੀਆ ਅਫ਼ਸਰ ਰਾਜ ਰਾਣੀ, ਡਿਪਟੀ ਮਾਸ ਮੀਡੀਆ ਅਫ਼ਸਰ ਸ਼ਰਨਦੀਪ ਸਿੰਘ, ਬੀਈਈ ਰਵਿੰਦਰ ਜੱਸਲ ਆਦਿ ਹਾਜ਼ਰ ਸਨ।

LEAVE A REPLY

Please enter your comment!
Please enter your name here