Monday, October 12, 2026
Home Hoshiarpur ਸੂਬਾ ਸਰਕਾਰ ਸਿਹਤ ਸੁਵਿਧਾਵਾਂ ਦੇਣ ਲਈ ਵਚਨਬੱਧ: ਕੈਬਨਿਟ ਮੰਤਰੀ

ਸੂਬਾ ਸਰਕਾਰ ਸਿਹਤ ਸੁਵਿਧਾਵਾਂ ਦੇਣ ਲਈ ਵਚਨਬੱਧ: ਕੈਬਨਿਟ ਮੰਤਰੀ

ਹੁਸਿ਼ਆਰਪੁਰ (ਦ ਸਟੈਲਰ ਨਿਊਜ਼): ਮਾਲ, ਮੁੜ ਵਸੇਬਾ ਤੇ ਆਫ਼ਤ ਪ੍ਰਬੰਧਨ, ਜਲ ਸਰੋਤ, ਜਲ ਸਪਲਾਈ ਤੇ ਸੈਨੀਟੇਸ਼ਨ ਮੰਤਰੀ ਪੰਜਾਬ ਸ੍ਰੀ ਬ੍ਰਮ ਸ਼ੰਕਰ ਜਿੰਪਾ ਨੇ ਕਿਹਾ ਕਿ ਰਾਜ ਸਰਕਾਰ ਆਮ ਲੋਕਾਂ ਨੂੰ ਸਿਹਤ ਸੁਵਿਧਾਵਾਂ ਦੇਣ ਲਈ ਵਚਨਬੱਧ ਹੈ। ਉਹ ਅੱਜ ਹੁਸ਼ਿਆਰਪੁਰ ਦੇ ਸਤਨਾਮ ਹਸਪਤਾਲ ਵਿਖੇ ਸਿੰਗਲ ਡੋਨਰ ਪਲੇਟਲੈਟ ਮਸ਼ੀਨ ਦਾ ਉਦਘਾਟਨ ਕਰਨ ਦੌਰਾਨ ਸੰਬੋਧਨ ਕਰ ਰਹੇ ਸਨ। ਉਨ੍ਹਾਂ ਦੱਸਿਆ ਕਿ ਇਸ ਤਰ੍ਹਾਂ ਦੀ ਪਹਿਲਾਂ ਮਸ਼ੀਨ ਸਿਵਲ ਹਸਪਤਾਲ ਹੁਸ਼ਿਆਰਪੁਰ ਵਿਖੇ ਸਥਾਪਿਤ ਕੀਤੀ ਗਈ ਹੈ, ਜਿਸ ਵਿਚ ਬਹੁਤ ਹੀ ਘੱਟ ਫੀਸ ਮਰੀਜਾਂ ਤੋਂ ਵਸੂਲ ਕੀਤੀ ਜਾਂਦੀ ਹੈ।

Advertisements


ਕੈਬਨਿਟ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਸੂਬਾ ਵਾਸੀਆਂ ਨੂੰ ਵਧੀਆ ਸਿਹਤ ਸਹੂਲਤਾਂ ਪ੍ਰਦਾਨ ਕਰਨ ਵਿਚ ਕੋਈ ਕਮੀ ਨਹੀਂ ਛੱਡੇਗੀ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਪੰਜਾਬ ਸ੍ਰੀ ਭਗਵੰਤ ਸਿੰਘ ਮਾਨ ਵਲੋਂ ਜਲਦ ਹੀ ਮੁਹੱਲਾ ਕਲੀਨਿਕਾਂ ਦੀ ਸ਼ੁਰੂਆਤ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਇਹ ਮੁਹੱਲਾ ਕਲੀਨਿਕ ਖੁੱਲ੍ਹਣ ਨਾਲ ਜਨਤਾ ਨੂੰ ਆਪਣੇ ਨੇੜੇ ਹੀ ਸਿਹਤ ਸਹੂਲਤਾਂ ਪ੍ਰਾਪਤ ਹੋਣਗੀਆਂ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਸੂਬੇ ਦੇ ਸਰਬਪੱਖੀ ਵਿਕਾਸ ਲਈ ਵਚਨਬੱਧ ਹੈ ਅਤੇ ਸਮਾਜ ਦੇ ਹਰੇਕ ਵਰਗ ਦੇ ਜੀਵਨ ਪੱਧਰ ਨੂੰ ਉਚਾ ਚੁੱਕਣ ਲਈ ਜੀਅ ਤੋੜ ਯਤਨ ਕੀਤੇ ਜਾਣਗੇ। ਉਨ੍ਹਾਂ ਕਿਹਾ ਕਿ ਮੁਹੱਲਾ ਕਲੀਨਿਕ ਸਿਹਤ ਸੇਵਾਵਾਂ ਦੇ ਖੇਤਰ ਵਿਚ ਮੀਲ ਦਾ ਪੱਥਰ ਸਾਬਤ ਹੋਣਗੇ।


ਇਸ ਮੌਕੇ ਬਿੰਦੂ ਸ਼ਰਮਾ, ਮਨੀਸ਼ ਸ਼ਰਮਾ, ਰਣਜੀਤ ਕੁਮਾਰ, ਡਾ. ਗੌਰਵ ਗੋਰਾ, ਸੁਰਿੰਦਰ ਸਿੰਘ, ਰਿਕੀ, ਨਰਿੰਦਰ ਪਾਲ, ਸਤਵੀਰ ਸਿੰਘ, ਅਮਰੀਕ ਸਿੰਘ, ਰਾਮ ਸਰੂਪ, ਸਤੀਸ਼ ਖੁੱਲਰ, ਅਮਨ ਪ੍ਰੀਤ, ਰਜਨੀਸ਼ ਮਨੋਚਾ ਅਤੇ ਹੋਰ ਮੌਜੂਦ ਸਨ

LEAVE A REPLY

Please enter your comment!
Please enter your name here